ਜ਼ਬੂਰ 113 : 1 (PAV)
ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!
ਜ਼ਬੂਰ 113 : 2 (PAV)
ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕੁਰ!
ਜ਼ਬੂਰ 113 : 3 (PAV)
ਸੂਰਜ ਦੇ ਚੜ੍ਹਨ ਤੋਂ ਉਹ ਦੇ ਲਹਿਣ ਤੀਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
ਜ਼ਬੂਰ 113 : 4 (PAV)
ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
ਜ਼ਬੂਰ 113 : 5 (PAV)
ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈॽ ਜਿਹੜਾ ਉਚਿਆਈ ਤੇ ਵੱਸਦਾ ਹੈ,
ਜ਼ਬੂਰ 113 : 6 (PAV)
ਜਿਹੜਾ ਆਪਣੇ ਆਪ ਨੂੰ ਨੀਵੀਆਂ ਕਰਦਾ ਹੈ, ਭਈ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
ਜ਼ਬੂਰ 113 : 7 (PAV)
ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
ਜ਼ਬੂਰ 113 : 8 (PAV)
ਭਈ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ।
ਜ਼ਬੂਰ 113 : 9 (PAV)
ਉਹ ਬੇਉਲਾਦ ਤੀਵੀਂ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।।

1 2 3 4 5 6 7 8 9

BG:

Opacity:

Color:


Size:


Font: