ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2. ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਕ ਵਾਚ, ਇਸਰਾਏਲੀ ਆਜੜੀਆਂ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਉਨ੍ਹਾਂ ਨੂੰ ਆਖ, ਪ੍ਰਭੁ ਯਹੋਵਾਹ ਆਜੜੀਆਂ ਨੂੰ ਐਉਂ ਫ਼ਰਮਾਉਂਦਾ ਹੈ, - ਇਸਰਾਏਲੀ ਆਜੜੀਆਂ ਤੇ ਅਫਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, - ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਨੂੰ ਚਾਰਨ?
3. ਤੁਸੀਂ ਚਰਬੀ ਖਾਂਦੇ ਅਤੇ ਉੱਨ ਪਹਿਨਦੇ ਹੋ ਅਤੇ ਮੋਟੀਆਂ ਨੂੰ ਕੱਟਦੇ ਹੋ ਪਰ ਇੱਜੜ ਨਹੀਂ ਚਾਰਦੇ
4. ਤੁਸਾਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬੀਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ, ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ ਉਨ੍ਹਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਢੂੰਡਿਆ ਸਗੋਂ ਜ਼ੋਰ ਅਤੇ ਧੱਕੇ ਨਾਲ ਉਨ੍ਹਾਂ ਤੇ ਰਾਜ ਕੀਤਾ
5. ਅਤੇ ਓਹ ਖਿਲਰ ਪੁਲਰ ਗਏ ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਓਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਜਾ ਬਣੀਆਂ ਅਤੇ ਖਿਲਰ ਗਈਆਂ
6. ਮੇਰੀਆਂ ਭੇਡਾਂ ਸਾਰੇ ਪਰਬਤਾਂ ਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿਲਰ ਪੁਲਰ ਗਈਆਂ ਅਤੇ ਕਿਸੇ ਨੇ ਨਾ ਉਨ੍ਹਾਂ ਨੂੰ ਢੂੰਡਿਆ, ਨਾ ਉਨ੍ਹਾਂ ਦੀ ਭਾਲ ਕੀਤੀ
7. ਏਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ!
8. ਪ੍ਰਭੁ ਯਹੋਵਾਹ ਦਾ ਵਾਕ ਹੈ, - ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਜਾ ਬਣੀਆਂ ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ
9. ਏਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ!
10. ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ ਅਤੇ ਮੈਂ ਆਪਣਾ ਇੱਜੜ ਉਨ੍ਹਾਂ ਦੇ ਹੱਥੋਂ ਮੰਗਾਂਗਾ ਅਤੇ ਉਨ੍ਹਾਂ ਨੂੰ ਇੱਜੜ ਚਾਰਨੋ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸੱਕਣਗੇ ਕਿਉਂ ਜੋ ਮੈਂ ਆਪਣਾ ਇੱਜੜ ਉਨ੍ਹਾਂ ਦੇ ਮੂੰਹੋਂ ਛੁਡਾ ਲਵਾਂਗਾ ਤਾਂ ਜੋ ਓਹ ਉਨ੍ਹਾਂ ਦਾ ਖਾਜਾ ਨਾ ਹੋਣ
11. ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਨ੍ਹਾਂ ਨੂੰ ਲੱਭ ਲਵਾਂਗਾ
12. ਜਿਦਾਂ ਆਜੜੀ ਆਪਣੇ ਇੱਜੜ ਨੂੰ ਢੂੰਡਦਾ ਹੈ ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿਲਰ ਗਈਆਂ ਹੋਣ ਉਦਾਂ ਹੀ ਮੈਂ ਆਪਣੀਆਂ ਭੇਡਾਂ ਨੂੰ ਲਭਾਂਗਾ ਅਤੇ ਉਨ੍ਹਾਂ ਨੂੰ ਹਰ ਥਾਂ ਤੋਂ ਜਿੱਥੇ ਓਹ ਬੱਦਲ ਅਤੇ ਅਨ੍ਹੇਰੇ ਦੇ ਦਿਨ ਖਿਲਰ ਗਈਆਂ ਸਨ ਛੁਡਾ ਲਿਆਵਾਂਗਾ
13. ਅਤੇ ਮੈਂ ਉਨ੍ਹਾਂ ਨੂੰ ਲੋਕਾਂ ਵਿੱਚੋ ਮੋੜ ਲਿਆਵਾਂਗਾ ਅਤੇ ਸਾਰੇ ਦੇਸਾਂ ਵਿੱਚੋਂ ਇਕੱਠਾ ਕਰਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਰਬਤਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਅਸਥਾਨਾਂ ਵਿੱਚ ਚਾਰਾਂਗਾ
14. ਅਤੇ ਮੈਂ ਉਨ੍ਹਾਂ ਨੂੰ ਚੰਗੀ ਜੂਹ ਵਿੱਚ ਚਰਾਵਾਂਗਾ ਅਤੇ ਉਨ੍ਹਾਂ ਦੇ ਵਾੜੇ ਇਸਰਾਏਲ ਦੇ ਉੱਚੇ ਪਰਬਤ ਤੇ ਹੋਣਗੇ ਉੱਥੇ ਓਹ ਚੰਗੇ ਵਾੜਿਆਂ ਵਿੱਚ ਲੇਟਣਗੀਆਂ ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਰਬਤਾਂ ਉੱਤੇ ਚਰਨਗੀਆਂ
15. ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਨ੍ਹਾਂ ਨੂੰ ਲਟਾਵਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ
16. ਮੈਂ ਗੁਆਚੀਆਂ ਹੋਈਆਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ ਅਤੇ ਟੁਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਿਆ ਕਰਾਂਗਾ ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਨ੍ਹਾਂ ਨੂੰ ਨਿਆਉਂ ਨਾਲ ਚਾਰਾਂਗਾ
17. ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਉਂ ਕਰਾਂਗਾ
18. ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਜਾਪੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਨੂੰ ਪੈਰਾਂ ਹੇਠ ਮਿੱਧ ਦਿਓ? ਅਤੇ ਸਾਫ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ?
19. ਮੇਰੀਆਂ ਭੇਡਾਂ ਨੂੰ ਤੁਹਾਡੇ ਪੈਰਾਂ ਹੇਠ ਮਿੱਧੇ ਹੋਏ ਨੂੰ ਚਰਨਾ ਅਤੇ ਤੁਹਾਡੇ ਪੈਰਾਂ ਹੇਠ ਘਚੋਲੇ ਹੋਏ ਨੂੰ ਪੀਣਾ ਪੈਂਦਾ ਹੈ!।।
20. ਏਸ ਲਈ ਪ੍ਰਭੁ ਯਹੋਵਾਹ ਉਨ੍ਹਾਂ ਨੂੰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਉਂ ਕਰਾਂਗਾ
21. ਕਿਉਂ ਜੋ ਤੁਸਾਂ ਪਾਸੇ ਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ ਇੱਥੋਂ ਤੀਕ ਕਿ ਓਹ ਖਿਲਰ ਪੁਲਰ ਗਈਆਂ
22. ਏਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਓਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ, ਅਤੇ ਮੈਂ ਭੇਡ ਅਤੇ ਭੇਡ ਵਿੱਚ ਨਿਆਉਂ ਕਰਾਂਗਾ
23. ਅਤੇ ਮੈਂ ਉਨ੍ਹਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਨ੍ਹਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਨ੍ਹਾਂ ਨੂੰ ਚਾਰੇਗਾ ਅਤੇ ਉਹੀ ਉਨ੍ਹਾਂ ਦਾ ਆਜੜੀ ਹੋਵੇਗਾ
24. ਅਤੇ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਮੇਰਾ ਦਾਸ ਦਾਊਦ ਉਨ੍ਹਾਂ ਦੇ ਵਿਚਕਾਰ ਰਾਜਕੁਮਾਰ ਹੋਵੇਗਾ। ਮੈਂ ਯਹੋਵਾਹ ਨੇ ਫ਼ਰਮਾਇਆ ਹੈ
25. ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ ਅਤੇ ਓਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ
26. ਅਤੇ ਮੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਅਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ ਦੁਆਲੇ ਹਨ ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ
27. ਅਤੇ ਖੇਤ ਦੇ ਰੁੱਖ ਆਪਣਾ ਮੇਵਾ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਓਹ ਸੁਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਨ੍ਹਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ ਅਤੇ ਉਨ੍ਹਾਂ ਦੇ ਹੱਥੋਂ ਜਿਹੜੇ ਉਨ੍ਹਾਂ ਨੂੰ ਗੁਲਾਮ ਬਣਾਉਂਦੇ ਸਨ ਛੁਡਾਵਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
28. ਓਹ ਅੱਗੇ ਲਈ ਕੌਮਾਂ ਦਾ ਸ਼ਿਕਾਰ ਨਾ ਬਣਨਗੇ ਅਤੇ ਧਰਤੀ ਦੇ ਦਰਿੰਦੇ ਉਨ੍ਹਾਂ ਨੂੰ ਹੜਪ ਨਾ ਕਰ ਸੱਕਣਗੇ ਸਗੋਂ ਓਹ ਸੁਖ ਨਾਲ ਵੱਸਣਗੇ ਅਤੇ ਉਨ੍ਹਾਂ ਨੂੰ ਕੋਈ ਨਾ ਡਰਾਵੇਗਾ
29. ਅਤੇ ਮੈਂ ਉਨ੍ਹਾਂ ਦੇ ਨਾਮਨੇ ਲਈ ਇੱਕ ਬੇੱਲਾ ਉਗਾਵਾਂਗਾ ਅਤੇ ਓਹ ਫੇਰ ਕਦੇ ਆਪਣੇ ਦੇਸ ਵਿੱਚ ਕਾਲ ਨਾਲ ਨਹੀਂ ਮਰਨਗੇ ਅਤੇ ਅੱਗੇ ਨੂੰ ਕੌਮਾਂ ਦੀ ਸ਼ਰਮਿੰਦਗੀ ਨਾ ਸਹਿਣਗੇ
30. ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਨ੍ਹਾਂ ਦੇ ਨਾਲ ਹਾਂ ਅਤੇ ਓਹ ਅਰਥਾਤ ਇਸਰਾਏਲ ਦਾ ਘਰਾਣਾ ਮੇਰੀ ਪਰਜਾ ਹਨ, ਪ੍ਰਭੁ ਯਹੋਵਾਹ ਦਾ ਵਾਕ ਹੈ
31. ਅਤੇ ਤੁਸੀਂ, ਹੇ ਮੇਰੀ ਭੇਡੋ, ਮੇਰੀ ਜੂਹ ਦੀਓ ਭੇਡੋ, ਤੁਸੀਂ ਆਦਮੀ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ।।

Notes

No Verse Added

Total 48 ਅਧਿਆਇ, Selected ਅਧਿਆਇ 34 / 48
ਹਿਜ਼ ਕੀ ਐਲ 34:2
1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 2 ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਕ ਵਾਚ, ਇਸਰਾਏਲੀ ਆਜੜੀਆਂ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਉਨ੍ਹਾਂ ਨੂੰ ਆਖ, ਪ੍ਰਭੁ ਯਹੋਵਾਹ ਆਜੜੀਆਂ ਨੂੰ ਐਉਂ ਫ਼ਰਮਾਉਂਦਾ ਹੈ, - ਇਸਰਾਏਲੀ ਆਜੜੀਆਂ ਤੇ ਅਫਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, - ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਨੂੰ ਚਾਰਨ? 3 ਤੁਸੀਂ ਚਰਬੀ ਖਾਂਦੇ ਅਤੇ ਉੱਨ ਪਹਿਨਦੇ ਹੋ ਅਤੇ ਮੋਟੀਆਂ ਨੂੰ ਕੱਟਦੇ ਹੋ ਪਰ ਇੱਜੜ ਨਹੀਂ ਚਾਰਦੇ 4 ਤੁਸਾਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬੀਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ, ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ ਉਨ੍ਹਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਢੂੰਡਿਆ ਸਗੋਂ ਜ਼ੋਰ ਅਤੇ ਧੱਕੇ ਨਾਲ ਉਨ੍ਹਾਂ ਤੇ ਰਾਜ ਕੀਤਾ 5 ਅਤੇ ਓਹ ਖਿਲਰ ਪੁਲਰ ਗਏ ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਓਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਜਾ ਬਣੀਆਂ ਅਤੇ ਖਿਲਰ ਗਈਆਂ 6 ਮੇਰੀਆਂ ਭੇਡਾਂ ਸਾਰੇ ਪਰਬਤਾਂ ਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿਲਰ ਪੁਲਰ ਗਈਆਂ ਅਤੇ ਕਿਸੇ ਨੇ ਨਾ ਉਨ੍ਹਾਂ ਨੂੰ ਢੂੰਡਿਆ, ਨਾ ਉਨ੍ਹਾਂ ਦੀ ਭਾਲ ਕੀਤੀ 7 ਏਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ! 8 ਪ੍ਰਭੁ ਯਹੋਵਾਹ ਦਾ ਵਾਕ ਹੈ, - ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਜਾ ਬਣੀਆਂ ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ 9 ਏਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ! 10 ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ ਅਤੇ ਮੈਂ ਆਪਣਾ ਇੱਜੜ ਉਨ੍ਹਾਂ ਦੇ ਹੱਥੋਂ ਮੰਗਾਂਗਾ ਅਤੇ ਉਨ੍ਹਾਂ ਨੂੰ ਇੱਜੜ ਚਾਰਨੋ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸੱਕਣਗੇ ਕਿਉਂ ਜੋ ਮੈਂ ਆਪਣਾ ਇੱਜੜ ਉਨ੍ਹਾਂ ਦੇ ਮੂੰਹੋਂ ਛੁਡਾ ਲਵਾਂਗਾ ਤਾਂ ਜੋ ਓਹ ਉਨ੍ਹਾਂ ਦਾ ਖਾਜਾ ਨਾ ਹੋਣ 11 ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਨ੍ਹਾਂ ਨੂੰ ਲੱਭ ਲਵਾਂਗਾ 12 ਜਿਦਾਂ ਆਜੜੀ ਆਪਣੇ ਇੱਜੜ ਨੂੰ ਢੂੰਡਦਾ ਹੈ ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿਲਰ ਗਈਆਂ ਹੋਣ ਉਦਾਂ ਹੀ ਮੈਂ ਆਪਣੀਆਂ ਭੇਡਾਂ ਨੂੰ ਲਭਾਂਗਾ ਅਤੇ ਉਨ੍ਹਾਂ ਨੂੰ ਹਰ ਥਾਂ ਤੋਂ ਜਿੱਥੇ ਓਹ ਬੱਦਲ ਅਤੇ ਅਨ੍ਹੇਰੇ ਦੇ ਦਿਨ ਖਿਲਰ ਗਈਆਂ ਸਨ ਛੁਡਾ ਲਿਆਵਾਂਗਾ 13 ਅਤੇ ਮੈਂ ਉਨ੍ਹਾਂ ਨੂੰ ਲੋਕਾਂ ਵਿੱਚੋ ਮੋੜ ਲਿਆਵਾਂਗਾ ਅਤੇ ਸਾਰੇ ਦੇਸਾਂ ਵਿੱਚੋਂ ਇਕੱਠਾ ਕਰਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਰਬਤਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਅਸਥਾਨਾਂ ਵਿੱਚ ਚਾਰਾਂਗਾ 14 ਅਤੇ ਮੈਂ ਉਨ੍ਹਾਂ ਨੂੰ ਚੰਗੀ ਜੂਹ ਵਿੱਚ ਚਰਾਵਾਂਗਾ ਅਤੇ ਉਨ੍ਹਾਂ ਦੇ ਵਾੜੇ ਇਸਰਾਏਲ ਦੇ ਉੱਚੇ ਪਰਬਤ ਤੇ ਹੋਣਗੇ ਉੱਥੇ ਓਹ ਚੰਗੇ ਵਾੜਿਆਂ ਵਿੱਚ ਲੇਟਣਗੀਆਂ ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਰਬਤਾਂ ਉੱਤੇ ਚਰਨਗੀਆਂ 15 ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਨ੍ਹਾਂ ਨੂੰ ਲਟਾਵਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ 16 ਮੈਂ ਗੁਆਚੀਆਂ ਹੋਈਆਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ ਅਤੇ ਟੁਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਿਆ ਕਰਾਂਗਾ ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਨ੍ਹਾਂ ਨੂੰ ਨਿਆਉਂ ਨਾਲ ਚਾਰਾਂਗਾ 17 ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਉਂ ਕਰਾਂਗਾ 18 ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਜਾਪੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਨੂੰ ਪੈਰਾਂ ਹੇਠ ਮਿੱਧ ਦਿਓ? ਅਤੇ ਸਾਫ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ? 19 ਮੇਰੀਆਂ ਭੇਡਾਂ ਨੂੰ ਤੁਹਾਡੇ ਪੈਰਾਂ ਹੇਠ ਮਿੱਧੇ ਹੋਏ ਨੂੰ ਚਰਨਾ ਅਤੇ ਤੁਹਾਡੇ ਪੈਰਾਂ ਹੇਠ ਘਚੋਲੇ ਹੋਏ ਨੂੰ ਪੀਣਾ ਪੈਂਦਾ ਹੈ!।। 20 ਏਸ ਲਈ ਪ੍ਰਭੁ ਯਹੋਵਾਹ ਉਨ੍ਹਾਂ ਨੂੰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਉਂ ਕਰਾਂਗਾ 21 ਕਿਉਂ ਜੋ ਤੁਸਾਂ ਪਾਸੇ ਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ ਇੱਥੋਂ ਤੀਕ ਕਿ ਓਹ ਖਿਲਰ ਪੁਲਰ ਗਈਆਂ 22 ਏਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਓਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ, ਅਤੇ ਮੈਂ ਭੇਡ ਅਤੇ ਭੇਡ ਵਿੱਚ ਨਿਆਉਂ ਕਰਾਂਗਾ 23 ਅਤੇ ਮੈਂ ਉਨ੍ਹਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਨ੍ਹਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਨ੍ਹਾਂ ਨੂੰ ਚਾਰੇਗਾ ਅਤੇ ਉਹੀ ਉਨ੍ਹਾਂ ਦਾ ਆਜੜੀ ਹੋਵੇਗਾ 24 ਅਤੇ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਮੇਰਾ ਦਾਸ ਦਾਊਦ ਉਨ੍ਹਾਂ ਦੇ ਵਿਚਕਾਰ ਰਾਜਕੁਮਾਰ ਹੋਵੇਗਾ। ਮੈਂ ਯਹੋਵਾਹ ਨੇ ਫ਼ਰਮਾਇਆ ਹੈ 25 ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ ਅਤੇ ਓਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ 26 ਅਤੇ ਮੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਅਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ ਦੁਆਲੇ ਹਨ ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ 27 ਅਤੇ ਖੇਤ ਦੇ ਰੁੱਖ ਆਪਣਾ ਮੇਵਾ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਓਹ ਸੁਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਨ੍ਹਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ ਅਤੇ ਉਨ੍ਹਾਂ ਦੇ ਹੱਥੋਂ ਜਿਹੜੇ ਉਨ੍ਹਾਂ ਨੂੰ ਗੁਲਾਮ ਬਣਾਉਂਦੇ ਸਨ ਛੁਡਾਵਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ! 28 ਓਹ ਅੱਗੇ ਲਈ ਕੌਮਾਂ ਦਾ ਸ਼ਿਕਾਰ ਨਾ ਬਣਨਗੇ ਅਤੇ ਧਰਤੀ ਦੇ ਦਰਿੰਦੇ ਉਨ੍ਹਾਂ ਨੂੰ ਹੜਪ ਨਾ ਕਰ ਸੱਕਣਗੇ ਸਗੋਂ ਓਹ ਸੁਖ ਨਾਲ ਵੱਸਣਗੇ ਅਤੇ ਉਨ੍ਹਾਂ ਨੂੰ ਕੋਈ ਨਾ ਡਰਾਵੇਗਾ 29 ਅਤੇ ਮੈਂ ਉਨ੍ਹਾਂ ਦੇ ਨਾਮਨੇ ਲਈ ਇੱਕ ਬੇੱਲਾ ਉਗਾਵਾਂਗਾ ਅਤੇ ਓਹ ਫੇਰ ਕਦੇ ਆਪਣੇ ਦੇਸ ਵਿੱਚ ਕਾਲ ਨਾਲ ਨਹੀਂ ਮਰਨਗੇ ਅਤੇ ਅੱਗੇ ਨੂੰ ਕੌਮਾਂ ਦੀ ਸ਼ਰਮਿੰਦਗੀ ਨਾ ਸਹਿਣਗੇ 30 ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਨ੍ਹਾਂ ਦੇ ਨਾਲ ਹਾਂ ਅਤੇ ਓਹ ਅਰਥਾਤ ਇਸਰਾਏਲ ਦਾ ਘਰਾਣਾ ਮੇਰੀ ਪਰਜਾ ਹਨ, ਪ੍ਰਭੁ ਯਹੋਵਾਹ ਦਾ ਵਾਕ ਹੈ 31 ਅਤੇ ਤੁਸੀਂ, ਹੇ ਮੇਰੀ ਭੇਡੋ, ਮੇਰੀ ਜੂਹ ਦੀਓ ਭੇਡੋ, ਤੁਸੀਂ ਆਦਮੀ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ।।
Total 48 ਅਧਿਆਇ, Selected ਅਧਿਆਇ 34 / 48
Common Bible Languages
West Indian Languages
×

Alert

×

punjabi Letters Keypad References