1. ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜ੍ਹਦੇ ਤੋਂ ਉਹ ਦੇ ਲਹਿੰਦੇ ਤੀਕੁਰ ਧਰਤੀ ਨੂੰ ਸੱਦਿਆ ਹੈ।
|
3. ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਹ ਦੇ ਅੱਗੇ ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ
|
7. ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
|
16. ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੈਂ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ ॽ
|
21. ਤੈਂ ਏਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ, ਤੈਂ ਸਮਝਿਆ ਕਿ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।।
|
22. ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਐਉਂ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।
|
23. ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।।
|