ਜ਼ਬੂਰ 11 : 1 (PAV)
ਮੈਂ ਯਹੋਵਾਹ ਦੀ ਸ਼ਰਨ ਲਈ ਹੈ। ਤੁਸੀਂ ਕਿੱਕੁਰ ਮੇਰੀ ਜਾਨ ਨੂੰ ਆਖਦੇ ਹੋ, ਭਈ ਚਿੜੀ ਵਾਂਙੁ ਆਪਣੇ ਪਹਾੜ ਨੂੰ ਉੱਡ ਜਾਹॽ
ਜ਼ਬੂਰ 11 : 2 (PAV)
ਵੇਖੋ ਤਾਂ, ਦੁਸ਼ਟ ਧਣੁਖ ਨੂੰ ਝੁਕਾਉਂਦੇ ਹਨ, ਉਹ ਆਪਣੇ ਬਾਣ ਚਿੱਲੇ ਉੱਤੇ ਚਾੜ੍ਹਦੇ ਹਨ, ਭਈ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।
ਜ਼ਬੂਰ 11 : 3 (PAV)
ਜੇ ਨੀਂਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇॽ।।
ਜ਼ਬੂਰ 11 : 4 (PAV)
ਯਹੋਵਾਹ ਆਪਣੀ ਪਵਿੱਤ੍ਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸੁਰਗ ਵਿੱਚ ਹੈ, ਉਹ ਦੀਆਂ ਅੱਖਾਂ ਤੱਕਦੀਆਂ ਹਨ, ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ।
ਜ਼ਬੂਰ 11 : 5 (PAV)
ਯਹੋਵਾਹ ਧਰਮੀ ਨੂੰ ਜਾਚਦਾ ਹੈ, ਪਰ ਦੁਸ਼ਟ ਅਰ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।
ਜ਼ਬੂਰ 11 : 6 (PAV)
ਓਹ ਦੁਸ਼ਟਾਂ ਦੇ ਉੱਤੇ ਫਾਹੀਆਂ ਵਰ੍ਹਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਛਾਂਦਾ ਹੋਵੇਗੀ
ਜ਼ਬੂਰ 11 : 7 (PAV)
ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਲੋਕ ਉਸ ਦਾ ਦਰਸ਼ਣ ਪਾਉਣਗੇ।।

1 2 3 4 5 6 7

BG:

Opacity:

Color:


Size:


Font: