ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਮਤਾਂ ਦੀ ਰੇਲ ਪੇਲ ਅਨੁਸਾਰ ਮੇਰੇ ਅਪਰਾਧ ਮਿਟਾ ਦੇਹ!
2. ਮੇਰੀ ਬਦੀ ਤੋਂ ਮੈਨੂੰ ਚੰਗੀ ਤਰਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
3. ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।
4. ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਏਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫ਼ੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਉਂ ਵਿੱਚ ਤੂੰ ਸਾਫ਼ ਨਿੱਕਲੇਂ।
5. ਵੇਖ, ਮੈਂ ਬਦੀ ਵਿੱਚ ਜੰਮਿਆਂ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।।
6. ਵੇਖ, ਤੂੰ ਅੰਦਰਲੀ ਸੱਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।
7. ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ ਨਾਲੋਂ ਵੀ ਚਿੱਟਾ ਹੋ ਜਾਵਾਂਗਾ।
8. ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੈਂ ਤੋੜ ਦਿੱਤਾ ਬਾਗ਼ ਬਾਗ਼ ਹੋਣ।
9. ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇਹ!
10. ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
11. ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
12. ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇਹ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।।
13. ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।
14. ਹੇ ਪਰਮੇਸ਼ੁਰ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਰਸਨਾ ਤੇਰੇ ਧਰਮ ਦਾ ਜੈ ਜੈ ਕਾਰ ਕਰੇਗੀ।
15. ਹੇ ਪ੍ਰਭੁ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇਹ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।
16. ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।
17. ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਆਜਿਜ਼ ਦਿਲ ਨੂੰ ਤੂੰ ਤੁੱਛ ਨਾ ਜਾਣੇਂਗਾ।।
18. ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਫ਼ਸੀਲਾਂ ਨੂੰ ਬਣਾ ਦੇਹ।
19. ਤਦ ਤੂੰ ਧਰਮ ਦਿਆਂ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।।
Total 150 ਅਧਿਆਇ, Selected ਅਧਿਆਇ 51 / 150
1 ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਮਤਾਂ ਦੀ ਰੇਲ ਪੇਲ ਅਨੁਸਾਰ ਮੇਰੇ ਅਪਰਾਧ ਮਿਟਾ ਦੇਹ!
2 ਮੇਰੀ ਬਦੀ ਤੋਂ ਮੈਨੂੰ ਚੰਗੀ ਤਰਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
3 ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ। 4 ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਏਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫ਼ੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਉਂ ਵਿੱਚ ਤੂੰ ਸਾਫ਼ ਨਿੱਕਲੇਂ। 5 ਵੇਖ, ਮੈਂ ਬਦੀ ਵਿੱਚ ਜੰਮਿਆਂ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।। 6 ਵੇਖ, ਤੂੰ ਅੰਦਰਲੀ ਸੱਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ। 7 ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ ਨਾਲੋਂ ਵੀ ਚਿੱਟਾ ਹੋ ਜਾਵਾਂਗਾ। 8 ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੈਂ ਤੋੜ ਦਿੱਤਾ ਬਾਗ਼ ਬਾਗ਼ ਹੋਣ। 9 ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇਹ! 10 ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ। 11 ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ! 12 ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇਹ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।। 13 ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ। 14 ਹੇ ਪਰਮੇਸ਼ੁਰ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਰਸਨਾ ਤੇਰੇ ਧਰਮ ਦਾ ਜੈ ਜੈ ਕਾਰ ਕਰੇਗੀ। 15 ਹੇ ਪ੍ਰਭੁ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇਹ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ। 16 ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ। 17 ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਆਜਿਜ਼ ਦਿਲ ਨੂੰ ਤੂੰ ਤੁੱਛ ਨਾ ਜਾਣੇਂਗਾ।। 18 ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਫ਼ਸੀਲਾਂ ਨੂੰ ਬਣਾ ਦੇਹ। 19 ਤਦ ਤੂੰ ਧਰਮ ਦਿਆਂ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।।
Total 150 ਅਧਿਆਇ, Selected ਅਧਿਆਇ 51 / 150
×

Alert

×

Punjabi Letters Keypad References