ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਤੁਹਾਡਾ ਦਿਲ ਨਾ ਘਬਰਾਵੇ। ਪਰਮੇਸ਼ੁਰ ਉੱਤੇ ਨਿਹਚਾ ਕਰੋ ਅਰ ਮੇਰੇ ਉੱਤੇ ਵੀ ਨਿਹਚਾ ਕਰੋ
2. ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਨਿਵਾਸ ਹਨ ਨਹੀਂ ਤਾਂ ਮੈਂ ਤੁਹਾਨੂੰ ਕਹਿੰਦਾ ਕਿਉਂ ਜੋ ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਜਾਂਦਾ ਹਾਂ
3. ਅਰ ਜੇ ਮੈਂ ਜਾ ਕੇ ਤੁਹਾਡੇ ਲਈ ਜਗ੍ਹਾ ਤਿਆਰ ਕਰਾਂ ਤਾਂ ਫੇਰ ਆਣ ਕੇ ਤੁਹਾਨੂੰ ਆਪਣੇ ਕੋਲ ਲੈ ਲਵਾਂਗਾ ਭਈ ਜਿੱਥੇ ਮੈਂ ਹਾਂ ਤੁਸੀਂ ਭੀ ਹੋਵੋ
4. ਅਰ ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਦਾ ਰਾਹ ਜਾਣਦੇ ਹੋ
5. ਥੋਮਾ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਇਹੋ ਪਤਾ ਨਹੀਂ ਤੂੰ ਕਿੱਥੇ ਜਾਂਦਾ ਹੈਂ, ਫੇਰ ਰਾਹ ਕਿੱਕੁਰ ਜਾਣੀਏॽ
6. ਯਿਸੂ ਨੇ ਉਹ ਨੂੰ ਆਖਿਆ, ਰਾਹ ਅਤੇ ਸਚਿਆਈ ਅਤੇ ਜੀਉਣ ਮੈਂ ਹਾਂ। ਕੋਈ ਮੇਰੇ ਵਸੀਲੇ ਬਿਨਾ ਪਿਤਾ ਦੇ ਕੋਲ ਨਹੀਂ ਆਉਂਦਾ
7. ਜੇ ਤੁਸੀਂ ਮੈਨੂੰ ਜਾਣਦੇ ਤਾਂ ਮੇਰੇ ਪਿਤਾ ਨੂੰ ਭੀ ਜਾਣਦੇ । ਏਦੋਂ ਅੱਗੇ ਤੁਸੀਂ ਉਹ ਨੂੰ ਜਾਣਦੇ ਅਤੇ ਉਹ ਨੂੰ ਵੇਖ ਲਿਆ ਹੈ
8. ਫ਼ਿਲਿਪੁੱਸ ਨੇ ਉਹ ਨੂੰ ਆਖਿਆ, ਪ੍ਰਭੁ ਜੀ ਪਿਤਾ ਦਾ ਸਾਨੂੰ ਦਰਸ਼ਣ ਕਰਾ ਤਾਂ ਸਾਨੂੰ ਤ੍ਰਿਪਤ ਆਊ
9. ਯਿਸੂ ਨੇ ਉਹ ਨੂੰ ਆਖਿਆ, ਫ਼ਿਲਿਪੁੱਸ ਐੱਨੇ ਚਿਰ ਤੋਂ ਮੈਂ ਤੁਹਾਡੇ ਨਾਲ ਹਾਂ ਅਰ ਕੀ ਤੈਂ ਮੈਨੂੰ ਨਹੀਂ ਜਾਣਿਆॽ ਜਿਨ ਮੈਨੂੰ ਵੇਖਿਆ ਓਨ ਪਿਤਾ ਨੂੰ ਵੇਖਿਆ ਹੈ। ਤੂੰ ਕਿੱਕੂੰ ਆਖਦਾ ਹੈਂ ਭਈ ਸਾਨੂੰ ਪਿਤਾ ਦਾ ਦਰਸ਼ਣ ਕਰਾॽ
10. ਕੀ ਤੂੰ ਸਤ ਨਹੀਂ ਮੰਨਦਾ ਜੋ ਮੈਂ ਪਿਤਾ ਵਿੱਚ ਅਰ ਪਿਤਾ ਮੇਰੇ ਵਿੱਚ ਹੈॽ ਏਹ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਆਪ ਤੋਂ ਨਹੀਂ ਆਖਦਾ ਪਰ ਪਿਤਾ ਮੇਰੇ ਵਿੱਚ ਰਹਿੰਦਿਆ ਆਪਣੇ ਕੰਮ ਕਰਦਾ ਹੈ
11. ਮੇਰੀ ਪਰਤੀਤ ਕਰੋ ਕਿ ਮੈਂ ਪਿਤਾ ਅਰ ਪਿਤਾ ਮੇਰੇ ਵਿੱਚ ਹੈ, ਨਹੀਂ ਤਾਂ ਕੰਮਾਂ ਹੀ ਦੇ ਕਾਰਨ ਮੇਰੀ ਪਰਤੀਤ ਕਰੋ
12. ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਇਹ ਕੰਮ ਜਿਹੜੇ ਮੈਂ ਕਰਦਾ ਹਾਂ ਉਹ ਭੀ ਕਰੇਗਾ ਸਗੋਂ ਇਨ੍ਹਾਂ ਨਾਲੋਂ ਵੱਡੇ ਕੰਮ ਕਰੇਗਾ ਕਿਉਂ ਜੋ ਮੈਂ ਪਿਤਾ ਦੇ ਕੋਲ ਜਾਂਦਾ ਹਾਂ
13. ਅਰ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਮੰਗੋਗੇ ਮੈਂ ਸੋਈ ਕਰਾਂਗਾ ਤਾਂ ਜੋ ਪੁੱਤ੍ਰ ਵਿੱਚ ਪਿਤਾ ਦੀ ਵਡਿਆਈ ਹੋਵੇ
14. ਜੇ ਤੁਸੀਂ ਮੇਰਾ ਨਾਮ ਲੈ ਕੇ ਮੈਥੋਂ ਕੁਝ ਮੰਗੋਗੇ ਤਾਂ ਮੈਂ ਉਹੋ ਕਰਾਂਗਾ
15. ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ
16. ਅਤੇ ਮੈਂ ਆਪਣੇ ਪਿਤਾ ਤੋਂ ਮੰਗਾਂਗਾ ਅਰ ਉਹ ਤੁਹਾਨੂੰ ਦੂਜਾ ਸਹਾਇਕ ਬਖ਼ਸ਼ੇਗਾ ਭਈ ਉਹ ਸਦਾ ਤੁਹਾਡੇ ਸੰਗ ਰਹੇ
17. ਅਰਥਾਤ ਸਚਿਆਈ ਦਾ ਆਤਮਾ ਜਿਹ ਨੂੰ ਜਗਤ ਨਹੀਂ ਪਾ ਸੱਕਦਾ ਕਿਉਂ ਜੋ ਉਹ ਉਸ ਨੂੰ ਵੇਖਦਾ ਨਹੀਂ, ਨਾ ਉਸ ਨੂੰ ਜਾਣਦਾ ਹੈ। ਤੁਸੀਂ ਉਸ ਨੂੰ ਜਾਣਦੇ ਹੋ ਕਿਉਂਕਿ ਉਹ ਤੁਹਾਡੇ ਸੰਗ ਰਹਿੰਦਾ ਹੈ ਅਤੇ ਤੁਹਾਡੇ ਵਿੱਚ ਹੋਵੇਗਾ
18. ਮੈਂ ਤੁਹਾਨੂੰ ਅਨਾਥ ਨਾ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ
19. ਹੁਣ ਥੋੜੇ ਚਿਰ ਪਿੱਛੋਂ ਜਗਤ ਮੈਨੂੰ ਫੇਰ ਨਾ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਗੇ। ਇਸ ਕਰਕੇ ਜੋ ਮੈਂ ਜੀਉਂਦਾ ਹਾਂ ਤੁਸੀਂ ਭੀ ਜੀਓਗੇ
20. ਉਸ ਦਿਨ ਤੁਸੀਂ ਜਾਣੋਗੇ ਭਈ ਮੈਂ ਆਪਣੇ ਪਿਤਾ ਵਿੱਚ ਅਰ ਤੁਸੀਂ ਮੇਰੇ ਵਿੱਚ ਅਤੇ ਮੈਂ ਤੁਹਾਡੇ ਵਿੱਚ ਹਾਂ
21. ਜਿਹ ਦੇ ਕੋਲ ਮੇਰੇ ਹੁਕਮ ਹਨ ਅਤੇ ਉਹ ਉਨ੍ਹਾਂ ਦੀ ਪਾਲਨਾ ਕਰਦਾ ਹੈ ਸੋਈ ਹੈ ਜੋ ਮੈਨੂੰ ਪਿਆਰ ਕਰਦਾ ਹੈ ਅਤੇ ਜਿਹੜਾ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਪਿਤਾ ਦਾ ਪਿਆਰਾ ਹੋਵੇਗਾ ਅਰ ਮੈਂ ਉਹ ਦੇ ਨਾਲ ਪਿਆਰ ਕਰਾਂਗਾ ਅਤੇ ਆਪਣੇ ਤਾਈਂ ਉਸ ਉੱਤੇ ਪਰਗਟ ਕਰਾਂਗਾ
22. ਯਹੂਦਾ, ਨਾ ਇਸਕਰਿਯੋਤੀ, ਨੇ ਉਹ ਨੂੰ ਆਖਿਆ, ਪ੍ਰਭੁ ਜੀ ਕੀ ਹੋਇਆ ਹੈ ਜੋ ਤੂੰ ਆਪਣਾ ਆਪ ਸਾਡੇ ਉੱਤੇ ਪਰਗਟ ਕਰੇਂਗਾ ਅਰ ਜਗਤ ਉੱਤੇ ਨਹੀਂॽ
23. ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਕੋਈ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਬਚਨ ਦੀ ਪਾਲਨਾ ਕਰੇਗਾ ਅਤੇ ਮੇਰਾ ਪਿਤਾ ਉਹ ਨੂੰ ਪਿਆਰ ਕਰੇਗਾ ਅਤੇ ਅਸੀਂ ਉਹ ਦੇ ਕੋਲ ਆਵਾਂਗੇ ਅਰ ਉਹ ਦੇ ਨਾਲ ਵਾਸ ਕਰਾਂਗੇ
24. ਜਿਹੜਾ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਬਚਨਾਂ ਦੀ ਪਾਲਨਾ ਨਹੀਂ ਕਰਦਾ ਅਤੇ ਇਹ ਬਚਨ ਜੋ ਤੁਸੀਂ ਸੁਣਦੇ ਹੋ ਮੇਰਾ ਨਹੀਂ ਸਗੋਂ ਪਿਤਾ ਦਾ ਹੈ ਜਿਨ ਮੈਨੂੰ ਘੱਲਿਆ।।
25. ਮੈਂ ਏਹ ਗਲਾਂ ਤੁਹਾਡੇ ਨਾਲ ਰਹਿੰਦਿਆਂ ਤੁਹਾਨੂੰ ਆਖੀਆਂ ਹਨ
26. ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਲ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਹੈ ਤੁਹਾਨੂੰ ਚੇਤੇ ਕਰਾਵੇਗਾ
27. ਮੈਂ ਤੁਹਾਨੂੰ ਸ਼ਾਂਤੀ ਦੇ ਜਾਂਦਾ ਹਾਂ । ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ । ਜਿਸ ਤਰਾਂ ਸੰਸਾਰ ਦਿੰਦਾ ਹੈ ਮੈਂ ਉਸ ਤਰਾਂ ਤੁਹਾਨੂੰ ਨਹੀਂ ਦਿੰਦਾ ਹਾਂ। ਤੁਹਾਡਾ ਦਿਲ ਨਾ ਘਬਰਾਵੇ ਅਤੇ ਨਾ ਡਰੇ
28. ਤੁਸਾਂ ਸੁਣਿਆ ਜੋ ਮੈਂ ਤੁਹਾਨੂੰ ਆਖਿਆ ਸੀ ਭਈ ਮੈਂ ਚੱਲਿਆ ਜਾਂਦਾ ਹਾਂ, ਫੇਰ ਤੁਹਾਡੇ ਕੋਲ ਆਉਂਦਾ ਹਾਂ। ਜੇ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਐਸ ਤੋਂ ਅਨੰਦ ਹੁੰਦੇ ਜੋ ਮੈਂ ਪਿਤਾ ਕੋਲ ਜਾਂਦਾ ਹਾਂ ਕਿਉਂ ਜੋ ਪਿਤਾ ਮੈਥੋਂ ਵੱਡਾ ਹੈ
29. ਅਤੇ ਹੁਣ ਉਸ ਗੱਲ ਦੇ ਹੋਣ ਤੋਂ ਅੱਗੇ ਮੈਂ ਤੁਹਾਨੂੰ ਦੱਸਿਆ ਹੈ ਤਾਂ ਜਦ ਉਹ ਹੋ ਲਵੇ ਤਦ ਤੁਸੀਂ ਪਰਤੀਤ ਕਰੋ
30. ਮੈਂ ਫੇਰ ਤੁਹਾਡੇ ਨਾਲ ਬਹੁਤੀਆਂ ਗੱਲਾਂ ਨਾ ਕਰਾਂਗਾ ਇਸ ਲਈ ਜੋ ਜਗਤ ਦਾ ਸਰਦਾਰ ਆਉਂਦਾ ਹੈ ਅਤੇ ਮੇਰੇ ਵਿੱਚ ਉਹ ਦਾ ਕੁਝ ਨਹੀਂ ਹੈ
31. ਪਰ ਇਸ ਲਈ ਜੋ ਜਗਤ ਨੂੰ ਮਲੂਮ ਹੋਵੇ ਭਈ ਮੈਂ ਪਿਤਾ ਨਾਲ ਪਿਆਰ ਕਰਦਾ ਹਾਂ, ਤਾਂ ਜਿਵੇਂ ਪਿਤਾ ਨੇ ਮੈਨੂੰ ਆਗਿਆ ਦਿੱਤੀ ਹੈ ਮੈਂ ਤਿਵੇਂ ਕਰਦਾ ਹਾਂ। ਉੱਠੋ, ਐਥੋਂ ਚੱਲੀਏ।।
Total 21 ਅਧਿਆਇ, Selected ਅਧਿਆਇ 14 / 21
1 2 3 4 5
6 7 8 9 10 11 12 13 14 15 16 17 18 19 20 21
1 ਤੁਹਾਡਾ ਦਿਲ ਨਾ ਘਬਰਾਵੇ। ਪਰਮੇਸ਼ੁਰ ਉੱਤੇ ਨਿਹਚਾ ਕਰੋ ਅਰ ਮੇਰੇ ਉੱਤੇ ਵੀ ਨਿਹਚਾ ਕਰੋ 2 ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਨਿਵਾਸ ਹਨ ਨਹੀਂ ਤਾਂ ਮੈਂ ਤੁਹਾਨੂੰ ਕਹਿੰਦਾ ਕਿਉਂ ਜੋ ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਜਾਂਦਾ ਹਾਂ 3 ਅਰ ਜੇ ਮੈਂ ਜਾ ਕੇ ਤੁਹਾਡੇ ਲਈ ਜਗ੍ਹਾ ਤਿਆਰ ਕਰਾਂ ਤਾਂ ਫੇਰ ਆਣ ਕੇ ਤੁਹਾਨੂੰ ਆਪਣੇ ਕੋਲ ਲੈ ਲਵਾਂਗਾ ਭਈ ਜਿੱਥੇ ਮੈਂ ਹਾਂ ਤੁਸੀਂ ਭੀ ਹੋਵੋ 4 ਅਰ ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਦਾ ਰਾਹ ਜਾਣਦੇ ਹੋ 5 ਥੋਮਾ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਇਹੋ ਪਤਾ ਨਹੀਂ ਤੂੰ ਕਿੱਥੇ ਜਾਂਦਾ ਹੈਂ, ਫੇਰ ਰਾਹ ਕਿੱਕੁਰ ਜਾਣੀਏॽ 6 ਯਿਸੂ ਨੇ ਉਹ ਨੂੰ ਆਖਿਆ, ਰਾਹ ਅਤੇ ਸਚਿਆਈ ਅਤੇ ਜੀਉਣ ਮੈਂ ਹਾਂ। ਕੋਈ ਮੇਰੇ ਵਸੀਲੇ ਬਿਨਾ ਪਿਤਾ ਦੇ ਕੋਲ ਨਹੀਂ ਆਉਂਦਾ 7 ਜੇ ਤੁਸੀਂ ਮੈਨੂੰ ਜਾਣਦੇ ਤਾਂ ਮੇਰੇ ਪਿਤਾ ਨੂੰ ਭੀ ਜਾਣਦੇ । ਏਦੋਂ ਅੱਗੇ ਤੁਸੀਂ ਉਹ ਨੂੰ ਜਾਣਦੇ ਅਤੇ ਉਹ ਨੂੰ ਵੇਖ ਲਿਆ ਹੈ 8 ਫ਼ਿਲਿਪੁੱਸ ਨੇ ਉਹ ਨੂੰ ਆਖਿਆ, ਪ੍ਰਭੁ ਜੀ ਪਿਤਾ ਦਾ ਸਾਨੂੰ ਦਰਸ਼ਣ ਕਰਾ ਤਾਂ ਸਾਨੂੰ ਤ੍ਰਿਪਤ ਆਊ 9 ਯਿਸੂ ਨੇ ਉਹ ਨੂੰ ਆਖਿਆ, ਫ਼ਿਲਿਪੁੱਸ ਐੱਨੇ ਚਿਰ ਤੋਂ ਮੈਂ ਤੁਹਾਡੇ ਨਾਲ ਹਾਂ ਅਰ ਕੀ ਤੈਂ ਮੈਨੂੰ ਨਹੀਂ ਜਾਣਿਆॽ ਜਿਨ ਮੈਨੂੰ ਵੇਖਿਆ ਓਨ ਪਿਤਾ ਨੂੰ ਵੇਖਿਆ ਹੈ। ਤੂੰ ਕਿੱਕੂੰ ਆਖਦਾ ਹੈਂ ਭਈ ਸਾਨੂੰ ਪਿਤਾ ਦਾ ਦਰਸ਼ਣ ਕਰਾॽ 10 ਕੀ ਤੂੰ ਸਤ ਨਹੀਂ ਮੰਨਦਾ ਜੋ ਮੈਂ ਪਿਤਾ ਵਿੱਚ ਅਰ ਪਿਤਾ ਮੇਰੇ ਵਿੱਚ ਹੈॽ ਏਹ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਆਪ ਤੋਂ ਨਹੀਂ ਆਖਦਾ ਪਰ ਪਿਤਾ ਮੇਰੇ ਵਿੱਚ ਰਹਿੰਦਿਆ ਆਪਣੇ ਕੰਮ ਕਰਦਾ ਹੈ 11 ਮੇਰੀ ਪਰਤੀਤ ਕਰੋ ਕਿ ਮੈਂ ਪਿਤਾ ਅਰ ਪਿਤਾ ਮੇਰੇ ਵਿੱਚ ਹੈ, ਨਹੀਂ ਤਾਂ ਕੰਮਾਂ ਹੀ ਦੇ ਕਾਰਨ ਮੇਰੀ ਪਰਤੀਤ ਕਰੋ 12 ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਇਹ ਕੰਮ ਜਿਹੜੇ ਮੈਂ ਕਰਦਾ ਹਾਂ ਉਹ ਭੀ ਕਰੇਗਾ ਸਗੋਂ ਇਨ੍ਹਾਂ ਨਾਲੋਂ ਵੱਡੇ ਕੰਮ ਕਰੇਗਾ ਕਿਉਂ ਜੋ ਮੈਂ ਪਿਤਾ ਦੇ ਕੋਲ ਜਾਂਦਾ ਹਾਂ 13 ਅਰ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਮੰਗੋਗੇ ਮੈਂ ਸੋਈ ਕਰਾਂਗਾ ਤਾਂ ਜੋ ਪੁੱਤ੍ਰ ਵਿੱਚ ਪਿਤਾ ਦੀ ਵਡਿਆਈ ਹੋਵੇ 14 ਜੇ ਤੁਸੀਂ ਮੇਰਾ ਨਾਮ ਲੈ ਕੇ ਮੈਥੋਂ ਕੁਝ ਮੰਗੋਗੇ ਤਾਂ ਮੈਂ ਉਹੋ ਕਰਾਂਗਾ 15 ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ 16 ਅਤੇ ਮੈਂ ਆਪਣੇ ਪਿਤਾ ਤੋਂ ਮੰਗਾਂਗਾ ਅਰ ਉਹ ਤੁਹਾਨੂੰ ਦੂਜਾ ਸਹਾਇਕ ਬਖ਼ਸ਼ੇਗਾ ਭਈ ਉਹ ਸਦਾ ਤੁਹਾਡੇ ਸੰਗ ਰਹੇ 17 ਅਰਥਾਤ ਸਚਿਆਈ ਦਾ ਆਤਮਾ ਜਿਹ ਨੂੰ ਜਗਤ ਨਹੀਂ ਪਾ ਸੱਕਦਾ ਕਿਉਂ ਜੋ ਉਹ ਉਸ ਨੂੰ ਵੇਖਦਾ ਨਹੀਂ, ਨਾ ਉਸ ਨੂੰ ਜਾਣਦਾ ਹੈ। ਤੁਸੀਂ ਉਸ ਨੂੰ ਜਾਣਦੇ ਹੋ ਕਿਉਂਕਿ ਉਹ ਤੁਹਾਡੇ ਸੰਗ ਰਹਿੰਦਾ ਹੈ ਅਤੇ ਤੁਹਾਡੇ ਵਿੱਚ ਹੋਵੇਗਾ 18 ਮੈਂ ਤੁਹਾਨੂੰ ਅਨਾਥ ਨਾ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ 19 ਹੁਣ ਥੋੜੇ ਚਿਰ ਪਿੱਛੋਂ ਜਗਤ ਮੈਨੂੰ ਫੇਰ ਨਾ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਗੇ। ਇਸ ਕਰਕੇ ਜੋ ਮੈਂ ਜੀਉਂਦਾ ਹਾਂ ਤੁਸੀਂ ਭੀ ਜੀਓਗੇ 20 ਉਸ ਦਿਨ ਤੁਸੀਂ ਜਾਣੋਗੇ ਭਈ ਮੈਂ ਆਪਣੇ ਪਿਤਾ ਵਿੱਚ ਅਰ ਤੁਸੀਂ ਮੇਰੇ ਵਿੱਚ ਅਤੇ ਮੈਂ ਤੁਹਾਡੇ ਵਿੱਚ ਹਾਂ 21 ਜਿਹ ਦੇ ਕੋਲ ਮੇਰੇ ਹੁਕਮ ਹਨ ਅਤੇ ਉਹ ਉਨ੍ਹਾਂ ਦੀ ਪਾਲਨਾ ਕਰਦਾ ਹੈ ਸੋਈ ਹੈ ਜੋ ਮੈਨੂੰ ਪਿਆਰ ਕਰਦਾ ਹੈ ਅਤੇ ਜਿਹੜਾ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਪਿਤਾ ਦਾ ਪਿਆਰਾ ਹੋਵੇਗਾ ਅਰ ਮੈਂ ਉਹ ਦੇ ਨਾਲ ਪਿਆਰ ਕਰਾਂਗਾ ਅਤੇ ਆਪਣੇ ਤਾਈਂ ਉਸ ਉੱਤੇ ਪਰਗਟ ਕਰਾਂਗਾ 22 ਯਹੂਦਾ, ਨਾ ਇਸਕਰਿਯੋਤੀ, ਨੇ ਉਹ ਨੂੰ ਆਖਿਆ, ਪ੍ਰਭੁ ਜੀ ਕੀ ਹੋਇਆ ਹੈ ਜੋ ਤੂੰ ਆਪਣਾ ਆਪ ਸਾਡੇ ਉੱਤੇ ਪਰਗਟ ਕਰੇਂਗਾ ਅਰ ਜਗਤ ਉੱਤੇ ਨਹੀਂॽ 23 ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਕੋਈ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਬਚਨ ਦੀ ਪਾਲਨਾ ਕਰੇਗਾ ਅਤੇ ਮੇਰਾ ਪਿਤਾ ਉਹ ਨੂੰ ਪਿਆਰ ਕਰੇਗਾ ਅਤੇ ਅਸੀਂ ਉਹ ਦੇ ਕੋਲ ਆਵਾਂਗੇ ਅਰ ਉਹ ਦੇ ਨਾਲ ਵਾਸ ਕਰਾਂਗੇ 24 ਜਿਹੜਾ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਬਚਨਾਂ ਦੀ ਪਾਲਨਾ ਨਹੀਂ ਕਰਦਾ ਅਤੇ ਇਹ ਬਚਨ ਜੋ ਤੁਸੀਂ ਸੁਣਦੇ ਹੋ ਮੇਰਾ ਨਹੀਂ ਸਗੋਂ ਪਿਤਾ ਦਾ ਹੈ ਜਿਨ ਮੈਨੂੰ ਘੱਲਿਆ।। 25 ਮੈਂ ਏਹ ਗਲਾਂ ਤੁਹਾਡੇ ਨਾਲ ਰਹਿੰਦਿਆਂ ਤੁਹਾਨੂੰ ਆਖੀਆਂ ਹਨ 26 ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਲ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਹੈ ਤੁਹਾਨੂੰ ਚੇਤੇ ਕਰਾਵੇਗਾ 27 ਮੈਂ ਤੁਹਾਨੂੰ ਸ਼ਾਂਤੀ ਦੇ ਜਾਂਦਾ ਹਾਂ । ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ । ਜਿਸ ਤਰਾਂ ਸੰਸਾਰ ਦਿੰਦਾ ਹੈ ਮੈਂ ਉਸ ਤਰਾਂ ਤੁਹਾਨੂੰ ਨਹੀਂ ਦਿੰਦਾ ਹਾਂ। ਤੁਹਾਡਾ ਦਿਲ ਨਾ ਘਬਰਾਵੇ ਅਤੇ ਨਾ ਡਰੇ 28 ਤੁਸਾਂ ਸੁਣਿਆ ਜੋ ਮੈਂ ਤੁਹਾਨੂੰ ਆਖਿਆ ਸੀ ਭਈ ਮੈਂ ਚੱਲਿਆ ਜਾਂਦਾ ਹਾਂ, ਫੇਰ ਤੁਹਾਡੇ ਕੋਲ ਆਉਂਦਾ ਹਾਂ। ਜੇ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਐਸ ਤੋਂ ਅਨੰਦ ਹੁੰਦੇ ਜੋ ਮੈਂ ਪਿਤਾ ਕੋਲ ਜਾਂਦਾ ਹਾਂ ਕਿਉਂ ਜੋ ਪਿਤਾ ਮੈਥੋਂ ਵੱਡਾ ਹੈ 29 ਅਤੇ ਹੁਣ ਉਸ ਗੱਲ ਦੇ ਹੋਣ ਤੋਂ ਅੱਗੇ ਮੈਂ ਤੁਹਾਨੂੰ ਦੱਸਿਆ ਹੈ ਤਾਂ ਜਦ ਉਹ ਹੋ ਲਵੇ ਤਦ ਤੁਸੀਂ ਪਰਤੀਤ ਕਰੋ 30 ਮੈਂ ਫੇਰ ਤੁਹਾਡੇ ਨਾਲ ਬਹੁਤੀਆਂ ਗੱਲਾਂ ਨਾ ਕਰਾਂਗਾ ਇਸ ਲਈ ਜੋ ਜਗਤ ਦਾ ਸਰਦਾਰ ਆਉਂਦਾ ਹੈ ਅਤੇ ਮੇਰੇ ਵਿੱਚ ਉਹ ਦਾ ਕੁਝ ਨਹੀਂ ਹੈ 31 ਪਰ ਇਸ ਲਈ ਜੋ ਜਗਤ ਨੂੰ ਮਲੂਮ ਹੋਵੇ ਭਈ ਮੈਂ ਪਿਤਾ ਨਾਲ ਪਿਆਰ ਕਰਦਾ ਹਾਂ, ਤਾਂ ਜਿਵੇਂ ਪਿਤਾ ਨੇ ਮੈਨੂੰ ਆਗਿਆ ਦਿੱਤੀ ਹੈ ਮੈਂ ਤਿਵੇਂ ਕਰਦਾ ਹਾਂ। ਉੱਠੋ, ਐਥੋਂ ਚੱਲੀਏ।।
Total 21 ਅਧਿਆਇ, Selected ਅਧਿਆਇ 14 / 21
1 2 3 4 5
6 7 8 9 10 11 12 13 14 15 16 17 18 19 20 21
×

Alert

×

Punjabi Letters Keypad References