ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੁਣ ਤੂੰ ਇਸਰਾਏਲ ਦੇ ਰਾਜ ਕੁਮਾਰਾਂ ਉੱਤੇ ਵੈਣ ਪਾ
2. ਅਤੇ ਆਖ, ਤੇਰੀ ਮਾਤਾ ਕੌਣ ਸੀ? ਇੱਕ ਸ਼ੀਹਣੀ ਜੋ ਸ਼ੇਰਾਂ ਦੇ ਵਿਚਾਲੇ ਲੇਟੀ ਸੀ, ਅਤੇ ਜੁਆਨ ਸ਼ੇਰਾਂ ਦੇ ਵਿਚਕਾਰ ਉਹ ਨੇ ਆਪਣੇ ਪੁੱਤ੍ਰਾਂ ਨੂੰ ਪਾਲਿਆ।
3. ਅਤੇ ਉਹ ਨੇ ਆਪਣੇ ਪੁੱਤ੍ਰਾਂ ਵਿੱਚੋਂ ਇੱਕ ਨੂੰ ਪਾਲਿਆ, ਤਾਂ ਉਹ ਜੁਆਨ ਸ਼ੇਰ ਬਣਿਆ, ਅਤੇ ਸ਼ਿਕਾਰ ਫੜਨਾ ਸਿੱਖਿਆ, ਅਤੇ ਮਨੁੱਖਾਂ ਨੂੰ ਖਾਣ ਲੱਗਾ।
4. ਅਤੇ ਕੌਮਾਂ ਦੇ ਵਿੱਚ ਉਹ ਦੇ ਲਈ ਸੁਣਿਆ ਗਿਆ, ਤਾਂ ਉਹ ਉਨ੍ਹਾਂ ਦੇ ਟੋਏ ਵਿੱਚ ਫੜਿਆ ਗਿਆ, ਅਤੇ ਓਹ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਮਿਸਰ ਦੇਸ ਨੂੰ ਲੈ ਆਏ।
5. ਜਦੋਂ ਸ਼ੀਹਣੀ ਨੇ ਵੇਖਿਆ, ਕਿ ਉਹ ਉਸ ਦੀ ਉਡੀਕ ਵਿੱਚ ਸੀ, ਅਤੇ ਉਹ ਦੀ ਆਸ ਟੁਟ ਗਈ, ਤਾਂ ਉਹ ਨੇ ਆਪਣੇ ਬੱਚਿਆਂ ਵਿੱਚੋਂ ਦੂਜੇ ਨੂੰ ਲਿਆ, ਅਤੇ ਉਸ ਨੂੰ ਜੁਆਨ ਸ਼ੇਰ ਕਰ ਦਿੱਤਾ।
6. ਅਤੇ ਉਹ ਸ਼ੇਰਾਂ ਦੇ ਵਿੱਚ ਚੱਲਣ ਫਿਰਨ ਲੱਗਾ, ਅਤੇ ਜੁਆਨ ਸ਼ੇਰ ਬਣ ਕੇ ਸ਼ਿਕਾਰ ਫੜਨਾ ਸਿੱਖਿਆ, ਅਤੇ ਆਦਮੀਆਂ ਨੂੰ ਖਾਣ ਲੱਗਾ।
7. ਉਸ ਨੇ ਉਨ੍ਹਾਂ ਦੇ ਮਾੜੀਆਂ ਨੂੰ ਨਾਸ ਕੀਤਾ। ਅਤੇ ਉਨ੍ਹਾਂ ਦੇ ਸ਼ਹਿਰਾਂ ਨੂੰ ਉਜਾੜ ਦਿੱਤਾ, ਉਸ ਦੀ ਗਰਜ ਦੀ ਅਵਾਜ਼ ਨਾਲ ਦੇਸ ਬਹੁਤ ਡਰ ਗਿਆ, ਅਤੇ ਉਹ ਦੀ ਭਰਪੂਰੀ ਵੀ।
8. ਤਦ ਆਲੇ ਦੁਆਲੇ ਦੇ ਸੂਬਿਆਂ ਵਿੱਚੋਂ ਕੌਮਾਂ ਨੇ ਉਹ ਦੇ ਵਿਰੁੱਧ ਤਿਆਰੀ ਕੀਤੀ, ਅਤੇ ਉਨ੍ਹਾਂ ਨੇ ਉਸ ਉੱਤੇ ਆਪਣਾ ਜਾਲ ਵਿਛਾਇਆ, ਉਹ ਉਨ੍ਹਾਂ ਦੇ ਟੋਏ ਵਿੱਚ ਫੜਿਆ ਗਿਆ।
9. ਉਨ੍ਹਾਂ ਨੇ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਪਿੰਜਰੇ ਵਿੱਚ ਸੁੱਟਿਆ, ਅਤੇ ਬਾਬਲ ਦੇ ਪਾਤਸ਼ਾਹ ਕੋਲ ਲੈ ਆਏ, ਉਨ੍ਹਾਂ ਉਸ ਨੂੰ ਕਿੱਲੇ ਵਿੱਚ ਬੰਦ ਕਰ ਦਿੱਤਾ, ਤਾਂ ਜੋ ਉਹ ਦੀ ਅਵਾਜ਼ ਇਸਰਾਏਲ ਦੇ ਪਰਬਤਾਂ ਤੇ ਫੇਰ ਨਾ ਸੁਣੀ ਜਾਵੇ।।
10. ਤੇਰੀ ਮਾਂ ਤੇਰੇ ਲਹੂ ਵਿੱਚ ਉਸ ਅੰਗੂਰੀ ਵੇਲ ਵਾਂਗਰ ਸੀ, ਜੋ ਪਾਣੀਆਂ ਉੱਤੇ ਲਾਈ ਗਈ, ਉਹ ਬਲਵੰਤ ਸੀ ਅਤੇ ਬਹੁਤੇ ਪਾਣੀਆਂ ਦੇ ਕਾਰਨ ਟਹਿਣੀਆਂ ਨਾਲ ਭਰ ਗਈ,
11. ਅਤੇ ਉਹ ਦੀਆਂ ਟਹਿਣੀਆਂ ਅਜੇਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆਸੇ ਉਨ੍ਹਾਂ ਤੋਂ ਬਣਾਏ ਗਏ, ਅਤੇ ਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਉਹ ਆਪਣੀਆਂ ਘਣੀਆਂ ਟਹਿਣੀਆਂ ਸਣੇ ਉੱਚੀ ਦਿਸਦੀ ਸੀ।
12. ਪਰ ਉਹ ਕਹਿਰ ਨਾਲ ਉਖਾੜ ਕੇ ਧਰਤੀ ਤੇ ਡੇਗੀ ਗਈ, ਅਤੇ ਪੁਰੇ ਦੀ ਵਾ ਨੇ ਉਹ ਦੇ ਫਲ ਨੂੰ ਸੁਕਾ ਦਿੱਤਾ, ਉਸ ਦੀਆਂ ਪੱਕੀਆਂ ਟਹਿਣੀਆਂ ਭੰਨ ਦਿੱਤੀਆਂ ਗਈਆਂ, ਅਤੇ ਸੁੱਕ ਗਈਆਂ, ਅਤੇ ਅੱਗ ਵਿੱਚ ਬਲ ਗਈਆਂ।
13. ਅਤੇ ਹੁਣ ਉਹ ਉਜਾੜ ਵਿੱਚ, ਸੁੱਕੀ ਤੇ ਤਿਹਾਈ ਧਰਤੀ ਵਿੱਚ ਲਾਈ ਗਈ।
14. ਅੱਗ ਉਹ ਦੀ ਟੁੰਡ ਵਿੱਚੋਂ ਨਿੱਕਲੀ, ਅਤੇ ਉਹ ਦੀਆਂ ਟਹਿਣੀਆਂ ਤੇ ਉਹ ਦੇ ਫਲ ਨੂੰ ਭਸਮ ਕੀਤਾ, ਉਹ ਦੀ ਕੋਈ ਅਜੇਹੀ ਪੱਕੀ ਟਹਿਣੀ ਨਾ ਰਹੀ, ਜਿਹੜੀ ਹਕੂਮਤ ਵਾਲਾ ਆਸਾ ਬਣੇ।। ਏਹ ਵੈਣ ਹੈ ਅਤੇ ਵੈਣ ਬਣਾ ਰਹੇਗਾ।।
Total 48 ਅਧਿਆਇ, Selected ਅਧਿਆਇ 19 / 48
1 ਹੁਣ ਤੂੰ ਇਸਰਾਏਲ ਦੇ ਰਾਜ ਕੁਮਾਰਾਂ ਉੱਤੇ ਵੈਣ ਪਾ 2 ਅਤੇ ਆਖ, ਤੇਰੀ ਮਾਤਾ ਕੌਣ ਸੀ? ਇੱਕ ਸ਼ੀਹਣੀ ਜੋ ਸ਼ੇਰਾਂ ਦੇ ਵਿਚਾਲੇ ਲੇਟੀ ਸੀ, ਅਤੇ ਜੁਆਨ ਸ਼ੇਰਾਂ ਦੇ ਵਿਚਕਾਰ ਉਹ ਨੇ ਆਪਣੇ ਪੁੱਤ੍ਰਾਂ ਨੂੰ ਪਾਲਿਆ। 3 ਅਤੇ ਉਹ ਨੇ ਆਪਣੇ ਪੁੱਤ੍ਰਾਂ ਵਿੱਚੋਂ ਇੱਕ ਨੂੰ ਪਾਲਿਆ, ਤਾਂ ਉਹ ਜੁਆਨ ਸ਼ੇਰ ਬਣਿਆ, ਅਤੇ ਸ਼ਿਕਾਰ ਫੜਨਾ ਸਿੱਖਿਆ, ਅਤੇ ਮਨੁੱਖਾਂ ਨੂੰ ਖਾਣ ਲੱਗਾ। 4 ਅਤੇ ਕੌਮਾਂ ਦੇ ਵਿੱਚ ਉਹ ਦੇ ਲਈ ਸੁਣਿਆ ਗਿਆ, ਤਾਂ ਉਹ ਉਨ੍ਹਾਂ ਦੇ ਟੋਏ ਵਿੱਚ ਫੜਿਆ ਗਿਆ, ਅਤੇ ਓਹ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਮਿਸਰ ਦੇਸ ਨੂੰ ਲੈ ਆਏ। 5 ਜਦੋਂ ਸ਼ੀਹਣੀ ਨੇ ਵੇਖਿਆ, ਕਿ ਉਹ ਉਸ ਦੀ ਉਡੀਕ ਵਿੱਚ ਸੀ, ਅਤੇ ਉਹ ਦੀ ਆਸ ਟੁਟ ਗਈ, ਤਾਂ ਉਹ ਨੇ ਆਪਣੇ ਬੱਚਿਆਂ ਵਿੱਚੋਂ ਦੂਜੇ ਨੂੰ ਲਿਆ, ਅਤੇ ਉਸ ਨੂੰ ਜੁਆਨ ਸ਼ੇਰ ਕਰ ਦਿੱਤਾ। 6 ਅਤੇ ਉਹ ਸ਼ੇਰਾਂ ਦੇ ਵਿੱਚ ਚੱਲਣ ਫਿਰਨ ਲੱਗਾ, ਅਤੇ ਜੁਆਨ ਸ਼ੇਰ ਬਣ ਕੇ ਸ਼ਿਕਾਰ ਫੜਨਾ ਸਿੱਖਿਆ, ਅਤੇ ਆਦਮੀਆਂ ਨੂੰ ਖਾਣ ਲੱਗਾ। 7 ਉਸ ਨੇ ਉਨ੍ਹਾਂ ਦੇ ਮਾੜੀਆਂ ਨੂੰ ਨਾਸ ਕੀਤਾ। ਅਤੇ ਉਨ੍ਹਾਂ ਦੇ ਸ਼ਹਿਰਾਂ ਨੂੰ ਉਜਾੜ ਦਿੱਤਾ, ਉਸ ਦੀ ਗਰਜ ਦੀ ਅਵਾਜ਼ ਨਾਲ ਦੇਸ ਬਹੁਤ ਡਰ ਗਿਆ, ਅਤੇ ਉਹ ਦੀ ਭਰਪੂਰੀ ਵੀ। 8 ਤਦ ਆਲੇ ਦੁਆਲੇ ਦੇ ਸੂਬਿਆਂ ਵਿੱਚੋਂ ਕੌਮਾਂ ਨੇ ਉਹ ਦੇ ਵਿਰੁੱਧ ਤਿਆਰੀ ਕੀਤੀ, ਅਤੇ ਉਨ੍ਹਾਂ ਨੇ ਉਸ ਉੱਤੇ ਆਪਣਾ ਜਾਲ ਵਿਛਾਇਆ, ਉਹ ਉਨ੍ਹਾਂ ਦੇ ਟੋਏ ਵਿੱਚ ਫੜਿਆ ਗਿਆ। 9 ਉਨ੍ਹਾਂ ਨੇ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਪਿੰਜਰੇ ਵਿੱਚ ਸੁੱਟਿਆ, ਅਤੇ ਬਾਬਲ ਦੇ ਪਾਤਸ਼ਾਹ ਕੋਲ ਲੈ ਆਏ, ਉਨ੍ਹਾਂ ਉਸ ਨੂੰ ਕਿੱਲੇ ਵਿੱਚ ਬੰਦ ਕਰ ਦਿੱਤਾ, ਤਾਂ ਜੋ ਉਹ ਦੀ ਅਵਾਜ਼ ਇਸਰਾਏਲ ਦੇ ਪਰਬਤਾਂ ਤੇ ਫੇਰ ਨਾ ਸੁਣੀ ਜਾਵੇ।। 10 ਤੇਰੀ ਮਾਂ ਤੇਰੇ ਲਹੂ ਵਿੱਚ ਉਸ ਅੰਗੂਰੀ ਵੇਲ ਵਾਂਗਰ ਸੀ, ਜੋ ਪਾਣੀਆਂ ਉੱਤੇ ਲਾਈ ਗਈ, ਉਹ ਬਲਵੰਤ ਸੀ ਅਤੇ ਬਹੁਤੇ ਪਾਣੀਆਂ ਦੇ ਕਾਰਨ ਟਹਿਣੀਆਂ ਨਾਲ ਭਰ ਗਈ, 11 ਅਤੇ ਉਹ ਦੀਆਂ ਟਹਿਣੀਆਂ ਅਜੇਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆਸੇ ਉਨ੍ਹਾਂ ਤੋਂ ਬਣਾਏ ਗਏ, ਅਤੇ ਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਉਹ ਆਪਣੀਆਂ ਘਣੀਆਂ ਟਹਿਣੀਆਂ ਸਣੇ ਉੱਚੀ ਦਿਸਦੀ ਸੀ। 12 ਪਰ ਉਹ ਕਹਿਰ ਨਾਲ ਉਖਾੜ ਕੇ ਧਰਤੀ ਤੇ ਡੇਗੀ ਗਈ, ਅਤੇ ਪੁਰੇ ਦੀ ਵਾ ਨੇ ਉਹ ਦੇ ਫਲ ਨੂੰ ਸੁਕਾ ਦਿੱਤਾ, ਉਸ ਦੀਆਂ ਪੱਕੀਆਂ ਟਹਿਣੀਆਂ ਭੰਨ ਦਿੱਤੀਆਂ ਗਈਆਂ, ਅਤੇ ਸੁੱਕ ਗਈਆਂ, ਅਤੇ ਅੱਗ ਵਿੱਚ ਬਲ ਗਈਆਂ। 13 ਅਤੇ ਹੁਣ ਉਹ ਉਜਾੜ ਵਿੱਚ, ਸੁੱਕੀ ਤੇ ਤਿਹਾਈ ਧਰਤੀ ਵਿੱਚ ਲਾਈ ਗਈ। 14 ਅੱਗ ਉਹ ਦੀ ਟੁੰਡ ਵਿੱਚੋਂ ਨਿੱਕਲੀ, ਅਤੇ ਉਹ ਦੀਆਂ ਟਹਿਣੀਆਂ ਤੇ ਉਹ ਦੇ ਫਲ ਨੂੰ ਭਸਮ ਕੀਤਾ, ਉਹ ਦੀ ਕੋਈ ਅਜੇਹੀ ਪੱਕੀ ਟਹਿਣੀ ਨਾ ਰਹੀ, ਜਿਹੜੀ ਹਕੂਮਤ ਵਾਲਾ ਆਸਾ ਬਣੇ।। ਏਹ ਵੈਣ ਹੈ ਅਤੇ ਵੈਣ ਬਣਾ ਰਹੇਗਾ।।
Total 48 ਅਧਿਆਇ, Selected ਅਧਿਆਇ 19 / 48
×

Alert

×

Punjabi Letters Keypad References