1. ਸੋ ਓਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕ ਲਿਆਏ ਅਰ ਉਸ ਨੇ ਉਸ ਤੰਬੂ ਵਿੱਚ ਜਿਹੜਾ ਦਾਊਦ ਨੇ ਉਸ ਦੇ ਲਈ ਖੜਾ ਕੀਤਾ ਸੀ ਰੱਖ ਦਿੱਤਾ ਅਤੇ ਹੋਮ ਦੀਆਂ ਬਲੀਆਂ ਅਰ ਸੁਖਸਾਂਦ ਦੀਆਂ ਭੇਟਾਂ ਪਰਮੇਸ਼ੁਰ ਦੇ ਅੱਗੇ ਚੜ੍ਹਾਈਆਂ
|
2. ਅਰ ਜਦ ਦਾਊਦ ਹੋਮ ਦੀਆਂ ਬਲੀਆਂ ਅਰ ਸੁਖ ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਚੁੱਕਾ ਤਾਂ ਉਸ ਨੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ
|
3. ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ ਕੀ ਪੁਰਸ਼, ਕੀ ਇਸਤ੍ਰੀ ਹਰੇਕ ਨੂੰ ਇੱਕ ਇੱਕ ਠਾਣ ਅਤੇ ਇੱਕ ਇੱਕ ਟੁਕੜਾ ਮਾਸ ਦਾ ਅਤੇ ਇੱਕ ਇੱਕ ਪਿੰਨੀ ਦਾਖ ਦੀ ਵੰਡ ਦਿੱਤੀ।।
|
4. ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਥਾਪਿਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਵਾਰਤਾ ਅਰ ਧੰਨਵਾਦ ਅਰ ਉਸਤਤ ਕਰਨ
|
5. ਅਰਥਾਤ ਆਸਾਫ ਮੁਖੀਆ ਤੇ ਦੂਜੇ ਜ਼ਕਰਯਾਹ, ਯਈਏਲ ਤੇ ਸ਼ਮੀਰਾਮੋਥ ਤੇ ਯਿਹੀਏਲ ਤੇ ਮੱਤਿਥਯਾਹ ਤੇ ਅਲੀਆਬ ਤੇ ਬਨਾਯਾਹ ਤੇ ਓਬੇਦ-ਅਦੋਮ ਤੇ ਯਿਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ ਛੈਣਿਆਂ ਨਾਲ ਵਜਾਉਂਦਾ ਸੀ
|
12. ਉਹ ਦੇ ਅਸਚਰਜ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਆਵਾਂ ਨੂੰ ਵੀ।
|
29. ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤ੍ਰਤਾਈ ਦੀ ਸਜ਼ਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।
|
35. ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਜੋ ਅਸੀਂ ਤੇਰੇ ਪਵਿੱਤ੍ਰ ਨਾਮ ਦਾ ਧੰਨਵਾਦ ਕਰੀਏ, ਤੇ ਤੇਰੀ ਵੱਡਿਆਈ ਵਿੱਚ ਫਤਹ ਪਾਈਏ।
|
36. ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੀਕ ਮੁਬਾਰਕ ਹੋਵੇ!।। ਤੇ ਸਾਰੀ ਪਰਜਾ ਨੇ ਆਮੀਨ! ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ।।
|
37. ਜੋ ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ ਜੋ ਨਿੱਤ ਦਿਹਾੜੀ ਦੇ ਜੂਰਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ
|
38. ਅਤੇ ਓਬੇਦ-ਅਦੋਮ ਅਰ ਉਨ੍ਹਾਂ ਦੇ ਭਰਾਵਾਂ ਨੂੰ ਅਠਾਹਟ ਜਣੇ ਅਤੇ ਓਬੇਦ-ਅਦੋਮ ਯਦੀਥੂਨ ਦੇ ਪੁੱਤ੍ਰ ਤੇ ਹੋਸਾਹ ਨੂੰ ਦਰਬਾਨ ਹੋਣ ਲਈ
|
39. ਨਾਲੇ ਸਦੋਕ ਜਾਜਕ ਤੇ ਉਹ ਦੇ ਭਰਾਵਾਂ ਜਾਜਕਾਂ ਨੂੰ ਕਿ ਓਹ ਯਹੋਵਾਹ ਦੇ ਡੇਹਰੇ ਦੇ ਸਾਹਮਣੇ ਜਿਹੜਾ ਗਿਬਓਨ ਦੇ ਉੱਚੇ ਥਾਂ ਉੱਤੇ ਸੀ,
|
40. ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ ਨਿਤ ਪਰਭਾਤ ਅਰ ਸੰਧਿਆ ਨੂੰ ਹੋਮ ਬਲੀ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ
|
41. ਅਤੇ ਉਨ੍ਹਾਂ ਦੇ ਨਾਲ ਹੇਮਾਨ ਤੇ ਯਦੂਥੂਨ ਤੇ ਰਹਿੰਦੇ ਜਣੇ ਜਿਹੜੇ ਚੁਣੇ ਹੋਏ ਸਨ ਜਿਨ੍ਹਾਂ ਦੇ ਨਾਵਾਂ ਦਾ ਵਰਨਨ ਕੀਤਾ ਗਿਆ ਹੈ ਜੋ ਯਹੋਵਾਹ ਦਾ ਧੰਨਵਾਦ ਕਰਨ ਭਈ ਉਹ ਦੀ ਦਯਾ ਸਦਾ ਲਈ ਹੈ
|
42. ਅਤੇ ਉਨ੍ਹਾਂ ਦੇ ਨਾਲ ਹੇਮਾਨ ਅਰ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤ੍ਰ ਦਰਬਾਨ ਸਨ
|