ਜ਼ਬੂਰ 29 : 1 (PAV)
ਹੇ ਪਰਮੇਸ਼ੁਰ ਦੇ ਪੁੱਤ੍ਰੋ, ਮੰਨੋ, ਮਹਿਮਾ ਅਰ ਸਮਰੱਥਾ ਯਹੋਵਾਹ ਦੀ ਮੰਨੋ।
ਜ਼ਬੂਰ 29 : 2 (PAV)
ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।।
ਜ਼ਬੂਰ 29 : 3 (PAV)
ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਾਤਸ਼ਾਹ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਦੇ ਉੱਤੇ ਹੈ।
ਜ਼ਬੂਰ 29 : 4 (PAV)
ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।
ਜ਼ਬੂਰ 29 : 5 (PAV)
ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦਿਆਂ ਦਿਆਰਾਂ ਨੂੰ ਤੋੜ ਸੁੱਟਦਾ ਹੈ!
ਜ਼ਬੂਰ 29 : 6 (PAV)
ਉਹ ਉਨ੍ਹਾਂ ਨੂੰ ਵੱਛੇ ਵਾਂਙੁ, ਲਬਾਨੋਨ ਅਰ ਸਿਰਯੋਨ ਨੂੰ ਜੰਗਲੀ ਵੱਛੇ ਵਾਂਙੁ ਕੁਦਾਉਂਦਾ ਹੈ,
ਜ਼ਬੂਰ 29 : 7 (PAV)
ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਵਿੱਚ ਪਾਟਦੀ ਹੈ,
ਜ਼ਬੂਰ 29 : 8 (PAV)
ਯਹੋਵਾਹ ਦੀ ਅਵਾਜ਼ ਉਜਾੜ ਨੂੰ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!
ਜ਼ਬੂਰ 29 : 9 (PAV)
ਯਹੋਵਾਹ ਦੀ ਅਵਾਜ਼ ਹਰਨੀਆਂ ਨੂੰ ਪੀੜਾਂ ਲਾ ਦਿੰਦੀ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਹ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ ਮਹਿਮਾ! ।।
ਜ਼ਬੂਰ 29 : 10 (PAV)
ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।।
ਜ਼ਬੂਰ 29 : 11 (PAV)
ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।।

1 2 3 4 5 6 7 8 9 10 11

BG:

Opacity:

Color:


Size:


Font: