ਜ਼ਬੂਰ 96 : 1 (PAV)
ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ!
ਜ਼ਬੂਰ 96 : 2 (PAV)
ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋ ਦਿਨ ਪਰਚਾਰ ਕਰੋ!
ਜ਼ਬੂਰ 96 : 3 (PAV)
ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ ਕੰਮਾਂ ਦਾ ਵਰਨਣ ਕਰੋ
ਜ਼ਬੂਰ 96 : 4 (PAV)
ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ ਹੈ, ਸਾਰੇ ਦੇਵਤਿਆਂ ਨਾਲੋਂ ਉਹ ਭੈ ਦਾਇਕ ਹੈ!
ਜ਼ਬੂਰ 96 : 5 (PAV)
ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
ਜ਼ਬੂਰ 96 : 6 (PAV)
ਉਪਮਾ ਅਤੇ ਮਾਣ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।।
ਜ਼ਬੂਰ 96 : 7 (PAV)
ਲੋਕਾਂ ਦੀਓ ਕੁੱਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
ਜ਼ਬੂਰ 96 : 8 (PAV)
ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
ਜ਼ਬੂਰ 96 : 9 (PAV)
ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ ਥਰ ਕਰੋ!
ਜ਼ਬੂਰ 96 : 10 (PAV)
ਕੌਮਾਂ ਵਿੱਚ ਆਖੋ ਭਈ ਯਹੋਵਾਹ ਰਾਜ ਕਰਦਾ ਹੈ, ਤਾਂ ਈ ਜਗਤ ਕਾਇਮ ਹੈ ਭਈ ਉਹ ਨਾ ਹਿਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।
ਜ਼ਬੂਰ 96 : 11 (PAV)
ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
ਜ਼ਬੂਰ 96 : 12 (PAV)
ਮਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ਼ ਬਾਗ਼ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,
ਜ਼ਬੂਰ 96 : 13 (PAV)
ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਉਂ ਕਰੇਗਾ।।

1 2 3 4 5 6 7 8 9 10 11 12 13

BG:

Opacity:

Color:


Size:


Font: