ਜ਼ਬੂਰ 24 : 1 (PAV)
ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।
ਜ਼ਬੂਰ 24 : 2 (PAV)
ਉਸੇ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।।
ਜ਼ਬੂਰ 24 : 3 (PAV)
ਯਹੋਵਾਹ ਦੇ ਪਹਾੜ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਅਸਥਾਨ ਵਿੱਚ ਕੌਣ ਖੜਾ ਹੋਵੇਗਾॽ
ਜ਼ਬੂਰ 24 : 4 (PAV)
ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀ ਫਰੇਬ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸੌਂਹ ਨਹੀਂ ਖਾਧੀ।
ਜ਼ਬੂਰ 24 : 5 (PAV)
ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।
ਜ਼ਬੂਰ 24 : 6 (PAV)
ਏਹ ਪੀੜ੍ਹੀ ਉਹ ਦੇ ਤਾਲੀਬਾਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ ਹੇ ਯਾਕੂਬ ।। ਸਲਹ।।
ਜ਼ਬੂਰ 24 : 7 (PAV)
ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦੀ ਦਰਵੱਜਿਓ, ਉੱਚੇ ਹੋ ਜਾਓ! ਤਾਂ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
ਜ਼ਬੂਰ 24 : 8 (PAV)
ਏਹ ਜਲਾਲ ਦਾ ਪਾਤਸ਼ਾਹ ਕੌਣ ਹੈॽ ਯਹੋਵਾਹ ਸਮਰਥੀ ਅਰ ਬਲੀ। ਯਹੋਵਾਹ ਜੋ ਜੁੱਧ ਵਿੱਚ ਬਲੀ ਹੈ।
ਜ਼ਬੂਰ 24 : 9 (PAV)
ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦੀ ਦਰੱਵਜਿਓ, ਉੱਚੇ ਹੋ ਜਾਓ! ਤਾਂ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
ਜ਼ਬੂਰ 24 : 10 (PAV)
ਏਹ ਜਲਾਲ ਦਾ ਪਾਤਸ਼ਾਹ ਕੌਣ ਹੈॽ ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ ।। ਸਲਹ।।
❮
❯