3. ਅਤੇ ਅਮਰਾਮ ਦੇ ਪੁੱਤ੍ਰ, - ਹਾਰੂਨ ਤੇ ਮੂਸਾ ਤੇ ਮਿਰਯਮ, ਅਤੇ ਹਾਰੂਨ ਦੇ ਪੁੱਤ੍ਰ, - ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ
|
10. ਅਤੇ ਯੋਹਾਨਾਨ ਤੋਂ ਅਜ਼ਰਯਾਹ ਜੰਮਿਆਂ ਉਹੀ ਜਿਹੜਾ ਸੁਲੇਮਾਨ ਦੇ ਬਣਾਏ ਹੋਏ ਭਵਨ ਵਿੱਚ ਯਰੂਸ਼ਲਮ ਵਿੱਚ ਜਾਜਕਾਈ ਦਾ ਕੰਮ ਕਰਦਾ ਸੀ
|
31. ਏਹ ਓਹ ਹਨ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਦੇ ਗਵਈਯਾਂ ਉੱਤੇ ਥਾਪਿਆ ਜਦੋਂ ਸੰਦੂਕ ਸੁਖ ਅਸਥਾਨ ਵਿੱਚ ਆਇਆ ਸੀ
|
32. ਅਤੇ ਜਦ ਤੀਕ ਕਿ ਸੁਲੇਮਾਨ ਨੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾ ਛੱਡਿਆ ਓਹ ਮੰਡਲੀ ਦੇ ਤੰਬੂ ਦੇ ਡੇਹਰੇ ਦੇ ਅੱਗੇ ਗਾਉਣ ਦੀ ਸੇਵਾ ਕਰਦੇ ਸਨ ਅਰ ਓਹ ਆਪਣੀ ਆਪਣੀ ਵਾਰੀ ਦੇ ਅਨੁਸਾਰ ਆਪਣੀ ਟਹਿਲ ਸੇਵਾ ਵਿੱਚ ਹਾਜ਼ਰ ਰਹਿੰਦੇ ਸਨ
|
33. ਅਤੇ ਏਹ ਹਾਜ਼ਰ ਰਹਿੰਦੇ ਸਨ ਅਤੇ ਉਨ੍ਹਾਂ ਦੇ ਪੁੱਤ੍ਰ, - ਕਹਾਥੀਆਂ ਵਿੱਚੋਂ ਹੇਮਾਨ ਗਵੱਯਾ, ਯੋਏਲ ਦਾ ਪੁੱਤ੍ਰ, ਸ਼ਮੂਏਲ ਦਾ ਪੁੱਤ੍ਰ,
|
44. ਅਤੇ ਉਨ੍ਹਾਂ ਦੇ ਭਰਾ ਮਰਾਰੀ ਦੇ ਪੁੱਤ੍ਰ ਖੱਬੇ ਪਾਸੇ, ਏਥਾਨ ਕੀਸ਼ੀ ਦਾ ਪੁੱਤ੍ਰ, ਅਬਦੀ ਦਾ ਪੁੱਤ੍ਰ, ਮੱਲੂਕ ਦਾ ਪੁੱਤ੍ਰ,
|
49. ਪਰ ਹਾਰੂਨ ਤੇ ਉਹ ਦੇ ਪੁੱਤ੍ਰ ਦੀ ਜਗਵੇਦੀ ਉੱਤੇ ਅਤੇ ਧੂਪ ਦੀ ਜਗਵੇਦੀ ਉੱਤੇ ਅਤੇ ਅੱਤ ਪਵਿੱਤ੍ਰ ਅਸਥਾਨ ਦੇ ਸਾਰੇ ਕੰਮ ਲਈ ਅਤੇ ਇਸਰਾਏਲ ਦੇ ਪਰਾਸਚਿਤ ਲਈ ਭੇਟਾਂ ਚੜ੍ਹਾਉਂਦੇ ਸਨ ਜਿਵੇਂ ਹੀ ਪਰਮੇਸ਼ੁਰ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ
|
54. ਏਹ ਉਨ੍ਹਾਂ ਦੇ ਵਸੇਬੇ ਉਨ੍ਹਾਂ ਦੀਆਂ ਛਾਉਣੀਆਂ ਅਨੁਸਾਰ ਉਨ੍ਹਾਂ ਦੀਆਂ ਹੱਦਾ ਵਿੱਚ ਸਨ। ਕਹਾਥੀਆਂ ਦੇ ਟੱਬਰਾਂ ਵਿੱਚੋਂ ਹਾਰੂਨ ਦੇ ਪੁੱਤ੍ਰਾਂ ਨੂੰ (ਕਿਉਂ ਜੋ ਓਹਨਾਂ ਦਾ ਪਹਿਲਾ ਗੁਣਾ ਨਿੱਕਲਿਆ)
|
57. ਅਤੇ ਉਨ੍ਹਾਂ ਨੇ ਹਾਰੂਨ ਦੇ ਪੁੱਤ੍ਰਾਂ ਨੂੰ ਪਨਾਹ ਦੇ ਨਗਰ ਦਿੱਤੇ ਅਰਥਾਤ ਹਬਰੋਨ, ਲਿਬਨਾਹ ਉਹ ਦੀਆਂ ਸ਼ਾਮਲਾਤਾਂ ਸਣੇ, ਯੱਤਿਰ, ਅਸਤਮੋਆ ਉਹ ਦੀਆਂ ਸ਼ਾਮਲਾਤਾਂ ਸਣੇ
|
60. ਅਤੇ ਬਿਨਯਾਮੀਨ ਦੇ ਗੋਤ ਵਿੱਚੋਂ, ਗਬਾ ਉਹ ਦੀਆਂ ਸ਼ਾਮਲਾਤਾਂ ਸਣੇ, ਅੱਲਮਥ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਅਨਾਥੋਥ ਉਹ ਦੀਆਂ ਸ਼ਾਮਲਾਤਾਂ ਸਣੇ। ਉਨ੍ਹਾਂ ਦੀਆਂ ਕੁਲਾਂ ਦੇ ਸਾਰੇ ਸ਼ਹਿਰ ਤੇਰਾਂ ਸ਼ਹਿਰ ਸਨ।।
|
61. ਕਹਾਥ ਦੇ ਪੁੱਤ੍ਰਾਂ ਲਈ ਜਿਹੜੇ ਉਸ ਗੋਤ ਦੀ ਕੁਲ ਵਿੱਚੋਂ ਬਾਕੀ ਸਨ ਉਸ ਅੱਧੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਅੱਧੇ ਗੋਤ ਤੋਂ ਗੁਣਾ ਪਾਕੇ ਦਸ ਸ਼ਹਿਰ ਮਿਲੇ
|
62. ਅਤੇ ਗੇਰਸ਼ੋਮ ਦੇ ਪੁੱਤ੍ਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ- ਯਿੱਸਾਕਾਰ ਦੇ ਗੋਤ ਤੋਂ ਤੇ ਆਸ਼ੇਰ ਦੇ ਗੋਤ ਤੋਂ ਤੇ ਨਫ਼ਤਾਲੀ ਦੇ ਗੋਤ ਤੋਂ ਮਨੱਸ਼ਹ ਦੇ ਗੋਤ ਤੋਂ ਬਾਸ਼ਾਨ ਵਿੱਚ ਤੇਰਾਂ ਸ਼ਹਿਰ
|
63. ਮਰਾਰੀ ਦੇ ਪੁੱਤ੍ਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਰਊਬੇਨ ਦੇ ਗੋਤ ਤੋਂ, ਗਾਦ ਦੇ ਗੋਤ ਤੋਂ ਤੇ ਜ਼ਬੁਲੂਨ ਦੇ ਗੋਤ ਤੋਂ ਗੁਣਾ ਪਾ ਕੇ ਬਾਰਾਂ ਸ਼ਹਿਰ
|
65. ਅਤੇ ਉਨ੍ਹਾਂ ਨੇ ਗੁਣਾ ਪਾ ਕੇ ਯਹੂਦੀਆਂ ਦੇ ਗੋਤ ਤੋਂ ਤੇ ਸ਼ਿਮਓਨੀਆਂ ਦੇ ਗੋਤ ਤੋਂ ਤੇ ਬਿਨਯਾਮੀਨੀਆਂ ਦੇ ਗੋਤ ਤੋਂ ਇਹ ਸ਼ਹਿਰ ਜਿਨ੍ਹਾਂ ਦੇ ਨਾਵਾਂ ਦਾ ਵਰਨਨ ਹੋਇਆ ਹੈ।।
|
67. ਅਤੇ ਉਨ੍ਹਾਂ ਨੇ ਓਹਨਾਂ ਨੂੰ ਪਨਾਹ ਨਗਰ ਦਿੱਤੇ ਅਰਥਾਤ ਸ਼ਕਮ ਉਹ ਦੀਆਂ ਸ਼ਾਮਲਾਤਾਂ ਸਣੇ, ਅਫਰਾਈਮ ਦੇ ਪਰਬਤ ਵਿੱਚ ਅਤੇ ਗਜ਼ਰ ਉਹ ਦੀਆਂ ਸ਼ਾਮਲਾਤਾਂ ਸਣੇ
|
68. ਅਤੇ ਯਾਕਮਆਮ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਬੈਤ-ਹੋਰੋਨ ਉਹ ਦੀਆਂ ਸ਼ਾਮਲਾਤਾਂ ਸਣੇ ਅਤੇ ਅਯਾਲੋਨ ਉਹ ਦੀਆਂ ਸ਼ਾਮਲਾਤਾਂ ਸਣੇ ਅਤੇ ਗਥ-ਰਿੰਮੋਨ ਉਹ ਦੀਆਂ ਸ਼ਾਮਲਾਤਾਂ ਸਣੇ
|
70. ਅਤੇ ਮਨੱਸ਼ਹ ਦੇ ਅੱਧੇ ਗੋਤ ਤੋਂ- ਅਨੇਰ ਉਹ ਦੀਆਂ ਸ਼ਾਮਲਾਤਾਂ ਸਣੇ, ਬਿਲਆਮ ਉਹ ਦੀਆਂ ਸ਼ਾਮਲਾਤਾਂ ਸਣੇ, ਕਹਾਥੀਆਂ ਦੀ ਕੁਲ ਦੀ ਬਾਕੀਆਂ ਦੇ ਲਈ।।
|
71. ਗੇਰਸ਼ੇਮ ਦੇ ਪੁੱਤ੍ਰਾਂ ਲਈ, - ਮਨੱਸ਼ਹ ਦੇ ਅੱਧੇ ਗੋਤ ਦੀ ਕੁਲ ਤੋਂ ਬਾਸ਼ਾਨ ਵਿੱਚ ਗੋਲਾਨ ਉਹ ਦੀਆਂ ਸ਼ਾਮਲਾਤਾਂ ਸਣੇ ਅਤੇ ਅਸ਼ਤਾਰੋਥ ਉਹ ਦੀਆਂ ਸ਼ਾਮਲਾਤਾਂ ਸਣੇ
|
76. ਅਤੇ ਨਫ਼ਤਾਲੀ ਦੇ ਗੋਤ ਤੋਂ, - ਕਦਸ਼ ਗਾਲੀਲ ਵਿੱਚ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਹੰਮੋਨ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਕਿਰਯਥਯਿਮ ਉਹ ਦੀਆਂ ਸ਼ਾਮਲਾਤਾਂ ਸਣੇ।।
|
78. ਅਤੇ ਯਰਦਨ ਪਾਰ ਯਰੀਹੋ ਕੋਲ ਯਰਦਨ ਦੇ ਚੜ੍ਹਦੇ ਪਾਸੇ ਰਊਬੇਨ ਦੇ ਗੋਤ ਤੋਂ ਬਸਰ ਉਜਾੜ ਵਿੱਚ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਯਹਸਾਹ ਉਹ ਦੀਆਂ ਸ਼ਾਮਲਾਤਾਂ ਸਣੇ
|