1. ਜਾਂ ਸਵੇਰ ਹੋਈ ਤਾਂ ਸਾਰੇ ਪਰਧਾਨ ਜਾਜਕਾਂ ਅਤੇ ਲੋਕਾਂ ਦੇ ਬਜੁਰਗਾਂ ਨੇ ਯਿਸੂ ਦੇ ਵਿਰੁੱਧ ਮਤਾ ਪਕਾਇਆ ਜੋ ਉਹ ਨੂੰ ਜਾਨੋਂ ਮਾਰ ਸੁੱਟਣ
|
3. ਤਦ ਯਹੂਦਾ ਜਿਹ ਨੇ ਉਸ ਨੂੰ ਫੜਵਾਇਆ ਸੀ ਇਹ ਵੇਖ ਕੇ ਜੋ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ ਪਛਤਾਇਆ ਅਤੇ ਓਹ ਤੀਹ ਰੁਪਏ ਪਰਧਾਨ ਜਾਜਕਾਂ ਅਤੇ ਬਜੁਰਗਾਂ ਕੋਲ ਮੋੜ ਲਿਆਇਆ
|
6. ਅਤੇ ਪਰਧਾਨ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜਾਨੇ ਵਿੱਚ ਪਾਉਣਾ ਜੋਗ ਨਹੀਂ ਕਿਉਂਕਿ ਲਹੂ ਦਾ ਮੁੱਲ ਹੈ
|
9. ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ ਕਿ ਉਨ੍ਹਾਂ ਨੇ ਤੀਹ ਰੁਪਏ ਲਏ ਅਰਥਾਤ ਉਸ ਦਾ ਮੁੱਲ ਜਿਹ ਦਾ ਇਸਰਾਏਲ ਦੇ ਵੰਸ ਵਿੱਚੋਂ ਕਿੰਨਿਆਂ ਨੇ ਮੁੱਲ ਠਹਿਰਾਇਆ
|
11. ਯਿਸੂ ਹਾਕਮ ਦੇ ਸਾਹਮਣੇ ਖੜਾ ਸੀ ਅਰ ਹਾਕਮ ਨੇ ਉਸ ਤੋਂ ਇਹ ਪੁੱਛਿਆ, ਭਲਾ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸਤ ਆਖਿਆ ਹੈ
|
15. ਅਤੇ ਹਾਕਮ ਦਾ ਇਹ ਦਸਤੂਰ ਸੀ ਜੋ ਉਸ ਤਿਉਹਾਰ ਨੂੰ ਲੋਕਾਂ ਦੀ ਖ਼ਾਤਰ ਇੱਕ ਕੈਦੀ ਜਿਹ ਨੂੰ ਓਹ ਚਾਹੁੰਦੇ ਸਨ ਛੱਡਦਾ ਹੁੰਦਾ ਸੀ
|
17. ਸੋ ਜਾਂ ਓਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਹ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੀ ਖ਼ਾਤਰ ਛੱਡ ਦਿਆਂ, ਬਰੱਬਾ ਨੂੰ ਯਾ ਯਿਸੂ ਨੂੰ ਜਿਹੜਾ ਮਸੀਹ ਕਹਾਉਂਦਾ ਹੈ?
|
19. ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ ਉਹ ਦੀ ਪਤਨੀ ਨੇ ਉਹ ਨੂੰ ਅਖਵਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫਨੇ ਵਿੱਚ ਉਸ ਦੇ ਕਾਰਨ ਵੱਡਾ ਦੁਖ ਡਿੱਠਾ
|
21. ਫੇਰ ਹਾਕਮ ਨੇ ਅੱਗੋ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਹ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੀ ਖ਼ਾਤਰ ਛੱਡ ਦਿਆਂ? ਓਹ ਬੋਲੇ, ਬਰੱਬਾ ਨੂੰ!
|
22. ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਕਹਾਉਂਦਾ ਹੈ ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਦੇਓ!
|
24. ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ ਸਗੋਂ ਹੋਰ ਵੀ ਰੌਲਾ ਪੈਂਦਾ ਜਾਂਦਾ ਹੈ ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ। ਤੁਸੀਂ ਜਾਣੋ
|
26. ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੀ ਖ਼ਾਤਰ ਛੱਡ ਦਿੱਤਾ ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ।।
|
29. ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਰ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਠੱਠਾ ਮਾਰ ਕੇ ਆਖਿਆ! ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!
|
31. ਜਦ ਉਹ ਨੂੰ ਠੱਠਾ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗ਼ਾ ਉਹ ਦੇ ਉੱਤੋਂ ਲਾਹ ਲਿਆ ਅਰ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ।।
|
32. ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਲੱਭਿਆ। ਉਹ ਨੂੰ ਵਿਗਾਰੇ ਫੜਿਆ ਭਈ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ
|
34. ਤਾਂ ਉਨ੍ਹਾਂ ਨੇ ਪਿੱਤ ਦੇ ਨਾਲ ਮਿਲਾਈ ਹੋਈ ਦਾਖ ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ
|
40. ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੈਂ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾ ਸਲੀਬ ਉੱਤੋਂ ਉੱਤਰ ਆ!
|
42. ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸੱਕਦਾ! ਏਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਨਿਹਚਾ ਕਰਾਂਗੇ
|
43. ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤ੍ਰ ਹਾਂ
|
46. ਅਰ ਤੀਏਕੁ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ ਏਲੀ ਏਲੀ ਲਮਾ ਸਬਕਤਾਨੀ ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ?
|
48. ਅਰ ਝੱਟ ਉਨ੍ਹਾਂ ਵਿੱਚੋਂ ਇੱਕ ਨੇ ਦੌੜ ਕੇ ਸਪੰਜ ਲਿਆ ਅਤੇ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ
|
53. ਅਰ ਉਹ ਦੇ ਜੀ ਉੱਠਣ ਦੇ ਪਿੱਛੋਂ ਓਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤ੍ਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ
|
54. ਸੂਬੇਦਾਰ ਅਰ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੁਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ ਮੁੱਚ ਪਰਮੇਸ਼ੁਰ ਦਾ ਪੁੱਤ੍ਰ ਸੀ!
|
60. ਅਰ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਕੇ ਚੱਲਿਆ ਗਿਆ
|
62. ਅਗਲੇ ਭਲਕ ਜਿਹੜਾ ਤਿਆਰੀ ਦੇ ਦਿਨ ਤੋਂ ਪਿੱਛੋਂ ਸੀ ਪਰਧਾਨ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਰ ਬੋਲੇ,
|
64. ਇਸ ਲਈ ਹੁਕਮ ਕਰੋ ਜੋ ਤੀਏ ਦਿਨ ਤੀਕਰ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆਣ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਨਾ ਆਖਣ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਸੋ ਪਿਛਲੀ ਭੁੱਲ ਪਹਿਲੀ ਨਾਲੋਂ ਬੁਰੀ ਹੋਊਗੀ
|