ਜ਼ਬੂਰ 49 : 1 (PAV)
ਹੇ ਸਾਰੇ ਲੋਕੋ, ਏਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ, ਕੰਨ ਲਾਓ!
ਜ਼ਬੂਰ 49 : 2 (PAV)
ਕੀ ਉੱਚ ਕੀ ਨੀਚ, ਧਨੀ ਅਤੇ ਕੰਗਾਲ ਇਕੱਠੇ।
ਜ਼ਬੂਰ 49 : 3 (PAV)
ਮੇਰੇ ਮੂੰਹ ਵਿੱਚੋਂ ਬੁੱਧ ਦੀਆਂ ਗੱਲਾਂ ਨਿੱਕਲਣਗੀਆਂ, ਅਤੇ ਮੇਰੇ ਮਨ ਦਾ ਵਿਚਾਰ ਗਿਆਨ ਦਾ ਹੋਵੇਗਾ।
ਜ਼ਬੂਰ 49 : 4 (PAV)
ਮੈਂ ਆਪਣਾ ਕੰਨ ਦਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਗਾਂ।।
ਜ਼ਬੂਰ 49 : 5 (PAV)
ਬੁਰੇ ਦਿਨਾਂ ਵਿੱਚ ਮੈਂ ਕਿਉਂ ਡਰਾ, ਜਦ ਧੋਖੇ ਬਾਜ਼ਾਂ ਦੀ ਬਦੀ ਮੈਨੂੰ ਘੇਰ ਲੈਂਦੀ ਹੈ
ਜ਼ਬੂਰ 49 : 6 (PAV)
ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬਹੁਤਾਇਤ ਉੱਤੇ ਫੁੱਲਦੇ ਹਨ,
ਜ਼ਬੂਰ 49 : 7 (PAV)
ਉਨ੍ਹਾਂ ਵਿੱਚੋਂ ਕੋਈ ਆਪਣੇ ਭਰਾ ਦਾ ਨਿਸਤਾਰਾ ਕਰ ਨਹੀਂ ਸੱਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪਰਾਸਚਿਤ ਦੇ ਸੱਕਦਾ ਹੈ,
ਜ਼ਬੂਰ 49 : 8 (PAV)
ਕਿਉਂ ਜੋ ਉਨ੍ਹਾਂ ਦੀ ਜਾਨ ਦਾ ਨਿਸਤਾਰਾ ਮਹਿੰਗਾ ਹੈ, ਅਤੇ ਉਹ ਸਦਾ ਤੀਕ ਅਸਾਧ ਹੈ,
ਜ਼ਬੂਰ 49 : 9 (PAV)
ਭਈ ਉਹ ਅਨੰਤ ਕਾਲ ਤੀਕ ਜੀਉਂਦਾ ਰਹੇ, ਅਤੇ ਗੋਰ ਨੂੰ ਨਾ ਵੇਖੇ।
ਜ਼ਬੂਰ 49 : 10 (PAV)
ਉਹ ਤਾਂ ਵੇਖਦਾ ਹੈ ਭਈ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।
ਜ਼ਬੂਰ 49 : 11 (PAV)
ਉਨ੍ਹਾਂ ਦੇ ਅੰਦਰ ਇਹ ਫੁਰਨਾ ਹੈ ਭਈ ਸਾਡੇ ਘਰ ਘਰ ਸਦਾ ਤੀਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਉਂ ਰੱਖਦੇ ਹਨ।
ਜ਼ਬੂਰ 49 : 12 (PAV)
ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਦੇ ਤੁੱਲ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ।
ਜ਼ਬੂਰ 49 : 13 (PAV)
ਉਨ੍ਹਾਂ ਦੀ ਏਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ।। ਸਲਹ।।
ਜ਼ਬੂਰ 49 : 14 (PAV)
ਇੱਜੜ ਵਾਂਙੁ ਓਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦਾ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।
ਜ਼ਬੂਰ 49 : 15 (PAV)
ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਨਿਸਤਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ ।।ਸਲਹ।।
ਜ਼ਬੂਰ 49 : 16 (PAV)
ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,
ਜ਼ਬੂਰ 49 : 17 (PAV)
ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲੈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
ਜ਼ਬੂਰ 49 : 18 (PAV)
ਭਾਵੇਂ ਉਹ ਆਪਣੇ ਜੀਉਂਦੇ ਜੀ ਆਪਣੀ ਜਾਨ ਨੂੰ ਮੁਬਾਰਕ ਆਖਦਾ. — ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
ਜ਼ਬੂਰ 49 : 19 (PAV)
ਤਦ ਵੀ ਉਹ ਆਪਣੇ ਪਿਉ ਦਾਦਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।
ਜ਼ਬੂਰ 49 : 20 (PAV)
ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਤੁੱਲ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!।।

1 2 3 4 5 6 7 8 9 10 11 12 13 14 15 16 17 18 19 20

BG:

Opacity:

Color:


Size:


Font: