ਜ਼ਬੂਰ 95 : 1 (PAV)
ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤ ਦੀ ਚਟਾਨ ਲਈ ਨਾਰਾ ਮਾਰੀਏ!
ਜ਼ਬੂਰ 95 : 2 (PAV)
ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!
ਜ਼ਬੂਰ 95 : 3 (PAV)
ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
ਜ਼ਬੂਰ 95 : 4 (PAV)
ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
ਜ਼ਬੂਰ 95 : 5 (PAV)
ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।।
ਜ਼ਬੂਰ 95 : 6 (PAV)
ਆਓ, ਅਸੀਂ ਮੱਥਾ ਟੇਕੀਏ ਅਤੇ ਨਿਉਂ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
ਜ਼ਬੂਰ 95 : 7 (PAV)
ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
ਜ਼ਬੂਰ 95 : 8 (PAV)
ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
ਜ਼ਬੂਰ 95 : 9 (PAV)
ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
ਜ਼ਬੂਰ 95 : 10 (PAV)
ਚਾਲੀ ਵਰ੍ਹਿਆਂ ਤੀਕ ਮੈਂ ਉਸ ਪੀੜ੍ਹੀ ਤੋਂ ਘਿਣ ਕਰਦਾ ਰਿਹਾ, ਤਾਂ ਮੈਂ ਆਖਿਆ ਭਈ ਏਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰਿਆਂ ਰਾਹਾਂ ਨੂੰ ਨਹੀਂ ਜਾਣਿਆ,
ਜ਼ਬੂਰ 95 : 11 (PAV)
ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸੌਂਹ ਖਾਧੀ, ਕਿ ਏਹ ਮੇਰੇ ਅਰਾਮ ਵਿੱਚ ਨਾ ਵੜਨਗੇ।।
❮
❯