੨ ਤਵਾਰੀਖ਼ 25 : 1 (PAV)
ਅਮਸਯਾਹ ਪੰਝੀਆਂ ਵਰਿਹਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ
੨ ਤਵਾਰੀਖ਼ 25 : 2 (PAV)
ਅਤੇ ਉਸ ਨੇ ਉਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ ਪਰ ਪੂਰੇ ਦਿਲ ਦੇ ਨਾਲ ਨਹੀਂ
੨ ਤਵਾਰੀਖ਼ 25 : 3 (PAV)
ਜਦੋਂ ਉਹ ਦਾ ਰਾਜ ਪੱਕਾ ਹੋ ਗਿਆ ਤਾਂ ਉਹ ਨੇ ਆਪਣੇ ਉਨ੍ਹਾਂ ਟਹਿਲੂਆਂ ਨੂੰ ਜਿਨ੍ਹਾਂ ਨੇ ਉਹ ਦੇ ਪਿਤਾ ਪਾਤਸ਼ਾਹ ਨੂੰ ਮਾਰਿਆ ਸੀ ਮਾਰ ਛੱਡਿਆ
੨ ਤਵਾਰੀਖ਼ 25 : 4 (PAV)
ਪਰ ਉਨ੍ਹਾਂ ਦੇ ਪੁੱਤ੍ਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਐਉਂ ਲਿਖਿਆ ਹੈ ਕਿ ਪੁੱਤ੍ਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ, ਨਾ ਪੇਵਾਂ ਦੇ ਬਦਲੇ ਪੁੱਤ੍ਰ ਮਾਰੇ ਜਾਣ ਪਰ ਹਰ ਆਦਮੀ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।।
੨ ਤਵਾਰੀਖ਼ 25 : 5 (PAV)
ਇਸ ਤੋਂ ਬਿਨਾ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ ਹਜ਼ਾਰ ਤੇ ਸੌ ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਵਰਿਹਾਂ ਯਾ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਰ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ ਵਰਤ ਸੱਕਦੇ ਸਨ
੨ ਤਵਾਰੀਖ਼ 25 : 6 (PAV)
ਅਤੇ ਉਹ ਨੇ ਸੌ ਕਿਨਤਾਰ ਚਾਂਦੀ ਦੇ ਕੇ ਇਸਰਾਏਲੀਆਂ ਵਿੱਚੋਂ ਇੱਕ ਲੱਖ ਸੂਰਬੀਰ ਨੌਕਰ ਰੱਖੇ
੨ ਤਵਾਰੀਖ਼ 25 : 7 (PAV)
ਪਰ ਇੱਕ ਪਰਮੇਸ਼ੁਰ ਦੇ ਜਨ ਨੇ ਉਹ ਦੇ ਕੋਲ ਆਣ ਕੇ ਆਖਿਆ ਕਿ ਹੇ ਪਾਤਸ਼ਾਹ, ਤੁਹਾਡੇ ਨਾਲ ਇਸਰਾਏਲੀਆਂ ਦੀ ਸੈਨਾਂ ਨਾ ਜਾਵੇ ਕਿਉਂ ਜੋ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫਰਾਈਮ ਵੰਸ ਦੇ ਨਾਲ ਨਹੀਂ ਹੈ
੨ ਤਵਾਰੀਖ਼ 25 : 8 (PAV)
ਪਰ ਜੇ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਓ ਤੇ ਲੜਾਈ ਲਈ ਤਕੜੇ ਹੋ। ਯਹੋਵਾਹ ਤੁਹਾਨੂੰ ਵੈਰਿਆਂ ਦੇ ਅੱਗੇ ਢਾਵੇਗਾ ਕਿਉਂ ਜੋ ਪਰਮੇਸ਼ੁਰ ਵਿੱਚ ਉਠਾਉਣ ਤੇ ਢਾਹੁਣ ਦੀ ਸ਼ਕਤੀ ਹੈ
੨ ਤਵਾਰੀਖ਼ 25 : 9 (PAV)
ਅਮਸਯਾਹ ਨੇ ਪਰਮੇਸ਼ੁਰ ਦੇ ਜਨ ਨੂੰ ਆਖਿਆ, ਪਰ ਸੌ ਕਿਨਤਾਰਾਂ ਲਈ ਜੋ ਮੈਂ ਇਸਰਾਏਲ ਦੀ ਸੈਨਾਂ ਨੂੰ ਦਿੱਤੇ ਅਸੀਂ ਕੀ ਕਰੀਏ? ਉਸ ਪਰਮੇਸ਼ੁਰ ਦੇ ਜਨ ਨੇ ਕਿਹਾ ਕਿ ਯਹੋਵਾਹ ਤੁਹਾਨੂੰ ਉਸ ਨਾਲੋਂ ਬਹੁਤਾ ਦੇ ਸੱਕਦਾ ਹੈ
੨ ਤਵਾਰੀਖ਼ 25 : 10 (PAV)
ਤਦ ਅਮਸਯਾਹ ਨੇ ਉਹ ਸੈਨਾਂ ਨੂੰ ਜੋ ਇਫਰਾਈਮ ਵਿੱਚੋਂ ਉਹ ਦੇ ਕੋਲ ਆਈ ਸੀ ਅੱਡ ਕੀਤਾ ਤਾਂ ਜੋ ਓਹ ਫੇਰ ਆਪਣੇ ਘਰਾਂ ਨੂੰ ਜਾਣ। ਇਸ ਕਰਕੇ ਉਨ੍ਹਾਂ ਦਾ ਹਰਖ ਯਹੂਦਾਹ ਉੱਤੇ ਬਹੁਤ ਵਧਿਆ ਅਤੇ ਓਹ ਵੱਡੇ ਗੁੱਸੇ ਵਿੱਚ ਆਪਣੇ ਘਰਾਂ ਨੂੰ ਮੁੜੇ
੨ ਤਵਾਰੀਖ਼ 25 : 11 (PAV)
ਅਤੇ ਅਮਸਯਾਹ ਨੇ ਹੌਂਸਲਾ ਕੀਤਾ ਅਤੇ ਆਪਣੇ ਆਦਮੀਆਂ ਨੂੰ ਲੈ ਕੇ ਸ਼ੋਰ ਦੀ ਵਾਦੀ ਵੱਲ ਗਿਆ ਤੇ ਸੇਈਰ ਵੰਸ ਵਿੱਚੋਂ ਦਸ ਹਜ਼ਾਰ ਨੂੰ ਮਾਰ ਦਿੱਤਾ
੨ ਤਵਾਰੀਖ਼ 25 : 12 (PAV)
ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜੀਉਂਦਾ ਫੜ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ ਟੋਟੇ ਹੋ ਗਏ
੨ ਤਵਾਰੀਖ਼ 25 : 13 (PAV)
ਪਰ ਉਸ ਸੈਨਾ ਦੇ ਜੁਆਨ ਜਿਨ੍ਹਾਂ ਨੂੰ ਅਮਸਯਾਹ ਨੇ ਮੋੜ ਭੇਜਿਆ ਸੀ ਕਿ ਉਹ ਦੇ ਨਾਲ ਲੜਾਈ ਵਿੱਚ ਨਾ ਜਾਣ ਸਾਮਰਿਯਾ ਤੋਂ ਬੈਤ-ਹੋਰੋਨ ਤੀਕਰ ਯਹੂਦਾਹ ਦੇ ਸ਼ਹਿਰਾਂ ਤੋਂ ਟੁੱਟ ਪਏ ਅਤੇ ਉਨ੍ਹਾਂ ਵਿੱਚੋਂ ਤਿੰਨ ਹਜ਼ਾਰਾਂ ਨੂੰ ਮਾਰ ਸੁੱਟਿਆ ਅਤੇ ਬਹੁਤ ਸਾਰਾ ਮਾਲ ਲੁੱਟ ਲੈ ਗਏ।।
੨ ਤਵਾਰੀਖ਼ 25 : 14 (PAV)
ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦਿਓਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜਾ ਕੀਤਾ ਭਈ ਓਹ ਉਸ ਦੇ ਦਿਓਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ
੨ ਤਵਾਰੀਖ਼ 25 : 15 (PAV)
ਏਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਘੱਲਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦਿਓਤਿਆਂ ਦੇ ਅਭਲਾਖੀ ਕਿਉਂ ਹੋਏ ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?
੨ ਤਵਾਰੀਖ਼ 25 : 16 (PAV)
ਉਹ ਉਸ ਦੇ ਨਾਲ ਗੱਲਾ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸਾਂ ਤੈਨੂੰ ਪਾਤਸ਼ਾਹ ਦਾ ਮੰਤ੍ਰੀ ਬਣਾਇਆ ਹੈ? ਚੁੱਪ ਰਹੁ — ਤੂੰ ਕਿਉਂ ਮਾਰ ਖਾਵੇਂ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਏਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ।।
੨ ਤਵਾਰੀਖ਼ 25 : 17 (PAV)
ਤਦ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਰ ਯਹੋਆਹਾਜ਼ ਦਾ ਪੁੱਤ੍ਰ ਸੀ ਸੁਨੇਹਾ ਘੱਲਿਆ ਕਿ ਆ, ਅਸੀਂ ਇੱਕ ਦੂਜੇ ਦੇ ਆਹਮੋ ਸਾਹਮਣੇ ਵੇਖੀਏ
੨ ਤਵਾਰੀਖ਼ 25 : 18 (PAV)
ਤਾਂ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਸਮਯਾਹ ਨੂੰ ਇਹ ਸੁਨੇਹਾ ਘੱਲਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੰ ਸੁਨੇਹਾ ਘੱਲਿਆ ਭਈ ਆਪਣੀ ਧੀ ਨੂੰ ਮੇਰੇ ਪੁੱਤ੍ਰ ਨਾਲ ਵਿਆਹ ਦੇਹ ਅਰ ਇੱਕ ਜੰਗਲੀ ਜਨੌਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਰ ਕੰਡਿਆਲੇ ਨੂੰ ਮਿੱਧ ਛੱਡਿਆ
੨ ਤਵਾਰੀਖ਼ 25 : 19 (PAV)
ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੁੰਡ ਤੈਨੂੰ ਚੁੱਕਦਾ ਹੈ। ਘਰੇ ਰਹੁ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਰ ਤੇਰੇ ਨਾਲ ਹੀ ਯਹੂਦਾਹ ਵੀ?।।
੨ ਤਵਾਰੀਖ਼ 25 : 20 (PAV)
ਪਰ ਅਮਸਯਾਹ ਨੇ ਗੌਹ ਨਾ ਕੀਤਾ ਕਿਉਂ ਜੋ ਏਹ ਪਰਮੇਸ਼ੁਰ ਵੱਲੋਂ ਆਇਆ ਭਈ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਏਸ ਕਾਰਨ ਦੇਵੇ ਕਿ ਓਹ ਅਦੋਮ ਦਿਆਂ ਦੇਓਤਿਆਂ ਕੋਲੋਂ ਪੁੱਛ ਗਿੱਛ ਕਰਦੇ ਸਨ
੨ ਤਵਾਰੀਖ਼ 25 : 21 (PAV)
ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਚੜ੍ਹਾਈ ਕੀਤੀ ਅਰ ਉਹ ਅਤੇ ਯਹੂਦਾਹ ਦਾ ਪਾਤਸ਼ਾਹ ਅਮਸਯਾਹ ਬੈਤ-ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ ਸਾਹਮਣੇ ਹੋਏ
੨ ਤਵਾਰੀਖ਼ 25 : 22 (PAV)
ਤਦ ਯਹੂਦਾਹ ਨੇ ਇਸਰਾਏਲ ਦੇ ਅੱਗੇ ਹਾਰ ਖਾਧੀ ਅਰ ਹਰੇਕ ਆਪਣੇ ਤੰਬੂ ਨੂੰ ਭੱਜਾ
੨ ਤਵਾਰੀਖ਼ 25 : 23 (PAV)
ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਰ ਯਹੋਆਸ਼ ਦਾ ਪੁੱਤ੍ਰ ਸੀ ਬੈਤ-ਸ਼ਮਸ਼ ਵਿੱਚ ਫੜ ਲਿਆ ਅਰ ਯਰੂਸ਼ਲਮ ਵਿੱਚ ਵੜਿਆ ਅਰ ਯਰੂਸ਼ਲਮ ਦੀ ਸਫੀਲ ਇਫਰਾਈਮ ਦੇ ਫਾਟਕ ਤੋਂ ਲੈਕੇ ਖੂੰਜੇਵਾਲੇ ਫਾਟਕ ਤਾਈਂ ਚਾਰ ਸੌ ਹੱਥ ਢਾਹ ਦਿੱਤੀ
੨ ਤਵਾਰੀਖ਼ 25 : 24 (PAV)
ਅਤੇ ਉਸ ਨੇ ਸਾਰਾ ਸੋਨਾ ਅਰ ਚਾਂਦੀ ਅਰ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਓਬੇਦ-ਅਦੋਮ ਦੇ ਕੋਲੋਂ ਮਿਲੇ ਅਰ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਅਰ ਬੰਧਕ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।।
੨ ਤਵਾਰੀਖ਼ 25 : 25 (PAV)
ਯਹੂਦਾਹ ਦਾ ਪਾਤਸ਼ਾਹ ਯੋਆਸ਼ ਦਾ ਪੁੱਤ੍ਰ ਅਮਸਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤ੍ਰ ਯੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਵਰਹੇ ਜੀਉਂਦਾ ਰਿਹਾ
੨ ਤਵਾਰੀਖ਼ 25 : 26 (PAV)
ਅਤੇ ਅਮਸਯਾਹ ਦੇ ਬਾਕੀ ਕੰਮ ਜੋ ਉਸ ਨੇ ਆਦ ਤੋਂ ਅੰਤ ਤੀਕ ਕੀਤੇ ਕਿ ਓਹ ਯਹੂਦਾਹ ਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਨਹੀਂ ਹਨ?
੨ ਤਵਾਰੀਖ਼ 25 : 27 (PAV)
ਜਦ ਤੋਂ ਅਮਸਯਾਹ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰਿਆ ਤਦੋਂ ਹੀ ਯਰੂਸ਼ਲਮ ਦੇ ਲੋਕਾਂ ਨੇ ਉਹ ਦੇ ਵਿਰੁੱਧ ਮਤਾ ਪਕਾਇਆ ਸੋ ਉਹ ਲਾਕੀਸ਼ ਨੂੰ ਭੱਜ ਗਿਆ ਪਰ ਉਨ੍ਹਾਂ ਨੇ ਲਾਕੀਸ਼ ਵਿੱਚ ਉਹ ਦੇ ਪਿੱਛੇ ਆਦਮੀ ਭੇਜ ਕੇ ਉਹ ਨੂੰ ਉੱਥੇ ਕਤਲ ਕੀਤਾ
੨ ਤਵਾਰੀਖ਼ 25 : 28 (PAV)
ਅਤੇ ਓਹ ਉਹ ਨੂੰ ਘੋੜਿਆ ਉੱਤੇ ਲੈ ਆਏ ਅਤੇ ਯਹੂਦਾਹ ਦੇ ਸ਼ਹਿਰ ਵਿੱਚ ਉਹ ਦੇ ਪਿਉ ਦਾਦਿਆਂ ਦੇ ਨਾਲ ਉਹ ਨੂੰ ਦੱਬਿਆ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28

BG:

Opacity:

Color:


Size:


Font: