ਪੈਦਾਇਸ਼ - 32 : 1 (PAV)
ਯਾਕੂਬ ਆਪਣੇ ਰਾਹ ਪੈ ਗਿਆ ਤਾਂ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ
ਪੈਦਾਇਸ਼ - 32 : 2 (PAV)
ਅਰ ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਏਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਰ ਉਸ ਥਾਂ ਦਾ ਨਾਉਂ ਮਹਨਾਯਿਮ ਰੱਖਿਆ ।।
ਪੈਦਾਇਸ਼ - 32 : 3 (PAV)
ਤਾਂ ਯਾਕੂਬ ਨੇ ਆਪਣੇ ਅੱਗੇ ਸੰਦੇਸੀਆਂ ਨੂੰ ਆਪਣੇ ਭਰਾ ਏਸਾਓ ਕੋਲ ਸ਼ੈਈਰ ਦੀ ਧਰਤੀ ਅਰ ਅਦੋਮ ਦੇ ਮਦਾਨ ਵਿੱਚ ਘੱਲਿਆ
ਪੈਦਾਇਸ਼ - 32 : 4 (PAV)
ਅਰ ਉਨ੍ਹਾਂ ਨੂੰ ਹੁਕਮ ਦੇਕੇ ਆਖਿਆ ਕਿ ਤੁਸੀਂ ਮੇਰੇ ਸਵਾਮੀ ਏਸਾਓ ਨੂੰ ਆਖੋ, ਤੁਹਾਡਾ ਦਾਸ ਯਾਕੂਬ ਏਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਟਿਕਿਆ ਅਰ ਹੁਣ ਤੀਕ ਉੱਥੇ ਹੀ ਰਿਹਾ
ਪੈਦਾਇਸ਼ - 32 : 5 (PAV)
ਮੇਰੇ ਕੋਲ ਬਲਦ ਗਧੇ ਇੱਜੜ ਅਰ ਗੋੱਲੇ ਗੋੱਲੀਆਂ ਹਨ ਅਰ ਮੈਂ ਆਪਣੇ ਸਵਾਮੀ ਨੂੰ ਏਹ ਦੱਸਣ ਲਈ ਇਨ੍ਹਾਂ ਨੂੰ ਘੱਲਿਆ ਹੈ ਭਈ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਇਆ ਹੋਵੇ
ਪੈਦਾਇਸ਼ - 32 : 6 (PAV)
ਤਾਂ ਯਾਕੂਬ ਦੇ ਸੰਦੇਸੀਆਂ ਨੇ ਮੁੜ ਆਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ । ਉਹ ਵੀ ਤੁਹਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ
ਪੈਦਾਇਸ਼ - 32 : 7 (PAV)
ਤਾਂ ਯਾਕੂਬ ਅੱਤ ਭੈਮਾਨ ਹੋਇਆ ਅਤੇ ਘਾਬਰਿਆ ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ ਬੱਲਦਾਂ ਅਰ ਊਠਾਂ ਨੂੰ ਲੈਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ
ਪੈਦਾਇਸ਼ - 32 : 8 (PAV)
ਅਰ ਆਖਿਆ, ਜੇਕਰ ਏਸਾਓ ਇੱਕ ਟੋਲੀ ਉੱਤੇ ਆਣ ਪਵੇ ਅਤੇ ਉਸ ਨੂੰ ਮਾਰ ਸੁੱਟੇ ਤਾਂ ਦੂਜੀ ਟੋਲੀ ਜਿਹੜੀ ਬਾਕੀ ਰਹੇ ਬਚ ਜਾਵੇਗੀ
ਪੈਦਾਇਸ਼ - 32 : 9 (PAV)
ਤਾਂ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਰ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ ਅਰ ਆਪਣਿਆਂ ਸਾਕਾਂ ਕੋਲ ਮੁੜ ਜਾਹ ਅਰ ਮੈਂ ਤੇਰੇ ਸੰਗ ਭਲਿਆਈ ਕਰਾਂਗਾ
ਪੈਦਾਇਸ਼ - 32 : 10 (PAV)
ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲਗੀਆਂ ਅਰ ਉਸ ਸਾਰੀ ਸਚਿਆਈ ਤੋਂ ਜਿਹੜੀ ਤੈਂ ਆਪਣੇ ਦਾਸ ਦੇ ਸੰਗ ਕੀਤੀ ਬਹੁਤ ਹੀ ਛੋਟਾ ਹਾਂ । ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ
ਪੈਦਾਇਸ਼ - 32 : 11 (PAV)
ਤੂੰ ਮੈਨੂੰ ਮੇਰੇ ਭਰਾ ਦੇ ਹੱਥੋਂ ਅਰਥਾਤ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆਕੇ ਮੈਨੂੰ ਅਰ ਮਾਵਾਂ ਨੂੰ ਪੁੱਤ੍ਰਾਂ ਸਣੇ ਨਾ ਮਾਰ ਸੁੱਟੇ
ਪੈਦਾਇਸ਼ - 32 : 12 (PAV)
ਤੈਂ ਆਖਿਆ ਕਿ ਮੈਂ ਤੇਰੇ ਸੰਗ ਭਲਿਆਈ ਹੀ ਭਲਿਆਈ ਕਰਾਂਗਾ ਅਰ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗਰ ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ ਬਣਾਵਾਂਗਾ ।।
ਪੈਦਾਇਸ਼ - 32 : 13 (PAV)
ਉਹ ਉਸ ਰਾਤ ਉੱਥੇ ਹੀ ਰਿਹਾ ਅਰ ਉਸ ਨੇ ਉਸ ਥਾਂ ਜੋ ਕੁਝ ਉਸ ਦੇ ਹੱਥ ਆਇਆ ਆਪਣੇ ਭਰਾ ਏਸਾਓ ਦੇ ਨਜ਼ਰਾਨੇ ਲਈ ਲਿਆ
ਪੈਦਾਇਸ਼ - 32 : 14 (PAV)
ਅਰਥਾਤ ਦੋ ਸੌ ਬੱਕਰੀਆਂ ਅਤੇ ਵੀਹ ਬੱਕਰੇ ਅਰ ਦੋ ਸੌ ਭੇਡਾਂ ਅਤੇ ਵੀਹ ਮੇਂਢੇ
ਪੈਦਾਇਸ਼ - 32 : 15 (PAV)
ਅਤੇ ਤੀਹ ਸੂਈਆਂ ਹੋਈਆਂ ਊਠਣੀਆਂ ਬੋਤੀਆਂ ਸਣੇ ਅਰ ਚਾਲੀ ਗਾਊਆਂ ਅਰ ਦਸ ਸਾਹਨ ਅਤੇ ਵੀਹ ਖੋਤੀਆਂ ਦੱਸ ਬੱਚਿਆਂ ਸਣੇ
ਪੈਦਾਇਸ਼ - 32 : 16 (PAV)
ਅਰ ਉਨ੍ਹਾਂ ਦੇ ਵੱਗ ਵੱਖਰੇ ਵੱਖਰੇ ਕਰ ਕੇ ਆਪਣੇ ਟਹਿਲੂਆਂ ਦੇ ਹੱਥ ਦਿੱਤੇ ਅਰ ਆਪਣੇ ਟਹਿਲੂਆਂ ਨੂੰ ਆਖਿਆ ਤੁਸੀਂ ਮੇਰੇ ਅੱਗੇ ਅੱਗੇ ਪਾਰ ਲੰਘ ਜਾਓ ਅਤੇ ਵੱਗਾ ਦੇ ਵਿਚਕਾਰ ਥੋੜ ਥੋੜਾ ਫਾਸਲਾ ਰੱਖੋ
ਪੈਦਾਇਸ਼ - 32 : 17 (PAV)
ਸਭ ਤੋਂ ਅੱਗੇ ਜਾਣ ਵਾਲੇ ਨੂੰ ਓਸ ਏਹ ਹੁਕਮ ਦਿੱਤਾ ਕਿ ਜਦ ਮੈਨੂੰ ਮੇਰਾ ਭਰਾ ਏਸਾਓ ਮਿਲੇ ਅਰ ਪੁੱਛੇ ਕਿ ਤੂੰ ਕਿਹ ਦਾ ਹੈਂ ਅਰ ਕਿਧਰ ਚੱਲਦਾ ਹੈਂ ਅਰ ਏਹ ਤੇਰੇ ਅਗਲੇ ਕਿਹ ਦੇ ਹਨ?
