4. ਸਾਰੀ ਧਰਤੀ ਵਿੱਚ ਉਨ੍ਹਾਂ ਦੀ ਤਾਰ ਪਹੁੰਚਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੀਕੁਰ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਲਾਇਆ ਹੈ,
|
6. ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੀਕੁਰ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।।
|
7. ਯਹੋਵਾਹ ਦੀ ਬਿਵਸਥਾ ਪੂਰੀ ਪੂਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
|
8. ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
|
10. ਓਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨ ਭਾਉਂਦੇ ਹਨ।। ਅਤੇ ਸ਼ਹਿਤ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।।
|
13. ਨਾਲੇ ਆਪਣੇ ਦਾਸ ਨੂੰ ਹੰਕਾਰਾਂ ਤੋਂ ਰੋਕ ਰੱਖ, ਓਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਉਤਰਾਂਗਾ, ਅਤੇ ਵੱਡੇ ਅਪਰਾਧ ਤੋਂ ਬਰੀ ਠਹਿਰਾਂਗਾ।
|
14. ਹੇ ਯਹੋਵਾਹ, ਮੇਰੀ ਚਟਾਨ ਅਰ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਜੋਗ ਹੋਵੇ।।
|