ਜ਼ਬੂਰ 38 : 1 (PAV)
ਹੇ ਯਹੋਵਾਹ, ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇਹ, ਅਤੇ ਨਾ ਆਪਣੇ ਤੱਤੇ ਕੋਪ ਨਾਲ ਮੈਨੂੰ ਤਾੜ!
ਜ਼ਬੂਰ 38 : 2 (PAV)
ਤੇਰੇ ਤੀਰ ਮੇਰੇ ਵਿੱਚ ਆ ਧਸੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ।
ਜ਼ਬੂਰ 38 : 3 (PAV)
ਤੇਰੇ ਗਜ਼ਬ ਦੇ ਕਾਰਨ ਮੇਰੇ ਸਰੀਰ ਵਿੱਚ ਤੁੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁਖ ਹੈ,
ਜ਼ਬੂਰ 38 : 4 (PAV)
ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਙੁ ਓਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।
ਜ਼ਬੂਰ 38 : 5 (PAV)
ਮੇਰੇ ਮੂਰਖਪੁਣੇ ਦੇ ਕਾਰਨ ਮੇਰ ਘਾਉ ਤੋਂ, ਸੜ੍ਹਿਆਧ ਆਉਂਦੀ ਹੈ ਅਤੇ ਪਾਕ ਵਗਦੀ ਹੈ।
ਜ਼ਬੂਰ 38 : 6 (PAV)
ਮੈਂ ਦੁਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ,
ਜ਼ਬੂਰ 38 : 7 (PAV)
ਕਿਉਂ ਜੋ ਮੇਰ ਲੱਕ ਤਪਸ਼ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।
ਜ਼ਬੂਰ 38 : 8 (PAV)
ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ।
ਜ਼ਬੂਰ 38 : 9 (PAV)
ਹੇ ਪ੍ਰਭੁ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੈਥੋਂ ਛਿਪਿਆ ਹੋਇਆ ਨਹੀਂ ਹੈ।
ਜ਼ਬੂਰ 38 : 10 (PAV)
ਮੇਰਾ ਦਿਲ ਧੜਕਦਾ ਹੈ,ਮੇਰਾ ਬਲ ਥੋਥਾ ਪੈ ਗਿਆ, ਮੇਰੀਆਂ ਅੱਖੀਆਂ ਦੀ ਜੋਤ ਵੀ ਜਾਂਦੀ ਰਹੀ।।
ਜ਼ਬੂਰ 38 : 11 (PAV)
ਮੇਰੇ ਪਿਆਰੇ ਅਤੇ ਮੇਰੇ ਮਿੱਤ੍ਰ ਮੇਰੀ ਬਿਪਤਾ ਤੋਂ ਅੱਡ ਖੜੇ ਹਨ, ਅਤੇ ਮੇਰੇ ਅੰਗ ਸਾਕ ਦੂਰ ਜਾ ਖਲੋਂਦੇ ਹਨ।
ਜ਼ਬੂਰ 38 : 12 (PAV)
ਮੇਰੀ ਜਾਨ-ਲੇਵਾ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।
ਜ਼ਬੂਰ 38 : 13 (PAV)
ਪਰ ਮੈਂ ਬੋਲੇ ਵਾਂਙੁ ਸੁਣਦਾ ਨਹੀਂ, ਅਤੇ ਮੈਂ ਉਸ ਗੁੰਗੇ ਵਰਗਾ ਹਾਂ ਜਿਹੜਾ ਮੂੰਹੋਂ ਕੂੰਦਾ ਹੀ ਨਹੀਂ।
ਜ਼ਬੂਰ 38 : 14 (PAV)
ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਹ ਦੇ ਮੂੰਹ ਵਿੱਚ ਕੋਈ ਦਾਬ ਨਹੀਂ ਹਨ।।
ਜ਼ਬੂਰ 38 : 15 (PAV)
ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੁ, ਮੇਰੇ ਪਰਮੇਸ਼ੁਰ!
ਜ਼ਬੂਰ 38 : 16 (PAV)
ਮੈਂ ਤਾਂ ਆਖਿਆ ਭਈ ਐਉਂ ਨਾ ਹੋਵੇ ਕਿ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
ਜ਼ਬੂਰ 38 : 17 (PAV)
ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ।
ਜ਼ਬੂਰ 38 : 18 (PAV)
ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ।
ਜ਼ਬੂਰ 38 : 19 (PAV)
ਪਰ ਮੇਰੇ ਵੈਰੀ ਜਿੰਦ ਵਾਲੇ ਅਰ ਸਮਰਥੀ ਹਨ, ਅਤੇ ਜਿਹੜੇ ਧਿਗਾਣੇ ਮੇਰੇ ਨਾਲ ਖਾਰ ਕਰਦੇ ਹਨ ਓਹ ਵਧ ਗਏ ਹਨ,
ਜ਼ਬੂਰ 38 : 20 (PAV)
ਨਾਲੇ ਜਿਹੜੇ ਭਲਿਆਈ ਦੇ ਵੱਟੇ ਬੁਰਿਆਈ ਦਿੰਦੇ ਹਨ, ਓਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।।
ਜ਼ਬੂਰ 38 : 21 (PAV)
ਹੇ ਯਹੋਵਾਹ, ਮੈਨੂੰ ਤਿਆਗ ਨਾ ਦੇਹ, ਹੇ ਮੇਰੇ ਪਰਮੇਸ਼ੁਰ, ਮੈਥੋਂ ਦੁਰੇਡੇ ਨਾ ਹੋ!
ਜ਼ਬੂਰ 38 : 22 (PAV)
ਹੇ ਪ੍ਰਭੁ, ਮੇਰੇ ਮੁਕਤੀ ਦਾਤੇ, ਮੇਰੀ ਬਚਾਓ ਲਈ ਛੇਤੀ ਕਰ!।।

1 2 3 4 5 6 7 8 9 10 11 12 13 14 15 16 17 18 19 20 21 22