੨ ਤਵਾਰੀਖ਼ 33 : 1 (PAV)
ਮਨੱਸ਼ਹ ਬਾਰਾਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਯਰੂਸ਼ਲਮ ਵਿੱਚ ਪਚਵੰਜਾ ਵਰਹੇ ਰਾਜ ਕੀਤਾ
੨ ਤਵਾਰੀਖ਼ 33 : 2 (PAV)
ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ
੨ ਤਵਾਰੀਖ਼ 33 : 3 (PAV)
ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹਿਆ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਸਾਰੇ ਸੁਰਗੀ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ
੨ ਤਵਾਰੀਖ਼ 33 : 4 (PAV)
ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੀਕ ਰਹੇਗਾ ਜਗਵੇਦੀਆਂ ਬਣਾਈਆਂ
੨ ਤਵਾਰੀਖ਼ 33 : 5 (PAV)
ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਅਹਾਤਿਆਂ ਵਿੱਚ ਸਾਰੇ ਸੁਰਗੀ ਲਸ਼ਕਰ ਲਈ ਜਗਵੇਦੀਆਂ ਬਣਾਈਆਂ
੨ ਤਵਾਰੀਖ਼ 33 : 6 (PAV)
ਅਤੇ ਉਸ ਨੇ ਬਨ-ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤ੍ਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫਾਲ ਪਾਉਂਦਾ ਅਰ ਟੂਣੇ ਟੋਟਕੇ ਅਤੇ ਜਾਦੂ ਕਰਦਾ, ਅਤੇ ਮਿੱਤਰ ਭੂਤ ਅਤੇ ਦੇਓਯਾਰਾਂ ਨਾਲ ਮੇਲ ਜੋਲ ਰੱਖਦਾ ਸੀ। ਉਹ ਅਜੇਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਰ ਉਹ ਦੇ ਕ੍ਰੋਧ ਨੂੰ ਭੜਕਾਇਆ
੨ ਤਵਾਰੀਖ਼ 33 : 7 (PAV)
ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਸ ਦੇ ਪੁੱਤ੍ਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਏਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਆਪਣਾ ਨਾਮ ਸਦਾ ਤੀਕਰ ਰੱਖਾਂਗਾ
੨ ਤਵਾਰੀਖ਼ 33 : 8 (PAV)
ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂੰਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਓਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ
੨ ਤਵਾਰੀਖ਼ 33 : 9 (PAV)
ਮਨੱਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਓਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ।।
੨ ਤਵਾਰੀਖ਼ 33 : 10 (PAV)
ਤਾਂ ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਗੌਹ ਨਾ ਕੀਤਾ
੨ ਤਵਾਰੀਖ਼ 33 : 11 (PAV)
ਏਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾ ਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ
੨ ਤਵਾਰੀਖ਼ 33 : 12 (PAV)
ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
੨ ਤਵਾਰੀਖ਼ 33 : 13 (PAV)
ਉਹ ਨੇ ਉਸ ਅੱਗੇ ਪ੍ਰਾਰਥਨਾ ਕੀਤੀ ਤਾਂ ਉਸ ਨੇ ਉਹ ਦੇ ਤਰਲਿਆਂ ਨੂੰ ਸੁਣ ਲਿਆ। ਉਹ ਨੂੰ ਉਹ ਦੇ ਰਾਜ ਵਿੱਚ ਯਰੂਸ਼ਲਮ ਨੂੰ ਮੋੜ ਲਿਆਇਆ ਤਾਂ ਮਨੱਸ਼ਹ ਨੇ ਜਾਣਿਆ ਕਿ ਯਹੋਵਾਹ ਹੀ ਪਰਮੇਸ਼ੁਰ ਹੈ
੨ ਤਵਾਰੀਖ਼ 33 : 14 (PAV)
ਏਸ ਤੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛਲੀ ਫਾਟਕ ਦੇ ਲਾਂਘੇ ਤੀਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫੌਜੀ ਸਰਦਾਰ ਮੁਕੱਰਰ ਕੀਤੇ
੨ ਤਵਾਰੀਖ਼ 33 : 15 (PAV)
ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਹਾੜ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ
੨ ਤਵਾਰੀਖ਼ 33 : 16 (PAV)
ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁਖ ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ
੨ ਤਵਾਰੀਖ਼ 33 : 17 (PAV)
ਤਾਂ ਵੀ ਅਜੇ ਤੀਕ ਲੋਕ ਉੱਚਿਆਂ ਅਸਥਾਨਾਂ ਉੱਤੇ ਬਲੀਆਂ ਚੜ੍ਹਾਉਂਦੇ ਰਹੇ ਪਰ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ
੨ ਤਵਾਰੀਖ਼ 33 : 18 (PAV)
ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਓਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ
੨ ਤਵਾਰੀਖ਼ 33 : 19 (PAV)
ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਓਹ ਥਾਂ ਜਿੱਥੇ ਉਹ ਨੇ ਉੱਚੇ ਅਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾਂ ਖੜਾ ਕੀਤਾ, ਏਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
੨ ਤਵਾਰੀਖ਼ 33 : 20 (PAV)
ਤਾਂ ਮਨੱਸ਼ਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤ੍ਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ।।
੨ ਤਵਾਰੀਖ਼ 33 : 21 (PAV)
ਆਮੋਨ ਬਾਈਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਦੋ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ
੨ ਤਵਾਰੀਖ਼ 33 : 22 (PAV)
ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮਨੱਸ਼ਹ ਨੇ ਬਣਾਈਆਂ ਸਨ ਅਮੋ ਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ
੨ ਤਵਾਰੀਖ਼ 33 : 23 (PAV)
ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਏਹੀ ਆਮੋਨ ਵਧੀਕ ਅਪਰਾਧ ਕਰਦਾ ਗਿਆ
੨ ਤਵਾਰੀਖ਼ 33 : 24 (PAV)
ਸੋ ਉਹ ਦੇ ਟਹਿਲੂਆਂ ਨੇ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਹ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ
੨ ਤਵਾਰੀਖ਼ 33 : 25 (PAV)
ਪਰ ਉਸ ਦੇਸ ਦਿਆਂ ਲੋਕਾਂ ਨੇ ਓਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਮਤਾ ਪਕਾਇਆ ਸੀ ਅਤੇ ਦੇਸ ਦਿਆਂ ਲੋਕਾਂ ਨੇ ਉਹ ਦੇ ਪੁੱਤ੍ਰ ਯੋਸੀਯਾਹ ਨੂੰ ਉਹ ਦੇ ਥਾਂ ਪਾਤਸ਼ਾਹ ਬਣਾਇਆ।।

1 2 3 4 5 6 7 8 9 10 11 12 13 14 15 16 17 18 19 20 21 22 23 24 25