2. ਮੇਰੀ ਵੱਲ ਧਿਆਨ ਕਰ ਅਤੇ ਮੈਨੂੰ ਉੱਤਰ ਦੇਹ! ਮੈਂ ਆਪਣੀ ਫਰਿਆਦ ਵਿੱਚ ਬੇਚੈਨ ਰਹਿੰਦਾ ਹਾਂ, ਅਤੇ ਮੈਂ ਹੂੰਗਦਾ ਰਹਿੰਦਾ ਹਾਂ,
|
3. ਵੈਰੀ ਦੀ ਅਵਾਜ਼ ਦੇ ਕਾਰਨ, ਅਤੇ ਦੁਸ਼ਟ ਦੇ ਦਬਾਓ ਦੇ ਕਾਰਨ, ਕਿਉਂ ਜੋ ਓਹ ਮੇਰੇ ਉੱਤੇ ਬਦੀ ਲੱਦਦੇ ਹਨ, ਅਤੇ ਕ੍ਰੋਧ ਨਾਲ ਮੈਨੂੰ ਸਤਾਉਂਦੇ ਹਨ।
|
9. ਹੇ ਪ੍ਰਭੁ, ਉਨ੍ਹਾਂ ਨੂੰ ਭੱਖ ਲੈ, ਉਨ੍ਹਾਂ ਦੀਆਂ ਰਸਨਾਂ ਵੱਖੋ ਵੱਖਰੀਆਂ ਕਰ ਦੇਹ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਡਿੱਠਾ ਹੈ!
|
12. ਜਿਹੜਾ ਮੇਰੇ ਉੱਤੇ ਹਰਫ਼ ਲਿਆਉਂਦਾ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁਕ ਜਾਂਦਾ,
|
14. ਅਸੀਂ ਆਪਸ ਵਿੱਚ ਮਿੱਠੀਆਂ ਗੋਂਦਾਂ ਗੁੰਦਦੇ ਹੁੰਦੇ ਸਾਂ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸਾਂ।।
|
15. ਮੌਤ ਉਨ੍ਹਾਂ ਉੱਤੇ ਅਚਾਣਕ ਆ ਪਵੇ, ਓਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਵਸੇਬਿਆਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ!
|
19. ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਜੋ ਆਦ ਤੋਂ ਬਿਰਾਜਮਾਨ ਹੈ ।। ਸਲਹ।। ਏਹ ਓਹ ਹਨ ਜਿਨ੍ਹਾਂ ਲਈ ਅਦਲ ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈ ਨਹੀਂ ਮੰਨਦੇ
|
21. ਉਹ ਦਾ ਮੂੰਹ ਮੱਖਣ ਨਾਲੋਂ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!।।
|
23. ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹੱਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੀਕ ਵੀ ਨਾ ਅੱਪੜਨਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।।
|