ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਫੇਰ ਉਹ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚਿਆ ਅਰ ਬਹੁਤ ਲੋਕ ਉਹ ਦੇ ਕੋਲ ਫੇਰ ਆਣ ਇੱਕਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ
2. ਫ਼ਰੀਸੀਆਂ ਨੇ ਕੋਲ ਆਣ ਕੇ ਉਹ ਦੇ ਪਰਤਾਉਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਜੋਗ ਹੈ ਜੋ ਪੁਰਖ ਤੀਵੀਂ ਨੂੰ ਤਿਆਗ ਦੇਵੇ?
3. ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ?
4. ਓਹ ਬੋਲੇ, ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਜੋ ਆਦਮੀ ਤਿਆਗ ਪੱਤ੍ਰੀ ਲਿੱਖ ਕੇ ਤਿਆਗ ਦੇਵੇ
5. ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖਤ਼ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿੱਖਿਆ
6. ਪਰ ਸਰਿਸ਼ਟ ਦੇ ਮੁੱਢੋਂ ਉਸ ਨੇ ਉਨਾਂ ਨੂੰ ਨਰ ਅਤੇ ਨਾਰੀ ਬਣਾਇਆ
7. ਇਸ ਕਾਰਨ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ
8. ਸੋ ਓਹ ਹੁਣ ਦੋ ਨਹੀਂ ਬਲਕਣ ਇੱਕੋ ਸਰੀਰ ਹਨ
9. ਉਪਰੰਤ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਮਨੁੱਖ ਉਸ ਨੂੰ ਅੱਡ ਨਾ ਕਰੇ
10. ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਵਿਖੇ ਫੇਰ ਉਹ ਨੂੰ ਪੁੱਛਿਆ
11. ਤਾਂ ਉਸ ਨੇ ਉਨ੍ਹਾਂ ਨੂੰ ਅਖਿਆ, ਜੋ ਕੋਈ ਆਪਣੀ ਤੀਵੀਂ ਨੂੰ ਤਿਆਗ ਦੇਵੇ ਅਰ ਦੂਈ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਜ਼ਨਾਹ ਕਰਦਾ ਹੈ
12. ਅਤੇ ਜੇ ਉਹ ਆਪਣੇ ਭਰਥਾ ਨੂੰ ਤਿਆਗ ਕੇ ਦੂਏ ਨਾਲ ਵਿਆਹ ਕਰੇ ਤਾਂ ਉਹ ਜ਼ਨਾਹ ਕਰਦੀ ਹੈ।।
13. ਓਹ ਛੋਟੇ ਬਾਲਕਾਂ ਨੂੰ ਉਹ ਦੇ ਕੋਲ ਲਿਆਏ ਭਈ ਉਹ ਉਨ੍ਹਾਂ ਨੂੰ ਛੋਹੇ ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ
14. ਤਾਂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਇਆ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ। ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ
15. ਮੈਂ ਤੁਹਾਨੂੰ ਸਤ ਆਖਦਾ ਭਈ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬਾਲਕ ਦੀ ਨਿਆਈਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ
16. ਅਤੇ ਉਸ ਨੇ ਉਨ੍ਹਾਂ ਨੂੰ ਕੁੱਛੜ ਚੁੱਕਿਆ ਅਰ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ।।
17. ਜਦ ਉਹ ਬਾਹਰ ਨਿੱਕਲ ਕੇ ਰਾਹ ਵੱਲ ਚੱਲਿਆ ਜਾਂਦਾ ਸੀ ਇੱਕ ਜਣਾਂ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਉਹ ਨੂੰ ਪੁੱਛਿਆ, ਸਤ ਗੁਰੂ ਜੀ, ਮੈ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂ?
18. ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਸਤ ਕਿਉਂ ਕਹਿੰਦਾ ਹੈਂ? ਸਤ ਕੋਈ ਨਹੀਂ ਪਰ ਨਿਰਾ ਇੱਕੋ ਪਰਮੇਸ਼ੁਰ
19. ਤੂੰ ਹੁਕਮਾਂ ਨੂੰ ਜਾਣਦਾ ਹੈਂ- ਤੂੰ ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ, ਠੱਗੀ ਨਾ ਕਰ, ਆਪਣੇ ਮਾਂ ਪਿਉ ਦਾ ਆਦਰ ਕਰ
20. ਉਸ ਨੇ ਉਨ੍ਹਾਂ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਾਲਕ ਪੁਣੇ ਤੋਂ ਉਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ
21. ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਆਖਿਆ, ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜਾਹ ਅਤੇ ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦਿਹ ਦੇ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ
22. ਪਰ ਉਹ ਏਸ ਗੱਲੋਂ ਭੈੜਾ ਪਿਆ ਅਤੇ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਮਾਲਦਾਰ ਸੀ।।
23. ਤਦ ਯਿਸੂ ਨੇ ਚੁਫੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਜਿਹੜੇ ਦੌਲਤ ਰੱਖਦੇ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੋਵੇਗਾ!
24. ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ ਪਰ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਫੇਰ ਆਖਿਆ, ਹੇ ਬਾਲਕਿਓ, ਜਿਹੜੇ ਧਨ ਉੱਤੇ ਆਸਰਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੈ!
25. ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਇਸ ਨਾਲੋਂ ਸੁਖਾਲਾ ਹੈ ਭਈ ਧਨੀ ਪਰਮੇਸ਼ੁਰ ਦੇ ਰਾਜ ਵਿੱਚ ਵੜੇ
26. ਓਹ ਬਹੁਤ ਹੀ ਹੈਰਾਨ ਹੋਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫੇਰ ਕੌਣ ਬਚ ਸੱਕਦਾ ਹੈ?
27. ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ. ਮਨੁੱਖਾਂ ਕੋਲੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਕੋਲੋਂ ਨਹੀਂ ਕਿਉਂਕਿ ਪਰਮੇਸ਼ੁਰ ਕੋਲੋਂ ਸਭ ਕੁਝ ਹੋ ਸੱਕਦਾ ਹੈ
28. ਪਤਰਸ ਉਹ ਨੂੰ ਕਹਿਣ ਲੱਗਾ, ਵੇਖ ਅਸੀਂ ਸੱਭੋਂ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ
29. ਯਿਸੂ ਨੇ ਆਖਿਆ, ਮੈਂ ਤੁਹਾਨੂੰ ਸਤ ਆਖਦਾ ਹਾਂ, ਅਜੇਹਾ ਕੋਈ ਨਹੀਂ ਜਿਹ ਨੇ ਘਰ ਯਾ ਭਾਈਆਂ ਯਾ ਭੈਣਾਂ ਯਾ ਮਾਂ ਯਾ ਪਿਉ ਯਾ ਬਾਲ ਬੱਚਿਆਂ ਯਾ ਜਮੀਨਾਂ ਨੂੰ ਮੇਰੇ ਅਤੇ ਇੰਜੀਲ ਦੇ ਲਈ ਛੱਡਿਆ ਹੋਵੇ
30. ਜਿਹੜਾ ਹੁਣ ਇਸ ਸਮੇ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਅਤੇ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜਮੀਨਾਂ ਪਰ ਦੁਖਾਂ ਨਾਲ ਅਤੇ ਅਗਲੇ ਜੁਗ ਵਿੱਚ ਸਦੀਪਕ ਜੀਉਣ
31. ਪਰ ਬਥੇਰੇ ਜੋ ਪਹਿਲੇਂ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ,ਪਹਿਲੇ।।
32. ਓਹ ਰਾਹ ਵਿੱਚ ਹੋ ਕੇ ਯਰੂਸ਼ਲਮ ਨੂੰ ਜਾਂਦੇ ਸਨ ਅਰ ਯਿਸੂ ਉਨ੍ਹਾਂ ਦੇ ਅੱਗੇ ਅੱਗੇ ਤੁਰਿਆ ਜਾਂਦਾ ਸੀ ਅਤੇ ਓਹ ਦੰਗ ਹੋਏ ਅਰ ਮਗਰ ਆਉਣ ਵਾਲੇ ਡਰਦੇ ਸਨ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ
33. ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਰ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ
34. ਓਹ ਉਸ ਨੂੰ ਠੱਠੇ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ ।।
35. ਜ਼ਬਦੀ ਦੇ ਪੁੱਤ੍ਰ ਯਾਕੂਬ ਅਰ ਯੂਹੰਨਾ ਉਹ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ ਗੁਰੂ ਜੀ ਅਸੀਂ ਚਾਹੁੰਦੇ ਹਾਂ ਭਈ ਜੋ ਕੁਝ ਅਸੀਂ ਤੈਥੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ
36. ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
37. ਉਨ੍ਹਾਂ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੇ ਤੇਜ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਖੱਬੇ ਬੈਠੀਏ
38. ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸੱਕਦੇ ਹੋ ਯਾ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸੱਕਦੇ ਹੋ?
39. ਉਨ੍ਹਾਂ ਉਸ ਨੂੰ ਆਖਿਆ, ਸਾਥੋਂ ਹੋ ਸੱਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ
40. ਸੱਜੇ ਖੱਬੇ ਬਿਠਾਲਨਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ
41. ਜਾਂ ਦਸਾਂ ਚੇਲਿਆ ਨੇ ਇਹ ਸੁਣਿਆ ਤਾਂ ਓਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ
42. ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਭਈ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਓਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ
43. ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਟਹਿਲੂਆ ਹੋਵੇ
44. ਅਤੇ ਜੋ ਕੋਈ ਤੁਹਾਡੇ ਵਿੱਚੋਂ ਸਰਦਾਰ ਬਣਿਆ ਚਾਹੇ ਉਹ ਸਭ ਦਾ ਨੌਕਰ ਹੋਵੇ
45. ਕਿਉਂਕਿ ਮਨੁੱਖ ਦਾ ਪੁੱਤ੍ਰ ਵੀ ਆਪਣੀ ਟਹਿਲ ਕਰਾਉਣ ਨਹੀਂ ਸਗੋਂ ਟਹਿਲ ਕਰਨ ਅਤੇ ਬਹੁਤਿਆਂ ਦੇ ਲਈ ਨਿਸਤਾਰੇ ਦੇ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਆਇਆ ।।
46. ਓਹ ਯਰੀਹੋ ਵਿੱਚ ਆਏ ਅਰ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ ਤਿਮਈ ਦਾ ਪੁੱਤ੍ਰ ਬਰਤਿਮਈ ਇੱਕ ਅੰਨ੍ਹਾ ਮੰਗਤਾ ਸੜਕ ਦੇ ਕੰਡੇ ਬੈਠਾ ਸੀ
47. ਅਤੇ ਇਹ ਸੁਣ ਕੇ ਜੋ ਯਿਸੂ ਨਾਸਰੀ ਹੈ ਉੱਚੀ ਦੇ ਕੇ ਕਹਿਣ ਲੱਗਾ, ਹੇ ਦਾਊਦ ਦੇ ਪੁੱਤ੍ਰ, ਹੇ ਯਿਸੂ, ਮੇਰੇ ਉੱਤੇ ਦਯਾ ਕਰ!
48. ਬਹੁਤਿਆਂ ਨੇ ਉਹ ਨੂੰ ਝਿੜਕਿਆ ਭਈ ਚੁੱਪ ਰਹੁ ਪਰ ਉਹ ਹੋਰ ਵੀ ਉੱਚੀ ਦੇਕੇ ਬੋਲਿਆ, ਹੇ ਦਾਊਦ ਦੇ ਪੁੱਤ੍ਰ, ਮੇਰੇ ਉੱਤੇ ਦਯਾ ਕਰ!
49. ਤਦ ਯਿਸੂ ਨੇ ਖੜੋ ਕੇ ਕਿਹਾ, ਉਹ ਨੂੰ ਸੱਦ ਲਿਆਓ। ਸੋ ਉਨ੍ਹਾਂ ਉਸ ਅੰਨੇ ਨੂੰ ਇਹ ਕਹਿ ਕੇ ਸੱਦਿਆ ਭਈ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ
50. ਤਾਂ ਉਹ ਆਪਣਾ ਲੀੜਾ ਸੁੱਟ ਕੇ ਉੱਠ ਖੜਾ ਹੋਇਆ ਅਤੇ ਯਿਸੂ ਕੋਲ ਆਇਆ
51. ਯਿਸੂ ਨੇ ਅੱਗੋਂ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੁ ਜੀ ਮੈਂ ਸੁਜਾਖਾ ਹੋ ਜਾਵਾਂ!
52. ਯਿਸੂ ਉਹ ਨੂੰ ਕਿਹਾ, ਜਾਹ, ਤੇਰੀ ਨਿਹਚਾ ਨੇ ਤੈਨੂੰ ਬਚਾਇਆ ਅਤੇ ਓਵੇਂ ਉਹ ਸੁਜਾਖਾ ਹੋ ਗਿਆ ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ ।।

Notes

No Verse Added

Total 16 Chapters, Current Chapter 10 of Total Chapters 16
1
2 3 4 5 6 7 8 9 10 11 12 13 14 15 16
ਮਰਕੁਸ 10

×

Alert

×

punjabi Letters Keypad References