ਜ਼ਬੂਰ 84 : 1 (PAV)
ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਹਰੇ ਕਿਹੇ ਪ੍ਰੇਮ ਰੱਤੇ ਹਨ!
ਜ਼ਬੂਰ 84 : 2 (PAV)
ਮੇਰਾ ਜੀ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ ਮਨ ਜੀਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!
ਜ਼ਬੂਰ 84 : 3 (PAV)
ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਹਲਣਾ ਪਾਇਆ ਹੈ।
ਜ਼ਬੂਰ 84 : 4 (PAV)
ਧੰਨ ਓਹ ਹਨ ਜਿਹੜੇ ਤੇਰੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ।।ਸਲਹ।।
ਜ਼ਬੂਰ 84 : 5 (PAV)
ਧੰਨ ਉਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!
ਜ਼ਬੂਰ 84 : 6 (PAV)
ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ।
ਜ਼ਬੂਰ 84 : 7 (PAV)
ਓਹ ਬਲ ਤੇ ਬਲ ਪਾਉਂਦੇ ਚੱਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।।
ਜ਼ਬੂਰ 84 : 8 (PAV)
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ!।। ਸਲਹ।।
ਜ਼ਬੂਰ 84 : 9 (PAV)
ਹੇ ਸਾਡੀ ਢਾਲ, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁਖੜੇ ਵੱਲ ਧਿਆਨ ਕਰ!
ਜ਼ਬੂਰ 84 : 10 (PAV)
ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖਾ ਬਣਨਾ ਦੁਸ਼ਟਾਂ ਦੇ ਤੰਬੂਆਂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹੈਂ।
ਜ਼ਬੂਰ 84 : 11 (PAV)
ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਸ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਾ ਰੋਕੇਗਾ।
ਜ਼ਬੂਰ 84 : 12 (PAV)
ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਪਤੀਜਦਾ ਹੈ!।।

1 2 3 4 5 6 7 8 9 10 11 12

BG:

Opacity:

Color:


Size:


Font: