7. ਯਹੋਵਾਹ ਦੇ ਅੱਗੇ ਚੁੱਪ ਚਾਪ ਰਹੁ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
|
10. ਹੁਣ ਥੋੜਾ ਹੀ ਚਿਰ ਰਹਿੰਦਾ ਹੈ ਭਈ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੀ ਨੌਰ ਨੂੰ ਗੌਹ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।
|
14. ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ ਚਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।
|
20. ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਜੂਹਾਂ ਦੀ ਸ਼ਾਨ ਵਰਗੇ ਹੋਣਗੇ, ਓਹ ਮਿਟ ਜਾਣਗੇ ਸਗੋਂ ਧੂੰਏਂ ਵਾਂਙੁ ਮਿਟ ਜਾਣਗੇ ।
|
25. ਮੈਂ ਜੁਆਨ ਸਾਂ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਸ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਡਿੱਠਾ ਹੈ।
|
28. ਯਹੋਵਾਹ ਤਾਂ ਨਿਆਉਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੋੜੀ ਰੱਛਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
|
33. ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ।।
|
34. ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਨਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਭਈ ਤੂੰ ਧਰਤੀ ਦਾ ਵਾਰਸ ਬਣੇਂ। ਤੂੰ ਦੁਸ਼ਟ ਦਾ ਛੇਕਿਆ ਜਾਣਾ ਵੇਖੇਂਗਾ।
|
40. ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ, ਅਤੇ ਉਨ੍ਹਾਂ ਨੂੰ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਹੈ ਅਤੇ ਉਨ੍ਹਾਂ ਨੂੰ ਬਚਾਉਂਦਾ ਹੈ, ਕਿਉਂ ਜੋ ਓਹ ਉਸ ਦੀ ਸ਼ਰਨ ਆਏ ਹਨ।।
|