ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਲਿਖਤੁਮ ਪੌਲੁਸ ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦਿਆਂ ਚੁਣਿਆਂ ਹੋਇਆ ਦੀ ਨਿਹਚਾ ਦੇ ਨਮਿੱਤ ਅਰ ਸਤ ਦੀ ਓਸ ਸਿਆਣ ਦੇ ਨਮਿੱਤ ਜੋ ਭਗਤੀ ਦੇ ਅਨੁਸਾਰ ਹੈ ਯਿਸੂ ਮਸੀਹ ਦਾ ਰਸੂਲ ਹਾਂ
2. ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਹ ਦਾ ਪਰਮੇਸ਼ੁਰ ਨੇ ਜੋ ਝੂਠ ਬੋਲ ਨਹੀਂ ਸੱਕਦਾ ਸਨਾਤਨ ਸਮਿਆਂ ਤੋਂ ਵਾਇਦਾ ਕੀਤਾ ਸੀ
3. ਪਰ ਵੇਲੇ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੋਂਪਿਆ ਗਿਆ
4. ਅੱਗੇ ਜੋਗ ਤੀਤੁਸ ਨੂੰ ਜਿਹੜਾ ਨਿਹਚਾ ਦੀ ਸਾਂਝ ਵਿੱਚ ਮੇਰਾ ਸੱਚਾ ਬੱਚਾ ਹੈ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।
5. ਮੈਂ ਤੈਨੂੰ ਇਸ ਨਮਿੱਤ ਕਰੇਤ ਵਿੱਚ ਛੱਡਿਆ ਸੀ ਭਈ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਓਹਨਾਂ ਨੂੰ ਸੁਆਰੇਂ ਅਤੇ ਨਗਰ ਨਗਰ ਬਜ਼ੁਰਗ ਥਾਪ ਦੇਵੇਂ ਜਿਵੇਂ ਮੈਂ ਤੈਨੂੰ ਆਗਿਆ ਕੀਤੀ ਸੀ
6. ਜੇ ਕੋਈ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ ਜਿਹ ਦੇ ਬਾਲਕ ਨਿਹਚਾਵਾਨ ਹੋਣ ਅਤੇ ਉਨ੍ਹਾਂ ਦੇ ਜੁੰਮੇ ਬਦਚਲਣੀ ਦਾ ਦੋਸ਼ ਨਾ ਹੋਵੇ ਅਤੇ ਨਾ ਓਹ ਢੀਠ ਹੋਣ
7. ਕਿਉਂਕਿ ਚਾਹੀਦਾ ਹੈ ਭਈ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਮੁਖਤਿਆਰ ਹੋ ਕੇ ਨਿਰਦੋਸ਼ ਹੋਵੇ, ਨਾ ਮਨ ਮਤੀਆਂ, ਨਾ ਕ੍ਰੋਧੀ, ਨਾ ਪਿਆਕੜ, ਨਾ ਮੁੱਕੇਬਾਜ਼, ਨਾ ਝੂਠੇ ਨਫ਼ੇ ਦਾ ਲੋਭੀ ਹੋਵੇ
8. ਸਗੋਂ ਪਰਾਹੁਣਚਾਰ, ਨੇਕੀ ਦਾ ਪ੍ਰੇਮੀ, ਸੁਰਤ ਵਾਲਾ, ਧਰਮੀ, ਪਵਿੱਤਰ, ਸੰਜਮੀ ਹੋਵੇ
9. ਅਤੇ ਨਿਹਚਾ ਜੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਉਹ ਖਰੀ ਸਿੱਖਿਆ ਨਾਲ ਉਪਦੇਸ਼ ਕਰੇ ਨਾਲੇ ਢੁੱਚਰ ਡਾਹੁਣ ਵਾਲਿਆਂ ਨੂੰ ਕਾਇਲ ਕਰ ਸੱਕੇ।।
10. ਬਾਹਲੇ ਢੀਠ, ਬਕਵਾਦੀ ਅਤੇ ਛਲੀਏ ਹਨ ਖਾਸ ਕਰਕੇ ਸੁੰਨਤੀਆਂ ਵਿੱਚੋਂ
11. ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਓਹ ਝੂਠੇ ਨਫ਼ੇ ਦੇ ਨਮਿੱਤ ਅਜੇਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਲਦ ਸੁੱਟਦੇ ਹਨ
12. ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਨਬੀ ਸੀ ਆਖਿਆ ਭਈ ਕਰੇਤੀ ਸਦਾ ਝੂਠ ਮਾਰਨ ਵਾਲੇ ਅਤੇ ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ
13. ਇਹ ਸਾਖੀ ਸਤ ਹੈ । ਏਸ ਲਈ ਤੂੰ ਉਨ੍ਹਾਂ ਨੂੰ ਕਰੜਾਈ ਨਾਲ ਝਿੜਕ ਦੇਈਂ ਭਈ ਓਹ ਨਿਹਚਾ ਵਿੱਚ ਪੱਕੇ ਹੋਣ
14. ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜੇਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ ਚਿੱਤ ਨਾ ਲਾਉਣ
15. ਸੁੱਚਿਆਂ ਲਈ ਸੱਭੋ ਕੁਝ ਸੁੱਚਾ ਹੈ ਪਰ ਭਰਿਸ਼ਟਾਂ ਅਤੇ ਬੇਪਰਤੀਤਿਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਅੰਤਹਕਰਨ ਭਰਿਸ਼ਟ ਹੋਏ ਹੋਏ ਹਨ
16. ਓਹ ਆਖਦੇ ਹਨ ਭਈ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ ਪਰ ਆਪਣੀਆਂ ਕਰਨੀਆਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਓਹ ਘਿਣਾਉਣੇ ਅਤੇ ਅਣਆਗਿਆਕਾਰ ਅਤੇ ਹਰੇਕ ਭਲੇ ਕੰਮ ਦੇ ਲਈ ਅਪਰਵਾਨ ਹਨ।।

Notes

No Verse Added

Total 3 ਅਧਿਆਇ, Selected ਅਧਿਆਇ 1 / 3
1 2 3
ਤੀਤੁਸ 1:16
1 ਲਿਖਤੁਮ ਪੌਲੁਸ ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦਿਆਂ ਚੁਣਿਆਂ ਹੋਇਆ ਦੀ ਨਿਹਚਾ ਦੇ ਨਮਿੱਤ ਅਰ ਸਤ ਦੀ ਓਸ ਸਿਆਣ ਦੇ ਨਮਿੱਤ ਜੋ ਭਗਤੀ ਦੇ ਅਨੁਸਾਰ ਹੈ ਯਿਸੂ ਮਸੀਹ ਦਾ ਰਸੂਲ ਹਾਂ 2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਹ ਦਾ ਪਰਮੇਸ਼ੁਰ ਨੇ ਜੋ ਝੂਠ ਬੋਲ ਨਹੀਂ ਸੱਕਦਾ ਸਨਾਤਨ ਸਮਿਆਂ ਤੋਂ ਵਾਇਦਾ ਕੀਤਾ ਸੀ 3 ਪਰ ਵੇਲੇ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੋਂਪਿਆ ਗਿਆ 4 ਅੱਗੇ ਜੋਗ ਤੀਤੁਸ ਨੂੰ ਜਿਹੜਾ ਨਿਹਚਾ ਦੀ ਸਾਂਝ ਵਿੱਚ ਮੇਰਾ ਸੱਚਾ ਬੱਚਾ ਹੈ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।। 5 ਮੈਂ ਤੈਨੂੰ ਇਸ ਨਮਿੱਤ ਕਰੇਤ ਵਿੱਚ ਛੱਡਿਆ ਸੀ ਭਈ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਓਹਨਾਂ ਨੂੰ ਸੁਆਰੇਂ ਅਤੇ ਨਗਰ ਨਗਰ ਬਜ਼ੁਰਗ ਥਾਪ ਦੇਵੇਂ ਜਿਵੇਂ ਮੈਂ ਤੈਨੂੰ ਆਗਿਆ ਕੀਤੀ ਸੀ 6 ਜੇ ਕੋਈ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ ਜਿਹ ਦੇ ਬਾਲਕ ਨਿਹਚਾਵਾਨ ਹੋਣ ਅਤੇ ਉਨ੍ਹਾਂ ਦੇ ਜੁੰਮੇ ਬਦਚਲਣੀ ਦਾ ਦੋਸ਼ ਨਾ ਹੋਵੇ ਅਤੇ ਨਾ ਓਹ ਢੀਠ ਹੋਣ 7 ਕਿਉਂਕਿ ਚਾਹੀਦਾ ਹੈ ਭਈ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਮੁਖਤਿਆਰ ਹੋ ਕੇ ਨਿਰਦੋਸ਼ ਹੋਵੇ, ਨਾ ਮਨ ਮਤੀਆਂ, ਨਾ ਕ੍ਰੋਧੀ, ਨਾ ਪਿਆਕੜ, ਨਾ ਮੁੱਕੇਬਾਜ਼, ਨਾ ਝੂਠੇ ਨਫ਼ੇ ਦਾ ਲੋਭੀ ਹੋਵੇ 8 ਸਗੋਂ ਪਰਾਹੁਣਚਾਰ, ਨੇਕੀ ਦਾ ਪ੍ਰੇਮੀ, ਸੁਰਤ ਵਾਲਾ, ਧਰਮੀ, ਪਵਿੱਤਰ, ਸੰਜਮੀ ਹੋਵੇ 9 ਅਤੇ ਨਿਹਚਾ ਜੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਉਹ ਖਰੀ ਸਿੱਖਿਆ ਨਾਲ ਉਪਦੇਸ਼ ਕਰੇ ਨਾਲੇ ਢੁੱਚਰ ਡਾਹੁਣ ਵਾਲਿਆਂ ਨੂੰ ਕਾਇਲ ਕਰ ਸੱਕੇ।। 10 ਬਾਹਲੇ ਢੀਠ, ਬਕਵਾਦੀ ਅਤੇ ਛਲੀਏ ਹਨ ਖਾਸ ਕਰਕੇ ਸੁੰਨਤੀਆਂ ਵਿੱਚੋਂ 11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਓਹ ਝੂਠੇ ਨਫ਼ੇ ਦੇ ਨਮਿੱਤ ਅਜੇਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਲਦ ਸੁੱਟਦੇ ਹਨ 12 ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਨਬੀ ਸੀ ਆਖਿਆ ਭਈ ਕਰੇਤੀ ਸਦਾ ਝੂਠ ਮਾਰਨ ਵਾਲੇ ਅਤੇ ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ 13 ਇਹ ਸਾਖੀ ਸਤ ਹੈ । ਏਸ ਲਈ ਤੂੰ ਉਨ੍ਹਾਂ ਨੂੰ ਕਰੜਾਈ ਨਾਲ ਝਿੜਕ ਦੇਈਂ ਭਈ ਓਹ ਨਿਹਚਾ ਵਿੱਚ ਪੱਕੇ ਹੋਣ 14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜੇਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ ਚਿੱਤ ਨਾ ਲਾਉਣ 15 ਸੁੱਚਿਆਂ ਲਈ ਸੱਭੋ ਕੁਝ ਸੁੱਚਾ ਹੈ ਪਰ ਭਰਿਸ਼ਟਾਂ ਅਤੇ ਬੇਪਰਤੀਤਿਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਅੰਤਹਕਰਨ ਭਰਿਸ਼ਟ ਹੋਏ ਹੋਏ ਹਨ 16 ਓਹ ਆਖਦੇ ਹਨ ਭਈ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ ਪਰ ਆਪਣੀਆਂ ਕਰਨੀਆਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਓਹ ਘਿਣਾਉਣੇ ਅਤੇ ਅਣਆਗਿਆਕਾਰ ਅਤੇ ਹਰੇਕ ਭਲੇ ਕੰਮ ਦੇ ਲਈ ਅਪਰਵਾਨ ਹਨ।।
Total 3 ਅਧਿਆਇ, Selected ਅਧਿਆਇ 1 / 3
1 2 3
Common Bible Languages
West Indian Languages
×

Alert

×

punjabi Letters Keypad References