ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ, ਜਿਹ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ!
2. ਤੈਂ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੱਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਭਈ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇਂ।।
3. ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਰ ਤਾਰਿਆਂ ਨੂੰ ਜਿਹੜੇ ਤੈਂ ਕਇਮ ਕੀਤੇ ਹਨ,
4. ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇਂ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂॽ
5. ਕਿ ਤੈਂ ਉਸ ਨੂੰ ਪਰਮੇਸ਼ੁਰ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
6. ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੈਂ ਸੱਭੋ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ
7. ਸਾਰੇ ਇੱਜੜ ਅਰ ਵੱਗ, ਸਗੋਂ ਰੜ ਦੇ ਸਾਰੇ ਜਾਨਵਰ
8. ਅਕਾਸ਼ ਦੇ ਪੰਖੇਰੂ ਅਰ ਸਮੁੰਦਰ ਦੀਆਂ ਮੱਛੀਆਂ, ਅਤੇ ਸੱਭੋ ਕੁਝ ਜੋ ਸਮੁੰਦਰ ਦਿਆਂ ਰਾਹਾਂ ਵਿੱਚ ਫਿਰਦਾ ਹੈ।
9. ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ!।।

Notes

No Verse Added

Total 150 ਅਧਿਆਇ, Selected ਅਧਿਆਇ 8 / 150
ਜ਼ਬੂਰ 8:49
1 ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ, ਜਿਹ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ! 2 ਤੈਂ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੱਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਭਈ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇਂ।। 3 ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਰ ਤਾਰਿਆਂ ਨੂੰ ਜਿਹੜੇ ਤੈਂ ਕਇਮ ਕੀਤੇ ਹਨ, 4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇਂ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂॽ 5 ਕਿ ਤੈਂ ਉਸ ਨੂੰ ਪਰਮੇਸ਼ੁਰ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! 6 ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੈਂ ਸੱਭੋ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ 7 ਸਾਰੇ ਇੱਜੜ ਅਰ ਵੱਗ, ਸਗੋਂ ਰੜ ਦੇ ਸਾਰੇ ਜਾਨਵਰ 8 ਅਕਾਸ਼ ਦੇ ਪੰਖੇਰੂ ਅਰ ਸਮੁੰਦਰ ਦੀਆਂ ਮੱਛੀਆਂ, ਅਤੇ ਸੱਭੋ ਕੁਝ ਜੋ ਸਮੁੰਦਰ ਦਿਆਂ ਰਾਹਾਂ ਵਿੱਚ ਫਿਰਦਾ ਹੈ। 9 ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ!।।
Total 150 ਅਧਿਆਇ, Selected ਅਧਿਆਇ 8 / 150
Common Bible Languages
West Indian Languages
×

Alert

×

punjabi Letters Keypad References