ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਹੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਙੁ ਨਿਡਰ ਰਹਿੰਦੇ ਹਨ।
2. ਦੇਸ ਦੇ ਅਪਰਾਧ ਕਰਕੇ ਉਹ ਦੇ ਸਰਦਾਰ ਬਾਹਲੇ ਹੁੰਦੇ ਹਨ ਪਰ ਸਿਆਣੇ ਅਤੇ ਗਿਆਨਵਾਨ ਆਦਮੀ ਦੇ ਦੁਆਰਾ ਉਹ ਦਾ ਘਲਿਆਰ ਚਿਰ ਤਾਈਂ ਬਣਿਆ ਰਹੇਗਾ।
3. ਲੋੜਕੂ ਪੁਰਖ ਜੋ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।
4. ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਨਾ ਕਰਨ ਵਾਲੇ ਉਨ੍ਹਾਂ ਨਾਲ ਝਗੜਦੇ ਹਨ।
5. ਬੁਰੇ ਮਨੁੱਖ ਨਿਆਉਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੇ ਤਾਲਿਬ ਸਭ ਕੁਝ ਸਮਝਦੇ ਹਨ।
6. ਦੀਣ ਜੋ ਖਰਿਆਈ ਵਿੱਚ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।
7. ਬਿਵਸਥਾ ਦੀ ਪਾਲਨਾ ਕਰਨ ਵਾਲਾ ਸਮਝਦਾਰ ਪੁੱਤ੍ਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਉ ਦਾ ਮੂੰਹ ਕਾਲਾ ਕਰਦਾ ਹੈ।
8. ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।
9. ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਹੁੰਦੀ ਹੈ।
10. ਜਿਹੜਾ ਸਚਿਆਰ ਨੂੰ ਖੋਟੇ ਰਾਹ ਤੋਂ ਘੁਮਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।
11. ਧਨਵਾਨ ਪੁਰਸ਼ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ, ਪਰ ਮੱਤ ਵਾਲਾ ਗਰੀਬ ਉਹ ਨੂੰ ਬੁੱਝ ਲੈਂਦਾ ਹੈ।
12. ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ।
13. ਜਿਹੜਾ ਆਪਣੇ ਅਪਰਾਧਾਂ ਨੂੰ ਲੁੱਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਮ ਕੀਤਾ ਜਾਵੇਗਾ।
14. ਧੰਨ ਹੈ ਉਹ ਮਨੁੱਖ ਜਿਹੜਾ ਸਦਾ ਭੈ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ।
15. ਗਰੀਬ ਰਈਅਤ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੀਂਹ, ਅਤੇ ਫਿਰਦੇ ਰਿੱਛ ਵਰਗਾ ਹੈ।
16. ਸਮਝਹੀਣ ਹਾਕਮ ਬਹੁਤਾ ਔਖਾ ਕਰਨ ਵਾਲਾ ਵੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।
17. ਜਿਸ ਆਦਮੀ ਤੇ ਕਿਸੇ ਜਾਨ ਦੇ ਖ਼ੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, - ਕੋਈ ਉਹ ਨੂੰ ਨਾ ਰੋਕੇ!
18. ਜਿਹੜਾ ਨੇਕ ਚਾਲ ਚੱਲਦਾ ਹੈ ਉਹ ਤਾਂ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਝੱਬਦੇ ਡਿੱਗ ਪਵੇਗਾ।
19. ਜਿਹੜਾ ਆਪਣੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ ਪਰ ਜਿਹੜਾ ਕੂੜ ਦਾ ਪਿੱਛਾ ਕਰਦਾ ਹੈ, ਉਹ ਗਰੀਬੀ ਨਾਲ ਰੱਜੇਗਾ ।
20. ਸੱਚੇ ਪੁਰਸ਼ ਉੱਤੇ ਘਨੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਬਿਨਾ ਡੰਨ ਦੇ ਨਾ ਛੁੱਟੇਗਾ।
21. ਪੱਖ ਪਾਤ ਕਰਨਾ ਚੰਗਾ ਨਹੀਂ, ਪਰ ਰੋਟੀ ਦੀ ਇੱਕ ਬੁਰਕੀ ਦੇ ਨਮਿੱਤ ਮਨੁੱਖ ਅਪਰਾਧ ਕਰੇਗਾ।
22. ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ
23. ਆਦਮੀ ਨੂੰ ਤਾੜਾਂ ਦੇਣ ਵਾਲਾ ਓੜਕ ਨੂੰ ਉਸ ਨਾਲੋਂ ਜਿਹੜਾ ਜੀਭ ਨਾਲ ਝੋਲੀ ਚੁੱਕਦਾ ਹੈ ਬਾਹਲੀ ਕਿਰਪਾ ਪਾਵੇਗਾ।
24. ਜਿਹੜਾ ਆਪਣੇ ਪਿਉ ਯਾ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਉਜਾੜੂ ਦਾ ਮੇਲੀ ਹੈ।
25. ਲੋਭੀ ਪੁਰਸ਼ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭੋਰਸਾ ਰੱਖਦਾ ਹੈ ਉਹ ਮੋਟਾ ਕੀਤਾ ਜਾਵੇਗਾ।
26. ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਮੱਤ ਨਾਲ ਤੁਰਦਾ ਹੈ ਉਹ ਛੁਡਾਇਆ ਜਾਵੇਗਾ।
27. ਜਿਹੜਾ ਦੀਣਾਂ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਓਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।
28. ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਵੱਧ ਜਾਂਦੇ ਹਨ।।

Notes

No Verse Added

Total 31 ਅਧਿਆਇ, Selected ਅਧਿਆਇ 28 / 31
ਅਮਸਾਲ 28:1
1 ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਹੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਙੁ ਨਿਡਰ ਰਹਿੰਦੇ ਹਨ। 2 ਦੇਸ ਦੇ ਅਪਰਾਧ ਕਰਕੇ ਉਹ ਦੇ ਸਰਦਾਰ ਬਾਹਲੇ ਹੁੰਦੇ ਹਨ ਪਰ ਸਿਆਣੇ ਅਤੇ ਗਿਆਨਵਾਨ ਆਦਮੀ ਦੇ ਦੁਆਰਾ ਉਹ ਦਾ ਘਲਿਆਰ ਚਿਰ ਤਾਈਂ ਬਣਿਆ ਰਹੇਗਾ। 3 ਲੋੜਕੂ ਪੁਰਖ ਜੋ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ। 4 ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਨਾ ਕਰਨ ਵਾਲੇ ਉਨ੍ਹਾਂ ਨਾਲ ਝਗੜਦੇ ਹਨ। 5 ਬੁਰੇ ਮਨੁੱਖ ਨਿਆਉਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੇ ਤਾਲਿਬ ਸਭ ਕੁਝ ਸਮਝਦੇ ਹਨ। 6 ਦੀਣ ਜੋ ਖਰਿਆਈ ਵਿੱਚ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ। 7 ਬਿਵਸਥਾ ਦੀ ਪਾਲਨਾ ਕਰਨ ਵਾਲਾ ਸਮਝਦਾਰ ਪੁੱਤ੍ਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਉ ਦਾ ਮੂੰਹ ਕਾਲਾ ਕਰਦਾ ਹੈ। 8 ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ। 9 ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਹੁੰਦੀ ਹੈ। 10 ਜਿਹੜਾ ਸਚਿਆਰ ਨੂੰ ਖੋਟੇ ਰਾਹ ਤੋਂ ਘੁਮਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ। 11 ਧਨਵਾਨ ਪੁਰਸ਼ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ, ਪਰ ਮੱਤ ਵਾਲਾ ਗਰੀਬ ਉਹ ਨੂੰ ਬੁੱਝ ਲੈਂਦਾ ਹੈ। 12 ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ। 13 ਜਿਹੜਾ ਆਪਣੇ ਅਪਰਾਧਾਂ ਨੂੰ ਲੁੱਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਮ ਕੀਤਾ ਜਾਵੇਗਾ। 14 ਧੰਨ ਹੈ ਉਹ ਮਨੁੱਖ ਜਿਹੜਾ ਸਦਾ ਭੈ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ। 15 ਗਰੀਬ ਰਈਅਤ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੀਂਹ, ਅਤੇ ਫਿਰਦੇ ਰਿੱਛ ਵਰਗਾ ਹੈ। 16 ਸਮਝਹੀਣ ਹਾਕਮ ਬਹੁਤਾ ਔਖਾ ਕਰਨ ਵਾਲਾ ਵੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ। 17 ਜਿਸ ਆਦਮੀ ਤੇ ਕਿਸੇ ਜਾਨ ਦੇ ਖ਼ੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, - ਕੋਈ ਉਹ ਨੂੰ ਨਾ ਰੋਕੇ! 18 ਜਿਹੜਾ ਨੇਕ ਚਾਲ ਚੱਲਦਾ ਹੈ ਉਹ ਤਾਂ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਝੱਬਦੇ ਡਿੱਗ ਪਵੇਗਾ। 19 ਜਿਹੜਾ ਆਪਣੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ ਪਰ ਜਿਹੜਾ ਕੂੜ ਦਾ ਪਿੱਛਾ ਕਰਦਾ ਹੈ, ਉਹ ਗਰੀਬੀ ਨਾਲ ਰੱਜੇਗਾ । 20 ਸੱਚੇ ਪੁਰਸ਼ ਉੱਤੇ ਘਨੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਬਿਨਾ ਡੰਨ ਦੇ ਨਾ ਛੁੱਟੇਗਾ। 21 ਪੱਖ ਪਾਤ ਕਰਨਾ ਚੰਗਾ ਨਹੀਂ, ਪਰ ਰੋਟੀ ਦੀ ਇੱਕ ਬੁਰਕੀ ਦੇ ਨਮਿੱਤ ਮਨੁੱਖ ਅਪਰਾਧ ਕਰੇਗਾ। 22 ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ 23 ਆਦਮੀ ਨੂੰ ਤਾੜਾਂ ਦੇਣ ਵਾਲਾ ਓੜਕ ਨੂੰ ਉਸ ਨਾਲੋਂ ਜਿਹੜਾ ਜੀਭ ਨਾਲ ਝੋਲੀ ਚੁੱਕਦਾ ਹੈ ਬਾਹਲੀ ਕਿਰਪਾ ਪਾਵੇਗਾ। 24 ਜਿਹੜਾ ਆਪਣੇ ਪਿਉ ਯਾ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਉਜਾੜੂ ਦਾ ਮੇਲੀ ਹੈ। 25 ਲੋਭੀ ਪੁਰਸ਼ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭੋਰਸਾ ਰੱਖਦਾ ਹੈ ਉਹ ਮੋਟਾ ਕੀਤਾ ਜਾਵੇਗਾ। 26 ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਮੱਤ ਨਾਲ ਤੁਰਦਾ ਹੈ ਉਹ ਛੁਡਾਇਆ ਜਾਵੇਗਾ। 27 ਜਿਹੜਾ ਦੀਣਾਂ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਓਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ। 28 ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਵੱਧ ਜਾਂਦੇ ਹਨ।।
Total 31 ਅਧਿਆਇ, Selected ਅਧਿਆਇ 28 / 31
Common Bible Languages
West Indian Languages
×

Alert

×

punjabi Letters Keypad References