1. ਤੂੰ ਡੇਹਰੇ ਲਈ ਦਸ ਪੜਦੇ ਉਣੇ ਹੋਏ ਕਤਾਨ ਦੇ ਬਣਾਈਂ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰ ਦਾ ਕੰਮ ਬਣਾਈਂ
|
4. ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪੜਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਰ ਐਉਂ ਤੂੰ ਪੜਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ
|
5. ਪੰਜਾਹ ਬੀੜੇ ਤੂੰ ਪਹਿਲੇ ਪੜਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ। ਓਹ ਬੀੜੇ ਇੱਕ ਦੂਜੇ ਦੇ ਆਹਮੋ ਸਾਹਮਣੇ ਹੋਣ
|
6. ਅਤੇ ਤੂੰ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਂ ਅਰ ਪੜਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜੀਂ ਤਾਂ ਜੋ ਐਉਂ ਡੇਹਰਾ ਇੱਕੋ ਹੀ ਹੋਵੇ।।
|
10. ਤੂੰ ਪੰਜਾਹ ਬੀੜੇ ਉਸ ਪੜਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਹੈ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪੜਦੇ ਦੀ ਸੰਜਾਫ਼ ਵਿੱਚ ਬਣਾਈਂ
|
11. ਅਤੇ ਤੂੰ ਪੰਜਾਹ ਕੁੰਡੀਆਂ ਪਿੱਤਲ ਦੀਆਂ ਬਣਾਈਂ ਅਰ ਕੁੰਡੀਆਂ ਬੀੜਿਆਂ ਵਿੱਚ ਪਾ ਦੇਵੀਂ ਅਰ ਤੂੰ ਤੰਬੂ ਨੂੰ ਅਜਿਹਾ ਜੋੜੀਂ ਕਿ ਉਹ ਇੱਕ ਹੋ ਜਾਵੇ
|
12. ਅਰ ਤੰਬੂ ਦਾ ਪੜਦਾ ਜਿਹੜਾ ਬਾਕੀ ਰਹੇ ਅਰਥਾਤ ਉਹ ਅੱਧਾ ਪੜਦਾ ਜਿਹੜਾ ਬਾਕੀ ਹੈ ਉਹ ਡੇਹਰੇ ਦੇ ਪਿੱਛਲੇ ਪਾਸੇ ਵੱਲ ਲਮਕਦਾ ਰਹੇ
|
13. ਅਰ ਉਹ ਤੰਬੂ ਦੇ ਪੜਦੇ ਦੀ ਲੰਬਾਈ ਦਾ ਵਾਧਾ ਏਸ ਪਾਸੇ ਦਾ ਇੱਕ ਹੱਥ ਅਤੇ ਉਸ ਪਾਸੇ ਦਾ ਇੱਕ ਹੱਥ ਡੇਹਰੇ ਦੇ ਦੋਹਾਂ ਪਾਸਿਆਂ ਉੱਤੇ ਢੱਕਣ ਲਈ ਲਮਕਾਊ ਰਹਿਣਗੇ
|
14. ਅਤੇ ਤੂੰ ਤੰਬੂ ਲਈ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਉੱਪਰਲੇ ਲਈ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਬਣਾਈਂ।।
|
19. ਅਤੇ ਤੂੰ ਚਾਂਦੀ ਦੀਆਂ ਚਾਲੀ ਚੀਥੀਆਂ ਉਨ੍ਹਾਂ ਦੀਆਂ ਵੀਹਾਂ ਫੱਟੀਆਂ ਦੇ ਹੇਠ ਬਣਾਈਂ ਅਰਥਾਤ ਇੱਕ ਫੱਟੀ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ ਬਣਾਈਂ ਅਤੇ ਦੂਜੀ ਫੱਟੀ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ
|