ਪੈਦਾਇਸ਼ - 32 : 18 (PAV)
ਤਾਂ ਤੂੰ ਆਖੀਂ ਏਹ ਤੁਹਾਡੇ ਦਾਸ ਯਾਕੂਬ ਦੇ ਹਨ । ਏਹ ਇੱਕ ਨਜ਼ਰਾਨਾ ਹੈ ਜਿਹੜਾ ਮੇਰੇ ਸਵਾਮੀ ਨੇ ਏਸਾਓ ਲਈ ਘੱਲਿਆ ਹੈ ਅਤੇ ਵੇਖੋ ਉਹ ਵੀ ਸਾਡੇ ਪਿੱਛੇ ਹੈ
ਪੈਦਾਇਸ਼ - 32 : 19 (PAV)
ਅਰ ਉਸ ਨੇ ਦੂਜੇ ਅਰ ਤੀਜੇ ਅਰ ਸਾਰਿਆਂ ਨੂੰ ਜਿਹੜੇ ਵੱਗ ਦੇ ਪਿੱਛੇ ਆਉਂਦੇ ਸਨ ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਏਵੇਂ ਹੀ ਬੋਲੋ
ਪੈਦਾਇਸ਼ - 32 : 20 (PAV)
ਅਰ ਆਖਿਓ, ਵੇਖੋ ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ ਹੈ ਕਿਉਂਜੋ ਓਸ ਆਖਿਆ ਕਿ ਏਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ ਜਾਂਦਾ ਹੈ ਓਸ ਦੀਆਂ ਅੱਖਾਂ ਠੰਡੀਆਂ ਕਰਾਂਗਾ ਅਰ ਏਸ ਦੇ ਮਗਰੋਂ ਉਹ ਦਾ ਮੂੰਹ ਵੇਖਾਂਗਾ ਸ਼ਾਇਤ ਉਹ ਮੈਨੂੰ ਕਬੂਲ ਕਰੇ
ਪੈਦਾਇਸ਼ - 32 : 21 (PAV)
ਸੋ ਉਹ ਨਜ਼ਰਾਨਾ ਉਸ ਤੋਂ ਅੱਗੇ ਪਾਰ ਲੰਘ ਗਿਆ ਅਰ ਉਹ ਆਪ ਉਸ ਰਾਤ ਆਪਣੀ ਟੋਲੀ ਨਾਲ ਰਿਹਾ ।।
ਪੈਦਾਇਸ਼ - 32 : 22 (PAV)
ਉਹ ਉਸੇ ਰਾਤ ਉੱਠਿਆ ਅਰ ਆਪਣੀਆਂ ਦੋਹਾਂ ਤੀਵੀਆਂ ਅਰ ਦੋਹਾਂ ਗੋੱਲੀਆਂ ਅਰ ਗਿਆਰਾਂ ਪੁੱਤ੍ਰਾਂ ਨੂੰ ਲੈਕੇ ਯੱਬੋਕ ਦੇ ਪੱਤਣ ਤੋਂ ਪਾਰ ਲੰਘਿਆ
ਪੈਦਾਇਸ਼ - 32 : 23 (PAV)
ਤਾਂ ਉਸ ਨੇ ਉਨ੍ਹਾਂ ਨੂੰ ਲੈਕੇ ਨਾਲੇ ਤੋਂ ਪਾਰ ਲੰਘਾਇਆ ਅਰ ਜੋ ਉਸ ਦੇ ਕੋਲ ਸੀ ਪਾਰ ਲੰਘਾ ਦਿੱਤਾ
ਪੈਦਾਇਸ਼ - 32 : 24 (PAV)
ਤਾਂ ਯਾਕੂਬ ਇੱਕਲਾ ਰਹਿ ਗਿਆ ਅਰ ਉਸ ਦੇ ਨਾਲ ਇੱਕ ਮਨੁੱਖ ਦਿਨ ਦੇ ਚੜ੍ਹਾਓ ਤੀਕ ਘੁਲਦਾ ਰਿਹਾ
ਪੈਦਾਇਸ਼ - 32 : 25 (PAV)
ਤਾਂ ਜਦ ਓਸ ਵੇਖਿਆ ਕਿ ਮੈਂ ਏਸ ਨੂੰ ਜਿੱਤ ਨਹੀਂ ਸੱਕਦਾ ਤਾਂ ਉਸ ਦੇ ਪੱਟ ਦੇ ਜੋੜ ਨੂੰ ਹੱਥ ਲਾ ਦਿੱਤਾ ਅਰ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿਕੱਲ ਗਿਆ
ਪੈਦਾਇਸ਼ - 32 : 26 (PAV)
ਤਾਂ ਓਸ ਆਖਿਆ, ਮੈਨੂੰ ਜਾਣ ਦੇਹ ਕਿਉਂਜੋ ਦਿਨ ਚੜ੍ਹ ਗਿਆ ਹੈ । ਓਸ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ ਜਦ ਤੀਕ ਤੂੰ ਮੈਨੂੰ ਬਰਕਤ ਨਾ ਦੇਵੇਂ
ਪੈਦਾਇਸ਼ - 32 : 27 (PAV)
ਤਾਂ ਓਸ ਉਹ ਨੂੰ ਆਖਿਆ, ਤੇਰਾ ਨਾਉਂ ਕੀ ਹੈ? ਓਸ ਆਖਿਆ, ਯਾਕੂਬ
ਪੈਦਾਇਸ਼ - 32 : 28 (PAV)
ਓਸ ਆਖਿਆ, ਤੇਰਾ ਨਾਉਂ ਹੁਣ ਤੋਂ ਯਾਕੂਬ ਨਹੀਂ ਆਖਿਆ ਜਾਵੇਗਾ ਸਗੋਂ ਇਸਰਾਏਲ ਕਿਉਂਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਜੁੱਧ ਕਰ ਕੇ ਜਿੱਤ ਗਿਆ ਹੈਂ
ਪੈਦਾਇਸ਼ - 32 : 29 (PAV)
ਤਾਂ ਯਾਕੂਬ ਨੇ ਪੁੱਛ ਕੇ ਆਖਿਆ, ਮੈਨੂੰ ਆਪਣਾ ਨਾ ਦੱਸੀਂ ਤਾਂ ਓਸ ਆਖਿਆ, ਤੂੰ ਮੇਰਾ ਨਾਉਂ ਕਿਉਂ ਪੁੱਛਦਾ ਹੈਂ? ਤਾਂ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ
ਪੈਦਾਇਸ਼ - 32 : 30 (PAV)
ਉਪਰੰਤ ਯਾਕੂਬ ਨੇ ਉਸ ਅਸਥਾਨ ਦਾ ਨਾਉਂ ਪਨੀਏਲ ਰੱਖਿਆ ਕਿਉਂਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ ਸਾਹਮਣੇ ਵੇਖਿਆ ਅਰ ਉਸ ਦੀ ਜਿੰਦ ਬਚ ਗਈ
ਪੈਦਾਇਸ਼ - 32 : 31 (PAV)
ਅਰ ਜਦ ਉਹ ਪਨੂਏਲ ਤੋਂ ਪਾਰ ਲੰਘ ਗਿਆ ਤਾਂ ਸੂਰਜ ਚੜ੍ਹ ਗਿਆ ਸੀ ਅਰ ਉਹ ਆਪਣੇ ਪੱਟ ਤੋਂ ਲੰਙਾ ਸੀ
ਪੈਦਾਇਸ਼ - 32 : 32 (PAV)
ਏਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ ਅੱਜ ਤੀਕਰ ਨਹੀਂ ਖਾਂਦੇ ਕਿਉਂਜੋ ਉਸ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ ।।
❮
❯