4. ਅਸੀਂ ਓਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਨਾ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ ਕੰਮ ਜੋ ਉਸ ਨੇ ਕੀਤੇ ਦੱਸਾਂਗੇ।।
|
5. ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਦਿੱਤਾ, ਭਈ ਓਹ ਆਪਣੀ ਅੰਸ ਨੂੰ ਸਿਖਾਉਣ,
|
6. ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ
|
7. ਭਈ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
|
8. ਅਤੇ ਓਹ ਆਪਣੇ ਪਿਉ ਦਾਦਿਆਂ ਵਾਂਙੁ ਨਾ ਹੋਣ, ਇੱਕ ਕੱਬੀ ਤੇ ਆਕੀ ਪੀੜ੍ਹੀ, ਅਜੇਹੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।।
|
20. ਵੇਖੋ, ਉਸ ਨੇ ਚਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, - ਕੀ ਉਹ ਰੋਟੀ ਵੀ ਦੇ ਸੱਕੇਗਾॽ ਨਾਲੇ ਆਪਣੀ ਪਰਜਾ ਨੂੰ ਮਹਾ ਪਰਸ਼ਾਦ ਵੀ ਅੱਪੜਾਵੇਗਾॽ
|
21. ਏਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
|
31. ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਡ ਸੁੱਟਿਆ, ਅਤੇ ਇਸਰਾਏਲ ਦੇ ਗਭਰੂਆਂ ਨੂੰ ਨਿਵਾ ਲਿਆ।।
|
34. ਜਦ ਉਸ ਨੇ ਉਨ੍ਹਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ। ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਢੂੰਡਿਆ।
|
38. ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣੇ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।
|
44. ਉਸ ਨੇ ਉਨ੍ਹਾਂ ਦੇ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਉਹ ਉਨ੍ਹਾਂ ਤੋਂ ਪੀ ਨਾ ਸੱਕੇ।
|
45. ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਘੱਲੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆ ਨਾਸ ਕੀਤਾ।
|
47. ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁਲਰ ਦਿਆਂ ਰੁੱਖਾਂ ਨੂੰ ਵੱਡੇ ਵੱਡੇ ਓਲਿਆਂ ਨਾਲ ਬਰਬਾਦ ਕਰ ਸੁੱਟਿਆ।
|
49. ਉਸ ਨੇ ਬੁਰਿਆਈਆਂ ਦੇ ਦੂਤਾਂ ਨੂੰ ਘੱਲ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।
|
50. ਉਸ ਨੇ ਆਪਣੇ ਕ੍ਰੋਧ ਦੇ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ।
|
54. ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੀਕ ਅਪੜਾਇਆ, ਏਸ ਪਹਾੜ ਤੀਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।
|
55. ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ ਦਿੱਤੀ, ਅਤੇ ਇਸਰਾਏਲ ਦਿਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।।
|
56. ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਨਾ ਨਾ ਕੀਤੀ।
|
58. ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।
|
69. ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਅਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਕਰ ਰੱਖਿਆ ਹੈ।
|
71. ਉਹ ਉਹ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ ਭਈ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ ਇਸਰਾਏਲ ਨੂੰ ਚੁਰਾਵੇ।
|
72. ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ।।
|