24. ਤਾਂ ਜੋ ਓਹ ਹੇਠਾਂ ਦੋਹਰੀਆਂ ਹੋਣ ਅਤੇ ਓਹ ਏਸ ਪਰਕਾਰ ਆਪਣਿਆਂ ਸਿਰਿਆਂ ਤੀਕ ਇੱਕ ਕੜੇ ਨਾਲ ਸਾਬਿਤ ਰਹਿਣ। ਐਉਂ ਉਨ੍ਹਾਂ ਦੋਹਾਂ ਲਈ ਹੋਵੇ ਅਤੇ ਦੋਹਾਂ ਖੂੰਜਿਆਂ ਲਈ ਓਹ ਹੋਣ
|
25. ਅਰ ਓਹ ਅੱਠ ਫੱਟੀਆਂ ਹੋਣ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਹੋਣ ਅਰਥਾਤ ਇੱਕ ਫੱਟੀ ਹੇਠ ਦੋ ਚੀਥੀਆਂ ਅਤੇ ਦੂਜੀ ਫੱਟੀ ਹੇਠ ਵੀ ਦੋ ਚੀਥੀਆਂ
|
27. ਅਤੇ ਡੇਹਰੇ ਦੇ ਦੂਜੇ ਪਾਸੇ ਦੀਆਂ ਫੱਟੀਆਂ ਲਈ ਪੰਜ ਹੋੜੇ ਅਤੇ ਡੇਹਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਦੀਆਂ ਫੱਟੀਆਂ ਲਈ ਪੰਜ ਹੋੜੇ
|
29. ਅਰ ਤੂੰ ਫੱਟੀਆਂ ਨੂੰ ਸੋਨੇ ਨਾਲ ਮੜ੍ਹੀਂ ਅਰ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਈਂ ਅਤੇ ਹੋੜਿਆਂ ਨੂੰ ਸੋਨੇ ਨਾਲ ਮੜ੍ਹੀਂ
|
31. ਤੂੰ ਨੀਲੇ ਬੈਂਗਣੀ ਅਰ ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪੜਦਾ ਬਣਾਈਂ। ਉਹ ਕਾਰੀਗਰ ਦਾ ਕੰਮ ਹੋਵੇ ਅਤੇ ਕਰੂਬੀਆਂ ਨਾਲ ਬਣਾਇਆ ਜਾਵੇ
|
32. ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਦੀਆਂ ਸੋਨੇ ਨਾਲ ਮੜ੍ਹੀਆਂ ਹੋਈਆਂ ਚੌਂਹ ਥੰਮ੍ਹੀਆਂ ਉੱਤੇ ਲਮਕਾਵੀਂ ਅਰ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਰ ਓਹ ਚਾਂਦੀ ਦੀਆਂ ਚੌਂਹ ਚੀਥੀਆਂ ਉੱਤੇ ਹੋਣ
|
33. ਤੂੰ ਪੜਦੇ ਨੂੰ ਕੁੰਡੀਆਂ ਦੇ ਹੇਠ ਲੰਮਕਾਵੀਂ ਅਰ ਤੂੰ ਓੱਥੇ ਉਸ ਪੜਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਏਹ ਪੜਦਾ ਤੁਹਾਡੇ ਲਈ ਪਵਿੱਤ੍ਰ ਅਸਥਾਨ ਨੂੰ ਅੱਤ ਪਵਿੱਤ੍ਰ ਅਸਥਾਨ ਤੋਂ ਵੱਖਰਾ ਕਰੇਗਾ
|
35. ਤੂੰ ਮੇਜ਼ ਪੜਦੇ ਦੇ ਬਾਹਰ ਅਤੇ ਮੇਜ਼ ਦੇ ਸਾਹਮਣੇ ਸ਼ਮਾਦਾਨ ਡੇਹਰੇ ਦੇ ਦੱਖਣ ਦੇ ਪਾਸੇ ਵੱਲ ਰੱਖੀਂ ਅਰ ਮੇਜ਼ ਉੱਤਰ ਦੇ ਪਾਸੇ ਵੱਲ ।।
|
36. ਤੂੰ ਤੰਬੂ ਦੇ ਦਰਵੱਜੇ ਲਈ ਇੱਕ ਓਟ ਨੀਲੇ ਬੈਂਗਣੀ ਅਰ ਕਿਰਮਚੀ ਰੰਗ ਦੇ ਮਹੀਨੇ ਉਣੇ ਹੋਏ ਕਤਾਨ ਦੀ ਬਣਾਈਂ। ਏਹ ਕਸੀਦੇਕਾਰ ਦਾ ਕੰਮ ਹੋਵੇ
|
37. ਤੂੰ ਓਟ ਲਈ ਪੰਜ ਥੰਮ੍ਹੀਆਂ ਸ਼ਿੱਟੀਮ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਅਰ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਰ ਤੂੰ ਉਨ੍ਹਾਂ ਲਈ ਪੰਜ ਚੀਥੀਆਂ ਪਿੱਤਲ ਦੀਆਂ ਢਾਲੀਂ।।
|