ਪੈਦਾਇਸ਼ - 17 : 1 (PAV)
ਜਦ ਅਬਰਾਮ ਨੜਿੰਨਵੇਂ ਵਰਿਹਾਂ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ ਮੈਂ ਸਰਬਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਰ ਸੰਪੂਰਨ ਹੋ
ਪੈਦਾਇਸ਼ - 17 : 2 (PAV)
ਮੈਂ ਆਪਣਾ ਨੇਮ ਆਪਣੇ ਤੇ ਤੇਰੇ ਵਿੱਚ ਬੰਨ੍ਹਾਂਗਾ ਅਤੇ ਮੈਂ ਤੈਂਨੂੰ ਹੱਦੋਂ ਬਾਹਲਾ ਵਧਾਵਾਂਗਾ
ਪੈਦਾਇਸ਼ - 17 : 3 (PAV)
ਤਾਂ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਰ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ
ਪੈਦਾਇਸ਼ - 17 : 4 (PAV)
ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ
ਪੈਦਾਇਸ਼ - 17 : 5 (PAV)
ਉਪਰੰਤ ਤੇਰਾ ਨਾਉਂ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ ਪਰ ਤੇਰਾ ਨਾਉਂ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ
ਪੈਦਾਇਸ਼ - 17 : 6 (PAV)
ਅਤੇ ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ ਅਰ ਮੈਂ ਤੈਥੋਂ ਕੌਮਾਂ ਬਣਾਵਾਂਗਾ ਅਰ ਤੈਥੋਂ ਰਾਜੇ ਨਿੱਕਲਣਗੇ
ਪੈਦਾਇਸ਼ - 17 : 7 (PAV)
ਅਤੇ ਮੈਂ ਆਪਣਾ ਨੇਮ ਆਪਣੇ ਅਰ ਤੇਰੀ ਅੰਸ ਦੇ ਵਿੱਚ ਜੋ ਤੇਰੇ ਪਿੱਛੋਂ ਆਵੇਗੀ ਉਨ੍ਹਾਂ ਦੀਆਂ ਪੀੜ੍ਹੀਆਂ ਤੀਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ ਕਿ ਮੈਂ ਤੇਰੇ ਅਰ ਤੇਰੇ ਪਿੱਛੋਂ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ
ਪੈਦਾਇਸ਼ - 17 : 8 (PAV)
ਨਾਲੇ ਮੈਂ ਤੈਨੂੰ ਅਰ ਤੇਰੇ ਪਿੱਛੋਂ ਤੇਰੀ ਅੰਸ ਨੂੰ ਤੇਰੇ ਵੱਸਣ ਦੀ ਏਹ ਧਰਤੀ ਅਰਥਾਤ ਕਨਾਨ ਦੀ ਸਾਰੀ ਧਰਤੀ ਸਦਾ ਦੀ ਮਿਲਖ ਲਈ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
ਪੈਦਾਇਸ਼ - 17 : 9 (PAV)
ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਤੂੰ ਮੇਰੇ ਨੇਮ ਦੀ ਪਾਲਣਾ ਕਰ ਤੂੰ ਅਰ ਤੇਰੇ ਪਿੱਛੋਂ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤਾਈਂ
ਪੈਦਾਇਸ਼ - 17 : 10 (PAV)
ਇਹ ਮੇਰਾ ਨੇਮ ਮੇਰੇ ਅਰ ਤੁਹਾਡੇ ਅਰ ਤੇਰੇ ਪਿੱਛੋਂ ਤੇਰੀ ਅੰਸ ਵਿੱਚ ਹੈ ਜਿਸ ਦੀ ਤੁਸੀਂ ਪਾਲਣਾ ਕਰੋ। ਤੁਹਾਡੇ ਵਿੱਚੋਂ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ
ਪੈਦਾਇਸ਼ - 17 : 11 (PAV)
ਤੁਸੀਂ ਆਪਣੇ ਬਦਨ ਦੀ ਖਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਰ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ
ਪੈਦਾਇਸ਼ - 17 : 12 (PAV)
ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ ਭਾਵੇਂ ਉਹ ਤੇਰਾ ਘਰਜੰਮ ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਲਿਆ ਹੋਵੇ
ਪੈਦਾਇਸ਼ - 17 : 13 (PAV)
ਤੇਰੇ ਘਰਜੰਮ ਦੀ ਚਾਂਦੀ ਨਾਲ ਲਏ ਹੋਏ ਦੀ ਸੁੰਨਤ ਜ਼ਰੂਰ ਕੀਤੀ ਜਾਵੇ ਸੋ ਮੇਰਾ ਨੇਮ ਤੁਹਾਡੇ ਮਾਸ ਵਿੱਚ ਇੱਕ ਅਨੰਤ ਨੇਮ ਹੋਵੇਗਾ
ਪੈਦਾਇਸ਼ - 17 : 14 (PAV)
ਪਰ ਜੋ ਨਰ ਬੇਸੁੰਨਤਾ ਰਹੇ ਅਰ ਜਿਸ ਦੀ ਸੁੰਨਤ ਉਸ ਦੇ ਬਦਨ ਦੀ ਖੱਲੜੀ ਵਿੱਚ ਨਾ ਕੀਤੀ ਗਈ ਹੋਵੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ। ਉਸ ਮੇਰੇ ਨੇਮ ਨੂੰ ਭੰਨਿਆ ਹੈ।।
ਪੈਦਾਇਸ਼ - 17 : 15 (PAV)
ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ ਤੂੰ ਉਹ ਦਾ ਨਾਉਂ ਸਾਰਈ ਨਾ ਆਖੀਂ ਸਗੋਂ ਉਹ ਦਾ ਨਾਉਂ ਸਾਰਾਹ ਹੋਵੇਗਾ
ਪੈਦਾਇਸ਼ - 17 : 16 (PAV)
ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਮੈਂ ਤੈਨੂੰ ਉਸ ਤੋਂ ਇੱਕ ਪੁੱਤ੍ਰ ਵੀ ਦਿਆਂਗਾ। ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਹ ਕੌਮਾਂ ਦੀ ਮਾਤਾ ਹੋਵੇਗੀ ਅਤੇ ਉੱਮਤਾਂ ਦੇ ਰਾਜੇ ਉਸ ਤੋਂ ਹੋਣਗੇ
ਪੈਦਾਇਸ਼ - 17 : 17 (PAV)
ਤਾਂ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਪਰ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਵਰਿਹਾਂ ਦੇ ਜਨ ਤੋਂ ਪੁੱਤ੍ਰ ਹੋਊਗਾ? ਅਰ ਸਾਰਾਹ ਜੋ ਨੱਵੇਂ ਵਰਿਹਾਂ ਦੀ ਹੈ ਪੁੱਤ੍ਰ ਜਣੇਗੀ?
ਪੈਦਾਇਸ਼ - 17 : 18 (PAV)
ਤਾਂ ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, ਇਸਮਾਏਲ ਹੀ ਤੇਰੇ ਹਜ਼ੂਰ ਜੀਉਂਦਾ ਰਹੇ
ਪੈਦਾਇਸ਼ - 17 : 19 (PAV)
ਪਰ ਪਰਮੇਸ਼ੁਰ ਨੇ ਆਖਿਆ, ਸਾਰਾਹ ਤੇਰੀ ਪਤਨੀ ਤੇਰੇ ਲਈ ਜ਼ਰੂਰ ਇੱਕ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਉਂ ਇਸਹਾਕ ਰੱਖੀ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਰ ਉਹ ਦੇ ਪਿੱਛੋਂ ਉਹ ਦੀ ਅੰਸ ਨਾਲ ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ
ਪੈਦਾਇਸ਼ - 17 : 20 (PAV)
ਨਾਲੇ ਇਸਮਾਏਲ ਲਈ ਵੀ ਮੈਂ ਤੇਰੀ ਸੁਣੀ। ਵੇਖ ਮੈਂ ਉਹ ਨੂੰ ਅਸੀਸ ਦਿੱਤੀ ਹੈ ਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਰ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਸ਼ਜ਼ਾਦੇ ਜੰਮਣਗੇ ਅਰ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ
ਪੈਦਾਇਸ਼ - 17 : 21 (PAV)
ਪਰ ਆਪਣਾ ਨੇਮ ਮੈਂ ਇਸਹਾਕ ਨਾਲ ਹੀ ਕਾਇਮ ਕਰਾਂਗਾ ਜਿਹ ਨੂੰ ਸਾਰਾਹ ਏਸੇ ਰੁੱਤੇ ਆਉਂਦੇ ਵਰਹੇ ਤੇਰੇ ਲਈ ਜਣੇਗੀ
ਪੈਦਾਇਸ਼ - 17 : 22 (PAV)
ਜਾਂ ਉਹ ਉਸ ਦੇ ਨਾਲ ਗੱਲ ਕਰਨੋਂ ਹਟਿਆ ਤਾਂ ਪਰਮੇਸ਼ੁਰ ਅਬਰਾਹਾਮ ਕੋਲੋਂ ਉਤਾਹਾਂ ਚਲਾ ਗਿਆ।।
ਪੈਦਾਇਸ਼ - 17 : 23 (PAV)
ਤਾਂ ਅਬਰਾਹਾਮ ਨੇ ਆਪਣੇ ਪੁੱਤ੍ਰ ਇਸ਼ਮਾਏਲ ਨੂੰ ਅਰ ਆਪਣੇ ਸਭ ਘਰਜੰਮਿਆਂ ਨੂੰ ਅਰ ਸਭ ਆਪਣੀ ਚਾਂਦੀ ਨਾਲ ਖ਼ਰੀਦੇ ਹੋਇਆਂ ਨੂੰ ਅਰਥਾਤ ਅਬਰਾਹਾਮ ਦੇ ਘਰ ਦੇ ਮਨੁੱਖਾਂ ਵਿੱਚੋਂ ਹਰ ਇੱਕ ਨਰ ਨੂੰ ਲੈਕੇ ਉਨ੍ਹਾਂ ਨੂੰ ਉਨ੍ਹਾਂ ਦੇ ਬਦਨ ਦੀ ਖੱਲੜੀ ਵਿੱਚ ਉਸੇ ਦਿਹਾੜੇ ਸੁੰਨਤ ਕਰਾਈ ਜਿਵੇਂ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ
ਪੈਦਾਇਸ਼ - 17 : 24 (PAV)
ਅਤੇ ਅਬਰਾਹਾਮ ਨੜ੍ਹਿੰਨਵੇਂ ਵਰਿਹਾਂ ਦਾ ਸੀ ਜਦ ਉਹ ਦੇ ਬਦਨ ਦੀ ਖੱਲੜੀ ਵਿੱਚ ਸੁੰਨਤ ਕੀਤੀ ਗਈ
ਪੈਦਾਇਸ਼ - 17 : 25 (PAV)
ਅਤੇ ਇਸਮਾਏਲ ਤੇਰਾਂ ਵਰਿਹਾਂ ਦਾ ਸੀ ਜਦ ਉਹ ਦੇ ਬਦਨ ਦੀ ਖੱਲੜੀ ਵਿੱਚ ਉਹ ਦੀ ਸੁੰਨਤ ਕੀਤੀ ਗਈ
ਪੈਦਾਇਸ਼ - 17 : 26 (PAV)
ਅਬਰਾਹਾਮ ਤੇ ਉਹ ਦੇ ਪੁੱਤ੍ਰ ਇਸਮਾਏਲ ਦੀਆਂ ਸੁੰਨਤਾਂ ਇੱਕੇ ਦਿਨ ਹੋਈਆਂ
ਪੈਦਾਇਸ਼ - 17 : 27 (PAV)
ਅਤੇ ਉਹ ਦੇ ਘਰ ਦੇ ਸਭ ਮਨੁੱਖਾਂ ਦੀ ਭਾਵੇਂ ਘਰਜੰਮੇ ਸੀ ਭਾਵੇਂ ਪਰਦੇਸੀਆਂ ਤੋਂ ਚਾਂਦੀ ਦੇਕੇ ਲਏ ਹੋਏ ਸੀ ਉਹ ਦੇ ਨਾਲ ਸਭਨਾਂ ਦੀ ਸੁੰਨਤ ਕੀਤੀ ਗਈ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27

BG:

Opacity:

Color:


Size:


Font: