ਜ਼ਬੂਰ 150 : 1 (PAV)
ਹਲਲੂਯਾਹ! ਉਹ ਦੇ ਪਵਿੱਤਰ ਅਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!
ਜ਼ਬੂਰ 150 : 2 (PAV)
ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਯੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!
ਜ਼ਬੂਰ 150 : 3 (PAV)
ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ!
ਜ਼ਬੂਰ 150 : 4 (PAV)
ਤਬਲੇ ਤੇ ਨਿਰਤਕਾਰੀ ਨਾਲ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!
ਜ਼ਬੂਰ 150 : 5 (PAV)
ਸਪਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!
ਜ਼ਬੂਰ 150 : 6 (PAV)
ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ! ।।

1 2 3 4 5 6

BG:

Opacity:

Color:


Size:


Font: