ਜ਼ਬੂਰ 107 : 1 (PAV)
ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
ਜ਼ਬੂਰ 107 : 2 (PAV)
ਯਹੋਵਾਹ ਦੇ ਛੁਡਾਏ ਹੋਏ ਏਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ।
ਜ਼ਬੂਰ 107 : 3 (PAV)
ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਚੜ੍ਹਦਿਓਂ, ਲਹਿੰਦਿਓਂ, ਉੱਤਰੋਂ ਤੇ ਦੱਖਣੋਂ।।
ਜ਼ਬੂਰ 107 : 4 (PAV)
ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ।
ਜ਼ਬੂਰ 107 : 5 (PAV)
ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।
ਜ਼ਬੂਰ 107 : 6 (PAV)
ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ।
ਜ਼ਬੂਰ 107 : 7 (PAV)
ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਭਈ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚਲੇ ਜਾਣ।
ਜ਼ਬੂਰ 107 : 8 (PAV)
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!
ਜ਼ਬੂਰ 107 : 9 (PAV)
ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।।
ਜ਼ਬੂਰ 107 : 10 (PAV)
ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁਖ ਤੇ ਲੋਹੇ ਨਾਲ ਜਕੜੇ ਹੋਏ ਸਨ,
ਜ਼ਬੂਰ 107 : 11 (PAV)
ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੀ ਸਲਾਹ ਨੂੰ ਤੁੱਛ ਜਾਤਾ,
ਜ਼ਬੂਰ 107 : 12 (PAV)
ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ,
ਜ਼ਬੂਰ 107 : 13 (PAV)
ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ।
ਜ਼ਬੂਰ 107 : 14 (PAV)
ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।
ਜ਼ਬੂਰ 107 : 15 (PAV)
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!
ਜ਼ਬੂਰ 107 : 16 (PAV)
ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ ਟੋਟੇ ਕਰ ਦਿੱਤੇ।।
ਜ਼ਬੂਰ 107 : 17 (PAV)
ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁਖ ਭੋਗਦੇ ਹਨ,
ਜ਼ਬੂਰ 107 : 18 (PAV)
ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਅੱਪੜਦੇ ਹਨ।
ਜ਼ਬੂਰ 107 : 19 (PAV)
ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।
ਜ਼ਬੂਰ 107 : 20 (PAV)
ਉਹ ਆਪਣਾ ਬਚਨ ਘੱਲ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
ਜ਼ਬੂਰ 107 : 21 (PAV)
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!
ਜ਼ਬੂਰ 107 : 22 (PAV)
ਓਹ ਧੰਨਵਾਦ ਦੇ ਬਲੀਦਾਨ ਚੜ੍ਹਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।।
ਜ਼ਬੂਰ 107 : 23 (PAV)
ਜਿਹੜੇ ਜਹਾਜ਼ਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ,
ਜ਼ਬੂਰ 107 : 24 (PAV)
ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੁੰਘਿਆਈ ਵਿੱਚ ਵੇਖਦੇ ਹਨ।
ਜ਼ਬੂਰ 107 : 25 (PAV)
ਉਹ ਹੁਕਮ ਦੇ ਕੇ ਤੁਫ਼ਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।
ਜ਼ਬੂਰ 107 : 26 (PAV)
ਓਹ ਅਕਾਸ਼ ਤੀਕੁਰ ਚੜ੍ਹ ਜਾਂਦੇ, ਓਹ ਡੁੰਘਾਣ ਵਿੱਚ ਆ ਪੈਂਦੇ ਹਨ, ਉਨ੍ਹਾਂ ਦਾ ਜੀ ਦੁਖ ਦੇ ਕਾਰਨ ਢਲ ਜਾਂਦਾ ਹੈ,
ਜ਼ਬੂਰ 107 : 27 (PAV)
ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਙੁ ਡਿੱਗਦੇ ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।
ਜ਼ਬੂਰ 107 : 28 (PAV)
ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ।
ਜ਼ਬੂਰ 107 : 29 (PAV)
ਉਹ ਤੁਫ਼ਾਨ ਨੂੰ ਥਮ੍ਹਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
ਜ਼ਬੂਰ 107 : 30 (PAV)
ਤਾਂ ਓਹ ਉਸ ਦੇ ਥਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪੁਚਾ ਦਿੰਦਾ ਹੈ।
ਜ਼ਬੂਰ 107 : 31 (PAV)
ਕਾਸ਼ ਕਿ ਓਹ ਯਹੋਵਾਹ ਲਈ ਉਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!
ਜ਼ਬੂਰ 107 : 32 (PAV)
ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।।
ਜ਼ਬੂਰ 107 : 33 (PAV)
ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,
ਜ਼ਬੂਰ 107 : 34 (PAV)
ਉਸ ਦੇ ਵਾਸੀਆਂ ਦੀ ਬੁਰਿਆਈ ਦੇ ਕਾਰਨ ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।
ਜ਼ਬੂਰ 107 : 35 (PAV)
ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,
ਜ਼ਬੂਰ 107 : 36 (PAV)
ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਭਈ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ,
ਜ਼ਬੂਰ 107 : 37 (PAV)
ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ।
ਜ਼ਬੂਰ 107 : 38 (PAV)
ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।
ਜ਼ਬੂਰ 107 : 39 (PAV)
ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।
ਜ਼ਬੂਰ 107 : 40 (PAV)
ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ। ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।
ਜ਼ਬੂਰ 107 : 41 (PAV)
ਪਰ ਉਹ ਕੰਗਾਲ ਨੂੰ ਦੁਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ।
ਜ਼ਬੂਰ 107 : 42 (PAV)
ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ।
ਜ਼ਬੂਰ 107 : 43 (PAV)
ਜੋ ਕੋਈ ਬੁੱਧਵਾਨ ਹੈ ਉਹ ਏਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43

BG:

Opacity:

Color:


Size:


Font: