3. ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!
|
6. ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਦੀ ਸੁੱਕੀਂ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।
|
7. ਉਹ ਆਪਣੀ ਸਮਰੱਥਾ ਨਾਲ ਸਦਾ ਤੀਕੁਰ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣ।। ਸਲਹ।।
|
12. ਤੈਂ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਰ ਪਾਣੀ ਦੇ ਵਿੱਚੋਂ ਦੀ ਲੰਘੇ, ਪਰ ਤੈਂ ਸਾਨੂੰ ਭਰਿਆਂ ਥਾਵਾਂ ਵਿੱਚ ਪਹੁੰਚਾ ਦਿੱਤਾ।।
|
15. ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ ਮੋਟੇ ਪਸੂਆਂ ਨੂੰ ਛੱਤਰਿਆ ਦੀ ਧੂਪ ਨਾਲ ਚੜ੍ਹਾਵਾਂਗਾ, ਮੈਂ ਵਹਿੜਕਿਆਂ ਨੂੰ ਬੱਕਰਿਆਂ ਨਾਲ ਚੜ੍ਹਾਵਾਂਗਾ ।। ਸਲਹ।।
|
16. ਪਰਮੇਸ਼ੁਰ ਦਾ ਭੈ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ.
|