ਜ਼ਬੂਰ 97 : 1 (PAV)
ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ!
ਜ਼ਬੂਰ 97 : 2 (PAV)
ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ ਦੁਆਲੇ ਹਨ, ਧਰਮ ਅਤੇ ਨਿਆਉਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।
ਜ਼ਬੂਰ 97 : 3 (PAV)
ਅੱਗ ਉਹ ਦੇ ਅੱਗੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫੇਰਿਓਂ ਭਸਮ ਕਰ ਦਿੰਦੀ ਹੈ।
ਜ਼ਬੂਰ 97 : 4 (PAV)
ਉਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ!
ਜ਼ਬੂਰ 97 : 5 (PAV)
ਯਹੋਵਾਹ ਦੀ ਹਜ਼ੂਰੀ ਵਿੱਚ ਪਹਾੜ ਮੋਮ ਵਾਂਙੁ ਪੰਘਰ ਜਾਂਦੇ ਹਨ, ਹਾਂ, ਸਾਰੀ ਧਰਤੀ ਦੇ ਪ੍ਰਭੁ ਦੀ ਹਜ਼ੂਰੀ ਵਿੱਚ!
ਜ਼ਬੂਰ 97 : 6 (PAV)
ਅਕਾਸ਼ ਉਹ ਦੇ ਧਰਮ ਦਾ ਨਿਰਨਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।
ਜ਼ਬੂਰ 97 : 7 (PAV)
ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦਿਉਂਤੇ ਉਹ ਨੂੰ ਮੱਥਾ ਟੇਕਣ!
ਜ਼ਬੂਰ 97 : 8 (PAV)
ਹੇ ਯਹੋਵਾਹ, ਤੇਰਿਆਂ ਨਿਆਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।
ਜ਼ਬੂਰ 97 : 9 (PAV)
ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦਿਓਤਿਆਂ ਨਾਲੋਂ ਬਹੁਤ ਮਹਾਨ ਹੈਂ!
ਜ਼ਬੂਰ 97 : 10 (PAV)
ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।
ਜ਼ਬੂਰ 97 : 11 (PAV)
ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ।
ਜ਼ਬੂਰ 97 : 12 (PAV)
ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਯਾਦਗਾਰ ਦਾ ਧੰਨਵਾਦ ਕਰੋ!।।

1 2 3 4 5 6 7 8 9 10 11 12

BG:

Opacity:

Color:


Size:


Font: