1. ਤਾਂ ਲੇਵੀਆਂ ਦੇ ਘਰਾਣਿਆਂ ਦੇ ਮੁਖੀਏ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਇਸਰਾਏਲੀਆਂ ਦਿਆਂ ਗੋਤਾਂ ਦੇ ਸਰਦਾਰਾਂ ਕੋਲ ਆਏ
|
2. ਅਤੇ ਉਨ੍ਹਾਂ ਨੇ ਓਹਨਾਂ ਨਾਲ ਸ਼ੀਲੋਹ ਵਿੱਚ ਕਨਾਨ ਦੇ ਦੇਸ ਵਿੱਚ ਇਹ ਗੱਲ ਕੀਤੀ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਸਾਨੂੰ ਵੱਸਣ ਲਈ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਸਾਡੇ ਡੰਗਰਾਂ ਲਈ ਦਿੱਤੀਆਂ ਜਾਣ
|
3. ਤਾਂ ਇਸਰਾਏਲੀਆਂ ਨੇ ਲੇਵੀਆਂ ਨੂੰ ਆਪਣੀ ਮਿਲਖ ਵਿੱਚੋਂ ਯਹੋਵਾਹ ਦੇ ਹੁਕਮ ਅਨੁਸਾਰ ਏਹ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਦਿੱਤੀਆਂ।।
|
4. ਕਹਾਥੀਆਂ ਦਿਆਂ ਘਰਾਣਿਆਂ ਦਾ ਗੁਣਾ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤ੍ਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰਾ ਸ਼ਹਿਰ ਮਿਲੇ।।
|
5. ਬਾਕੀ ਕਹਾਥੀਆਂ ਲਈ ਅਫ਼ਰਾਈਮ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਦਾਨ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੁਣੇ ਨਾਲ ਦਸ ਸ਼ਹਿਰ ਮਿਲੇ।।
|
6. ਗੇਰਸ਼ੋਨੀਆਂ ਲਈ ਯਿੱਸਾਕਾਰ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਆਸ਼ੇਰ ਦੇ ਗੋਤ ਵਿੱਚੋਂ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਬਾਸ਼ਾਨ ਵਿੱਚ ਗੁਣੇ ਨਾਲ ਤੇਰਾ ਸ਼ਹਿਰ ਮਿਲੇ।।
|
7. ਮਰਾਰੀਆਂ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਗੋਤ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ।।
|
8. ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਏਹ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ
|
9. ਅਤੇ ਉਨ੍ਹਾਂ ਨੇ ਯਹੂਦੀਆਂ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਏਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਉਂ ਦੱਸੇ ਗਏ
|
10. ਅਤੇ ਓਹ ਹਾਰੂਨ ਦੀ ਅੰਸ ਲਈ ਸਨ ਜੋ ਕਹਾਥੀਆਂ ਦਿਆਂ ਘਰਾਣਿਆਂ ਤੋਂ ਅਤੇ ਲੇਵੀਆਂ ਤੋਂ ਸਨ ਕਿਉਂ ਜੋ ਪਹਿਲਾ ਗੁਣਾ ਉਨ੍ਹਾਂ ਦਾ ਹੋਇਆ
|
11. ਉਪਰੰਤ ਉਨ੍ਹਾਂ ਨੇ ਓਹਨਾਂ ਨੂੰ ਕਿਰਯਥ ਅਰਬਾ ਜਿਹੜਾ ਅਨੋਕ ਦਾ ਪਿਤਾ ਹੈ ਅਤੇ ਯਹੂਦਾਹ ਦੇ ਪਹਾੜ ਵਿੱਚ ਹਬਰੋਨ ਵੀ ਹੈ ਅਤੇ ਉਹ ਦੇ ਆਲੇ ਦੁਆਲੇ ਦੀ ਸ਼ਾਮਲਾਤ ਦਿੱਤੀ
|
13. ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਨ੍ਹਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਦਿੱਤੇ ਨਾਲੇ ਲਿਬਨਾਹ ਉਹ ਦੀ ਸ਼ਾਮਲਾਤ ਸਣੇ
|
16. ਅਤੇ ਆਇਨ ਉਹ ਦੀ ਸ਼ਾਮਲਾਤ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਤ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਤ ਸਣੇ ਅਰਥਾਤ ਨੌਂ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋਂ
|
20. ਕਹਾਥੀਆਂ ਦਿਆਂ ਘਰਾਣਿਆਂ ਲਈ ਜਿਹੜੇ ਲੇਵੀ ਸਨ ਅਰਥਾਤ ਬਾਕੀ ਕਹਾਥੀਆਂ ਲਈ ਉਨ੍ਹਾਂ ਦੇ ਗੁਣੇ ਦੇ ਸ਼ਹਿਰ ਅਫ਼ਰਾਇਮ ਦੇ ਗੋਤ ਵਿੱਚੋਂ ਸਨ
|
21. ਉਨ੍ਹਾਂ ਨੇ ਓਹਨਾਂ ਨੂੰ ਸ਼ਕਮ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਫ਼ਰਾਈਮ ਦੇ ਪਹਾੜ ਵਿੱਚ ਦਿੱਤਾ ਅਤੇ ਗਜ਼ਰ ਉਹ ਦੀ ਸ਼ਾਮਲਾਤ ਸਣੇ
|
25. ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਤਾਨਾਕ ਉਹ ਦੀ ਸ਼ਾਮਲਾਤ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਦੋ ਸ਼ਹਿਰ
|
27. ਗੇਰਸ਼ੋਨੀਆਂ ਲਈ ਜਿਹੜੇ ਲੇਵੀਆਂ ਦਿਆਂ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੋਲਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਤ ਸਣੇ ਅਰਥਾਤ ਦੋ ਸ਼ਹਿਰ
|
32. ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਦਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਤ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਤ ਸਣੇ ਅਤੇ ਕਰਤਾਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਤਿੰਨ ਸ਼ਹਿਰ
|
34. ਮਰਾਰੀਆਂ ਦੇ ਘਰਾਣਿਆਂ ਲਈ ਜਿਹੜੇ ਬਾਕੀ ਦੇ ਲੇਵੀ ਸਨ ਜ਼ਬੂਲੁਨ ਦੇ ਗੋਤ ਵਿੱਚੋਂ ਯਾਕਨਆਮ ਉਹ ਦੀ ਸ਼ਾਮਲਾਤ ਸਣੇ, ਕਰਤਾਹ ਉਹ ਦੀ ਸ਼ਾਮਲਾਤ ਸਣੇ,
|
38. ਅਤੇ ਗਾਦ ਦੇ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਤੇ ਮਹਨਇਮ ਉਹ ਦੀ ਸ਼ਾਮਲਾਤ ਸਣੇ,
|
40. ਏਹ ਸਾਰੇ ਸ਼ਹਿਰ ਮਰਾਰਿਆਂ ਦੇ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ ਜਿਹੜੇ ਲੇਵੀਆਂ ਦੇ ਬਾਕੀ ਘਰਾਣਿਆਂ ਵਿੱਚ ਸਨ ਜਿਹੜੇ ਅਤੇ ਉਨ੍ਹਾਂ ਦੇ ਗੁਣੇ ਦੇ ਬਾਰਾਂ ਸ਼ਹਿਰ ਸਨ
|
42. ਇਨ੍ਹਾਂ ਸਾਰੇ ਸ਼ਹਿਰਾਂ ਵਿੱਚੋਂ ਹਰ ਇੱਕ ਸ਼ਹਿਰ ਦੀ ਸ਼ਾਮਲਾਤ ਆਲੇ ਦੁਆਲੇ ਹੁੰਦੀ ਸੀ। ਇਉਂ ਇਨ੍ਹਾਂ ਸਾਰੇ ਸ਼ਹਿਰਾਂ ਨਾਲ ਵੀ ਸੀ।।
|
43. ਸੋ ਯਹੋਵਾਹ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸੌਂਹ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਸੀ ਅਤੇ ਉਨ੍ਹਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ
|
44. ਅਤੇ ਯਹੋਵਾਹ ਨੇ ਉਨ੍ਹਾਂ ਨੂੰ ਆਲਿਓਂ ਦੁਆਲਿਓਂ ਸੁਖ ਦਿੱਤਾ ਜਿਵੇਂ ਉਸ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਉਨ੍ਹਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਨ੍ਹਾਂ ਦੇ ਅੱਗੇ ਨਾ ਖੜਾ ਰਿਹਾ। ਯਹੋਵਾਹ ਨੇ ਉਨ੍ਹਾਂ ਦੇ ਸਾਰੇ ਵੈਰੀਆਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ
|
45. ਉਨ੍ਹਾਂ ਸਾਰਿਆਂ ਚੰਗਿਆਂ ਬਚਨਾਂ ਵਿੱਚੋਂ ਜਿਹੜੇ ਯਹੋਵਾਹ ਨੇ ਇਸਰਾਏਲ ਦੇ ਘਰਾਣੇ ਨਾਲ ਕੀਤੇ ਇੱਕ ਬਚਨ ਵੀ ਰਹਿ ਨਾ ਗਿਆ, ਸਾਰੇ ਪੂਰੇ ਹੋਏ।।
|