ਖ਼ਰੋਜ 21 : 1 (PAV)
ਏਹ ਓਹ ਨਿਆਉਂ ਹਨ ਜਿਹੜੇ ਤੂੰ ਉਨ੍ਹਾਂ ਦੇ ਅੱਗੇ ਰੱਖੇਂਗਾ
ਖ਼ਰੋਜ 21 : 2 (PAV)
ਜਦ ਤੂੰ ਇਬਰਾਨੀ ਗੁਲਾਮ ਲਵੇਂ ਤਾਂ ਉਹ ਛੇ ਵਰਹੇ ਤੇਰੀ ਟਹਿਲ ਕਰੇ ਪਰ ਸੱਤਵੇਂ ਵਰਹੇ ਉਹ ਮੁਖਤ ਅਜ਼ਾਦ ਹੋਕੇ ਚੱਲਿਆ ਜਾਵੇ
ਖ਼ਰੋਜ 21 : 3 (PAV)
ਜੇ ਉਹ ਇੱਕਲਾ ਆਇਆ ਹੋਵੇ ਤਾਂ ਇੱਕਲਾ ਹੀ ਚੱਲਿਆ ਜਾਵੇ ਅਰ ਜੇ ਓਹ ਤੀਵੀਂ ਵਾਲਾ ਸੀ ਤਾਂ ਉਸ ਦੀ ਤੀਵੀਂ ਉਸ ਦੇ ਨਾਲ ਚੱਲੀ ਜਾਵੇ
ਖ਼ਰੋਜ 21 : 4 (PAV)
ਜੇ ਉਸ ਦੇ ਸਵਾਮੀ ਨੇ ਉਸ ਨੂੰ ਤੀਵੀਂ ਦਿੱਤੀ ਹੋਵੇ ਅਰ ਉਹ ਉਸ ਲਈ ਪੁੱਤ੍ਰ ਧੀਆਂ ਜਣੀ ਤਾਂ ਉਹ ਤੀਵੀਂ ਅਰ ਉਹ ਦੇ ਬੱਚੇ ਉਹ ਦੇ ਸਵਾਮੀ ਦੇ ਹੋਣਗੇ ਅਰ ਉਹ ਇੱਕਲਾ ਚੱਲਿਆ ਜਾਵੇ
ਖ਼ਰੋਜ 21 : 5 (PAV)
ਪਰ ਜੇ ਗੋੱਲਾ ਸਫ਼ਾਈ ਨਾਲ ਆਖੇ ਕਿ ਮੈਂ ਆਪਣੇ ਸਵਾਮੀ ਅਤੇ ਆਪਣੀ ਤੀਵੀਂ ਅਤੇ ਆਪਣੇ ਬੱਚਿਆਂ ਨਾਲ ਪਰੇਮ ਕਰਦਾ ਹਾਂ। ਮੈਂ ਅਜ਼ਾਦ ਹੋਕੇ ਚੱਲਿਆ ਨਹੀਂ ਜਾਵਾਂਗਾ
ਖ਼ਰੋਜ 21 : 6 (PAV)
ਤਾਂ ਉਸ ਦਾ ਸਵਾਮੀ ਉਸ ਨੂੰ ਨਿਆਈਆਂ ਦੇ ਕੋਲ ਲਿਆਵੇ ਅਤੇ ਓਹ ਦਰਵੱਜੇ ਦੇ ਕੋਲ ਅਥਵਾ ਚੁਗਾਠ ਦੇ ਕੋਲ ਲਿਆ ਕੇ ਆਰ ਨਾਲ ਉਸ ਦੇ ਕੰਨ ਨੂੰ ਉਸ ਦਾ ਸਵਾਮੀ ਵਿੰਨ੍ਹੇ ਸੋ ਉਹ ਉਸ ਦੀ ਸਦਾ ਲਈ ਟਹਿਲ ਕਰੇ
ਖ਼ਰੋਜ 21 : 7 (PAV)
ਅਰ ਜਦ ਕੋਈ ਮਨੁੱਖ ਆਪਣੀ ਧੀ ਨੂੰ ਗੋੱਲੀ ਹੋਣ ਲਈ ਵੇਚੇ ਤਾਂ ਉਹ ਗੋੱਲਿਆ ਵਾਂਙੁ ਬਾਹਰ ਨਾ ਚਲੀ ਜਾਵੇ
ਖ਼ਰੋਜ 21 : 8 (PAV)
ਜੇ ਉਹ ਆਪਣੇ ਸਵਾਮੀ ਦੀਆਂ ਅੱਖਾਂ ਨੂੰ ਨਾ ਭਾਵੇ ਤਾਂ ਜੇ ਉਸ ਨੇ ਉਹ ਦੇ ਨਾਲ ਕੁੜਮਾਈ ਨਹੀਂ ਕੀਤੀ ਉਹ ਉਸ ਦਾ ਵੱਟਾ ਦੇਵੇ। ਗੈਰ ਕੌਮ ਵਿੱਚ ਉਹ ਉਸ ਨੂੰ ਵੇਚ ਨਹੀਂ ਸੱਕਦਾ ਕਿਉਂ ਜੋ ਉਸ ਨੇ ਉਹ ਦੇ ਨਾਲ ਛਲ ਕੀਤਾ ਹੈ
ਖ਼ਰੋਜ 21 : 9 (PAV)
ਜੇ ਉਹ ਉਸ ਦੀ ਆਪਣੇ ਪੁੱਤ੍ਰ ਨਾਲ ਕੁੜਮਾਈ ਕਰੇ ਤਾਂ ਉਹ ਧੀਆਂ ਦੇ ਦਸਤੂਰ ਦੇ ਅਨੁਸਾਰ ਉਹ ਦੇ ਲਈ ਕਰੇ
ਖ਼ਰੋਜ 21 : 10 (PAV)
ਜੇ ਉਹ ਦੂਜੀ ਤੀਵੀਂ ਆਪਣੇ ਲਈ ਲਵੇ ਤਾਂ ਉਸ ਦੇ ਖਾਣੇ ਕਪੜੇ ਅਤੇ ਵਿਆਹ ਵਾਲੇ ਹੱਕ ਨੂੰ ਨਾ ਘਟਾਵੇ
ਖ਼ਰੋਜ 21 : 11 (PAV)
ਜੇ ਉਹ ਉਸ ਦੇ ਲਈ ਏਹ ਤਿੰਨ ਗੱਲਾਂ ਨਾ ਕਰੇ ਤਾਂ ਉਹ ਮੁਖਤ ਬਿਨਾ ਚਾਂਦੀ ਦੇ ਚੱਲੀ ਜਾਵੇ।।
ਖ਼ਰੋਜ 21 : 12 (PAV)
ਜੇ ਕੋਈ ਮਨੁੱਖ ਨੂੰ ਅਜੇਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਹ ਜਰੂਰ ਮਾਰਿਆ ਜਾਵੇ
ਖ਼ਰੋਜ 21 : 13 (PAV)
ਪਰ ਜਿਹੜਾ ਛੈਹ ਕੇ ਨਾ ਬੈਠਾ ਹੋਵੇ ਅਰ ਪਰਮੇਸ਼ੁਰ ਨੇ ਉਸ ਨੂੰ ਉਹ ਦੇ ਹੱਥ ਵਿੱਚ ਆਉਣ ਦਿੱਤਾ ਹੋਵੇ ਤਾਂ ਮੈਂ ਤੇਰੇ ਲਈ ਇੱਕ ਅਸਥਾਨ ਠਹਿਰਾਵਾਂਗਾ ਜਿੱਥੇ ਨੂੰ ਉਹ ਨੱਠ ਜਾਵੇ
ਖ਼ਰੋਜ 21 : 14 (PAV)
ਜੋ ਕੋਈ ਮਨੁੱਖ ਆਪਣੇ ਗਵਾਂਢੀ ਉੱਤੇ ਧੱਕੋ ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈਕੇ ਮਾਰ ਦੇਹ
ਖ਼ਰੋਜ 21 : 15 (PAV)
ਜੇ ਕੋਈ ਆਪਣੇ ਪਿਤਾ ਅਰ ਆਪਣੀ ਮਾਤਾ ਨੂੰ ਮਾਰੇ ਉਹ ਜਰੂਰ ਮਾਰਿਆ ਜਾਵੇ
ਖ਼ਰੋਜ 21 : 16 (PAV)
ਜਿਹੜਾ ਕਿਸੇ ਮਨੁੱਖ ਨੂੰ ਚੁਰਾ ਕੇ ਵੇਚੇ ਜਾਂ ਉਸ ਦੇ ਕੱਬਜ਼ੇ ਵਿੱਚੋਂ ਲੱਭ ਪਏ ਤਾਂ ਉਹ ਜਰੂਰ ਮਾਰਿਆ ਜਾਵੇ
ਖ਼ਰੋਜ 21 : 17 (PAV)
ਜਿਹੜਾ ਆਪਣੇ ਪਿਤਾ ਯਾ ਆਪਣੀ ਮਾਤਾ ਨੂੰ ਫਿਟਕਾਰੇ ਉਹ ਜਰੂਰ ਮਾਰਿਆ ਜਾਵੇ
ਖ਼ਰੋਜ 21 : 18 (PAV)
ਜਦ ਮਨੁੱਖ ਲੜ ਪੈਣ ਅਤੇ ਇੱਕ ਮਨੁੱਖ ਆਪਣੇ ਗਵਾਂਢੀ ਨੂੰ ਪੱਥਰ ਨਾਲ ਯਾ ਹੂਰੇ ਨਾਲ ਮਾਰੇ ਪਰ ਉਹ ਨਾ ਮਰੇ ਪਰੰਤੂ ਆਪਣੇ ਮੰਜੇ ਉੱਤੇ ਪੈ ਜਾਵੇ
ਖ਼ਰੋਜ 21 : 19 (PAV)
ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰਾਂ ਨਾਲ ਚੰਗਾ ਕਰਾਵੇ
ਖ਼ਰੋਜ 21 : 20 (PAV)
ਜਿਹੜਾ ਮਨੁੱਖ ਆਪਣੇ ਗੋੱਲੇ ਨੂੰ ਯਾ ਆਪਣੀ ਗੋੱਲੀ ਨੂੰ ਡਾਂਗ ਨਾਲ ਅਜੇਹਾ ਮਾਰੇ ਕਿ ਉਹ ਉਸ ਦੇ ਹੱਥੋਂ ਮਰ ਜਾਵੇ ਤਾਂ ਉਸ ਤੋਂ ਵੱਟਾ ਲਿਆ ਜਾਵੇ
ਖ਼ਰੋਜ 21 : 21 (PAV)
ਪਰੰਤੂ ਜੇ ਉਹ ਇੱਕ ਦੋ ਦਿਨ ਜੀਉਂਦਾ ਰਹੇ ਤਾਂ ਉਸ ਤੋਂ ਬਦਲਾ ਨਾ ਲਿਆ ਜਾਵੇ ਕਿਉਂ ਜੋ ਉਹ ਉਸ ਦਾ ਮਾਲ ਹੈ
ਖ਼ਰੋਜ 21 : 22 (PAV)
ਜਦ ਕਦੀ ਮਨੁੱਖ ਆਪੋ ਵਿੱਚ ਹੱਥੋ ਪਾਈ ਹੋਣ ਅਤੇ ਕਿਸੇ ਗਰਭਣੀ ਤੀਵੀਂ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜਰੂਰ ਡੰਨ ਭਰੇ ਜਿੰਨਾ ਉਸ ਤੀਵੀਂ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਈਆਂ ਦੇ ਆਖੇ ਦੇ ਅਨੁਸਾਰ ਦੇਵੇ
ਖ਼ਰੋਜ 21 : 23 (PAV)
ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ,
ਖ਼ਰੋਜ 21 : 24 (PAV)
ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ,
ਖ਼ਰੋਜ 21 : 25 (PAV)
ਸਾੜਨ ਦੇ ਵੱਟੇ ਸਾੜਨ, ਫੱਟ ਦੇ ਵੱਟੇ ਫੱਟ, ਸੱਟ ਦੇ ਵੱਟੇ ਸੱਟ ਤੂੰ ਦੇਹ
ਖ਼ਰੋਜ 21 : 26 (PAV)
ਜਦ ਕੋਈ ਮਨੁੱਖ ਆਪਣੇ ਗੋੱਲੇ ਦੀ ਅੱਖ ਯਾ ਗੋੱਲੀ ਦੀ ਅੱਖ ਉੱਤੇ ਅਜੇਹਾ ਮਾਰੇ ਕਿ ਉਹ ਮਾਰੀ ਜਾਵੇ ਤਾਂ ਉਹ ਉਸ ਦੀ ਅੱਖ ਦੇ ਵੱਟੇ ਉਹ ਨੂੰ ਅਜ਼ਾਦ ਕਰ ਕੇ ਜਾਣ ਦੇਵੇ
ਖ਼ਰੋਜ 21 : 27 (PAV)
ਜੇ ਉਹ ਆਪਣੇ ਗੋੱਲੇ ਦੇ ਦੰਦ ਯਾ ਆਪਣੀ ਗੋੱਲੀ ਦੇ ਦੰਦ ਨੂੰ ਭੰਨ ਸੁੱਟੇ ਤਾਂ ਉਹ ਉਸ ਨੂੰ ਦੰਦ ਦੇ ਵੱਟੇ ਵਿੱਚ ਅਜ਼ਾਦ ਕਰ ਕੇ ਜਾਣ ਦੇਵੇ।।
ਖ਼ਰੋਜ 21 : 28 (PAV)
ਜਦ ਕੋਈ ਬਲਦ ਕਿਸੇ ਮਨੁੱਖ ਨੂੰ ਯਾ ਕਿਸੇ ਤੀਵੀਂ ਨੂੰ ਅਜੇਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਸ ਬਲਦ ਨੂੰ ਜਰੂਰ ਵੱਟੇ ਮਾਰੇ ਜਾਣ ਅਤੇ ਉਸ ਦਾ ਮਾਸ ਖਾਧਾ ਨਾ ਜਾਵੇ ਪਰ ਉਸ ਬਲਦ ਦਾ ਮਾਲਕ ਬੇਦੋਸ਼ਾ ਠਹਿਰੇ
ਖ਼ਰੋਜ 21 : 29 (PAV)
ਜੇ ਉਹ ਬਲਦ ਪਿੱਛੇ ਵੀ ਮਾਰ ਖੰਡ ਹੁੰਦਾ ਸੀ ਅਤੇ ਉਸ ਦੇ ਮਾਲਕ ਨੂੰ ਏਹ ਦੱਸਿਆ ਗਿਆ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਰ ਉਸ ਨੇ ਕਿਸੇ ਮਨੁੱਖ ਯਾ ਤੀਵੀਂ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਰ ਉਸ ਦਾ ਮਾਲਕ ਭੀ ਮਾਰਿਆ ਜਾਵੇ
ਖ਼ਰੋਜ 21 : 30 (PAV)
ਜਦ ਨਿਸਤਾਰੇ ਦਾ ਮੁੱਲ ਉਸ ਉੱਤੇ ਠਹਿਰਾਇਆਂ ਜਾਵੇ ਤਾਂ ਆਪਣੀ ਜਿੰਦ ਛੁਡਾਉਣ ਲਈ ਜੋ ਕੁਝ ਉਸ ਉੱਤੇ ਠਹਿਰਾਇਆ ਜਾਵੇ ਉਹੀ ਦੇਵੇ
ਖ਼ਰੋਜ 21 : 31 (PAV)
ਜੇ ਉਸ ਨੇ ਪੁੱਤ੍ਰ ਨੂੰ ਸਿੰਗ ਮਾਰਿਆ ਹੋਵੇ ਯਾ ਧੀ ਨੂੰ ਸਿੰਗ ਮਾਰਿਆ ਹੋਵੇ ਤਾਂ ਉਸੇ ਨਿਆਉਂ ਦੇ ਅਨੁਸਾਰ ਉਸ ਨਾਲ ਕੀਤਾ ਜਾਵੇ
ਖ਼ਰੋਜ 21 : 32 (PAV)
ਜੇ ਉਹ ਬਲਦ ਗੋੱਲੇ ਨੂੰ ਯਾ ਗੋੱਲੀ ਨੂੰ ਸਿੰਗ ਮਾਰੇ ਤਾਂ ਤੀਹ ਰੁਪਈਏ ਚਾਂਦੀ ਦੇ ਉਸ ਦੇ ਸਵਾਮੀ ਨੂੰ ਦਿੱਤੇ ਜਾਣ ਅਰ ਉਹ ਬਲਦ ਵੱਟਿਆਂ ਨਾਲ ਮਾਰਿਆ ਜਾਵੇ
ਖ਼ਰੋਜ 21 : 33 (PAV)
ਜਦ ਕੋਈ ਮਨੁੱਖ ਟੋਆ ਖੋਲ੍ਹੇ ਯਾਂ ਟੋਆ ਪੁੱਟਕੇ ਉਸ ਨੂੰ ਨਾ ਢੱਕੇ ਅਤੇ ਉਸ ਵਿੱਚ ਬਲਦ ਯਾ ਖੋਤਾ ਡਿੱਗ ਪਵੇ
ਖ਼ਰੋਜ 21 : 34 (PAV)
ਤਾਂ ਟੋਏ ਦਾ ਮਾਲਕ ਉਹ ਦਾ ਘਾਟਾ ਭਰੇ ਅਤੇ ਚਾਂਦੀ ਉਸ ਦੇ ਮਾਲਕ ਨੂੰ ਮੋੜ ਦੇਵੇ। ਫੇਰ ਲੋਥ ਉਸ ਦੀ ਹੋਵੇਗੀ
ਖ਼ਰੋਜ 21 : 35 (PAV)
ਜਦ ਕਦੀ ਕਿਸੇ ਦਾ ਬਲਦ ਉਸ ਦੇ ਗਵਾਂਢੀ ਦੇ ਬਲਦ ਨੂੰ ਮਾਰੇ ਅਰ ਉਹ ਮਰ ਜਾਵੇ ਤਾਂ ਜੀਉਂਦੇ ਬਲਦ ਨੂੰ ਵੇਚ ਦੇਣ ਅਰ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ
ਖ਼ਰੋਜ 21 : 36 (PAV)
ਅਥਵਾ ਜੇ ਏਹ ਜਾਣਿਆ ਗਿਆ ਕਿ ਉਹ ਪਿੱਛੇ ਭੀ ਮਾਰ ਖੰਡ ਹੁੰਦਾ ਸੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜਰੂਰ ਘਾਟਾ ਭਰੇ ਅਤੇ ਬਲਦ ਦੇ ਵੱਟੇ ਬਲਦ ਦੇਵੇ ਅਰ ਉਹ ਲੋਥ ਉਹ ਦੀ ਹੋਵੇਗੀ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36