ਜ਼ਬੂਰ 34 : 1 (PAV)
ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
ਜ਼ਬੂਰ 34 : 2 (PAV)
ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਮਸਕੀਨ ਸੁਣ ਕੇ ਅਨੰਦ ਹੋਣਗੇ।
ਜ਼ਬੂਰ 34 : 3 (PAV)
ਮੇਰੇ ਨਾਲ ਰਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਸਲਾਹੀਏ।।
ਜ਼ਬੂਰ 34 : 4 (PAV)
ਮੈਂ ਯਹੋਵਾਹ ਨੂੰ ਭਾਲਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰਿਆਂ ਸਭਨਾਂ ਭੈਜਲਾਂ ਤੋਂ ਮੈਨੂੰ ਛੁਡਾਇਆ।
ਜ਼ਬੂਰ 34 : 5 (PAV)
ਉਨ੍ਹਾਂ ਨੇ ਉਹ ਦੀ ਵੱਲ ਤੱਕਿਆ ਅਤੇ ਉੱਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
ਜ਼ਬੂਰ 34 : 6 (PAV)
ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦਿਆਂ ਸਾਰਿਆਂ ਦੁਖਾਂ ਤੋਂ ਉਹ ਨੂੰ ਬਚਾਇਆ।
ਜ਼ਬੂਰ 34 : 7 (PAV)
ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆਂ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
ਜ਼ਬੂਰ 34 : 8 (PAV)
ਚੱਖੋ ਤੇ ਵੇਖੋ ਭਈ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
ਜ਼ਬੂਰ 34 : 9 (PAV)
ਹੇ ਯਹੋਵਾਹ ਦੇ ਸੰਤੋਂ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਥੁੜ ਨਹੀਂ।
ਜ਼ਬੂਰ 34 : 10 (PAV)
ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੇ ਤਾਲਿਬਾਂ ਨੂੰ ਕਿਸੇ ਚੰਗੀ ਵਸਤ ਦੀ ਥੁੜ ਨਹੀਂ ਹੋਵੇਗੀ।।
ਜ਼ਬੂਰ 34 : 11 (PAV)
ਬੱਚਿਓ, ਆਓ, ਮੇਰੀ ਸੁਣੋ, ਅਤੇ ਮੈਂ ਤੁਹਾਨੂੰ ਯਹੋਵਾਹ ਦਾ ਭੈ ਸਿਖਾਵਾਂਗਾ।
ਜ਼ਬੂਰ 34 : 12 (PAV)
ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਬਹੁਤ ਦਿਨ ਚਾਹੁੰਦਾ ਹੈ ਤਾਂਕਿ ਭਲਿਆਈ ਵੇਖੇॽ
ਜ਼ਬੂਰ 34 : 13 (PAV)
ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਮਕਰ ਬੋਲਣ ਤੋਂ ਰੋਕ ਰੱਖ।
ਜ਼ਬੂਰ 34 : 14 (PAV)
ਬਦੀ ਤੋਂ ਹਟ ਜਾਹ ਅਤੇ ਨੇਕੀ ਕਰ, ਮੇਲ ਨੂੰ ਭਾਲ ਅਤੇ ਉਹ ਦਾ ਪਿੱਛਾ ਕਰ।
ਜ਼ਬੂਰ 34 : 15 (PAV)
ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ।
ਜ਼ਬੂਰ 34 : 16 (PAV)
ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਭਈ ਉਨ੍ਹਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
ਜ਼ਬੂਰ 34 : 17 (PAV)
ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਨ੍ਹਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
ਜ਼ਬੂਰ 34 : 18 (PAV)
ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ।
ਜ਼ਬੂਰ 34 : 19 (PAV)
ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਨ੍ਹਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ
ਜ਼ਬੂਰ 34 : 20 (PAV)
ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
ਜ਼ਬੂਰ 34 : 21 (PAV)
ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਦੇ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
ਜ਼ਬੂਰ 34 : 22 (PAV)
ਯਹੋਵਾਹ ਆਪਣੇ ਸੇਵਕਾਂ ਦੀ ਜਾਨ ਦਾ ਮੁੱਲ ਦਿੰਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਦੋਸ਼ੀ ਨਹੀਂ ਠਹਿਰੇਗਾ।।

1 2 3 4 5 6 7 8 9 10 11 12 13 14 15 16 17 18 19 20 21 22

BG:

Opacity:

Color:


Size:


Font: