ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਪ੍ਰਭੁ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।
2. ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਰ ਜਗਤ ਨੂੰ ਤੈਂ ਰੱਚਿਆ, ਆਦ ਤੋਂ ਅੰਤ ਤੀਕ ਤੂੰ ਹੀ ਪਰਮੇਸ਼ੁਰ ਹੈਂ।
3. ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫ਼ਰਮਾਉਂਦਾ ਹੈਂ, ਹੇ ਆਦਮ ਵੰਸੀਓ, ਮੁੜੋ!
4. ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
5. ਤੂੰ ਉਨ੍ਹਾਂ ਨੂੰ ਹੜ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਵਰਗੇ ਹਨ ਜਿਹੜਾ ਪੁੰਗਰਦਾ ਹੈ।
6. ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
7. ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਾਬਰ ਜਾਂਦੇ ਹਾਂ।
8. ਤੈਂ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
9. ਸਾਡੇ ਸਾਰੇ ਦਿਹਾੜੇ ਤਾਂ ਤੇਰੇ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣਿਆਂ ਵਰ੍ਹਿਆਂ ਨੂੰ ਇੱਕ ਸਾਹ ਵਾਂਙੁ ਮੁਕਾਉਂਦੇ ਹਾਂ।
10. ਸਾਡੀ ਉਮਰ ਦੇ ਦਿਨ ਸੱਤ੍ਰ ਵਰ੍ਹੇ ਹਨ, ਪਰ ਜੇ ਸਾਹ ਸਤ ਹੋਵੇ ਤਾਂ ਅੱਸੀ ਵਰ੍ਹੇ ਪਰ ਉਨ੍ਹਾਂ ਦੀ ਆਕੜ ਦੁਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
11. ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈ ਅਨੁਸਾਰ ਕੌਣ ਜਾਣਦਾ ਹੈॽ
12. ਸਾਨੂੰ ਸਾਡੇ ਦਿਨ ਗਿਣਨ ਐਉਂ ਸਿਖਲਾ, ਭਈ ਅਸੀਂ ਹਿਕਮਤ ਵਾਲਾ ਮਨ ਪਰਾਪਤ ਕਰੀਏ।
13. ਮੁੜ ਆ, ਹੇ ਯਹੋਵਾਹ, ਕਿੰਨਾ ਚਿਰ ਤੀਕॽ ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!
14. ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਭਈ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
15. ਸਾਨੂੰ ਉੱਨੇ ਦਿਨ ਅਨੰਦ ਕਰਵਾ ਜਿੰਨਾ ਚਿਰ ਤੈਂ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
16. ਤੇਰੀ ਕਾਰ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।
17. ਪ੍ਰਭੁ ਸਾਡੇ ਪਰਮੇਸ਼ੁਰ ਦੀ ਪਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।।

Notes

No Verse Added

Total 150 Chapters, Current Chapter 90 of Total Chapters 150
ਜ਼ਬੂਰ 90:22

×

Alert

×

punjabi Letters Keypad References