ਜ਼ਬੂਰ 139 : 1 (PAV)
ਹੇ ਯਹੋਵਾਹ, ਤੈਂ ਮੈਨੂੰ ਪਰਖ ਲਿਆ ਤੇ ਜਾਣ ਲਿਆ,
ਜ਼ਬੂਰ 139 : 2 (PAV)
ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,
ਜ਼ਬੂਰ 139 : 3 (PAV)
ਤੂੰ ਮੇਰੇ ਚੱਲਣੇ ਤੇ ਮੇਰੇ ਲੇਟਣੇ ਦੀ ਛਾਨਬੀਨ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।
ਜ਼ਬੂਰ 139 : 4 (PAV)
ਮੇਰੀ ਜੀਭ ਉੱਤੇ ਤਾਂ ਇੱਕ ਗੱਲ ਵੀ ਨਹੀਂ, - ਵੇਖ ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
ਜ਼ਬੂਰ 139 : 5 (PAV)
ਤੈਂ ਮੈਨੂੰ ਅੱਗੋ ਪਿੱਛੋਂ ਘੇਰ ਰੱਖਿਆ ਹੈ, ਤੈਂ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ, -
ਜ਼ਬੂਰ 139 : 6 (PAV)
ਇਹ ਗਿਆਨ ਮੇਰੇ ਲਈ ਅਚਰਜ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ! ।।
ਜ਼ਬੂਰ 139 : 7 (PAV)
ਮੈਂ ਤੇਰੇ ਆਤਮਾ ਤੋਂ ਕਿੱਧਰ ਜਾਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
ਜ਼ਬੂਰ 139 : 8 (PAV)
ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!
ਜ਼ਬੂਰ 139 : 9 (PAV)
ਜੇ ਮੈਂ ਫ਼ਜਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਰ ਵਿੱਚ ਜਾ ਵੱਸਾਂ,
ਜ਼ਬੂਰ 139 : 10 (PAV)
ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
ਜ਼ਬੂਰ 139 : 11 (PAV)
ਜੇ ਮੈਂ ਆਖਾਂ ਭਈ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦੇ ਗਿਰਦੇ ਦਾ ਚਾਨਣ ਰਾਤ ਹੋ ਜਾਵੇਗਾ,
ਜ਼ਬੂਰ 139 : 12 (PAV)
ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ ਦਿਨ ਵਾਂਙੁ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣਾ ਇੱਕੋ ਜਿਹੇ ਹਨ! ।।
ਜ਼ਬੂਰ 139 : 13 (PAV)
ਤੈਂ ਤਾਂ ਮੇਰੇ ਅੰਦਰਲੇ ਅੰਗ ਰਚੇ, ਤੈਂ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
ਜ਼ਬੂਰ 139 : 14 (PAV)
ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਣਕ ਰੀਤੀ ਤੇ ਅਚਰਜ ਹਾਂ, ਤੇਰੇ ਕੰਮ ਅਚਰਜ ਹਨ, ਅਤੇ ਮੇਰੀ ਜਾਨ ਏਹ ਖੂਬ ਜਾਣਦੀ ਹੈ!
ਜ਼ਬੂਰ 139 : 15 (PAV)
ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਂਵਾਂ ਵਿੱਚ ਮੇਰਾ ਕਸੀਦਾ ਕੱਢੀਦਾ ਸੀ।
ਜ਼ਬੂਰ 139 : 16 (PAV)
ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਓਹ ਸਭ ਲਿੱਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ ।
ਜ਼ਬੂਰ 139 : 17 (PAV)
ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
ਜ਼ਬੂਰ 139 : 18 (PAV)
ਜੇ ਮੈਂ ਉਨ੍ਹਾਂ ਨੂੰ ਗਿਣਾਂ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।।
ਜ਼ਬੂਰ 139 : 19 (PAV)
ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!
ਜ਼ਬੂਰ 139 : 20 (PAV)
ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!
ਜ਼ਬੂਰ 139 : 21 (PAV)
ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?
ਜ਼ਬੂਰ 139 : 22 (PAV)
ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।
ਜ਼ਬੂਰ 139 : 23 (PAV)
ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
ਜ਼ਬੂਰ 139 : 24 (PAV)
ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ? ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ! ।।
❮
❯