ਖ਼ਰੋਜ 3 : 1 (PAV)
ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਪੁਜਾਰੀ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਹਾੜ ਹੋਰੇਬ ਦੇ ਕੋਲ ਆਇਆ
ਖ਼ਰੋਜ 3 : 2 (PAV)
ਤਾਂ ਯਹੋਵਾਹ ਦੇ ਦੂਤ ਨੇ ਇੱਕ ਝਾੜੀ ਵਿੱਚੋ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਾਂ ਉਸ ਨੇ ਡਿੱਠਾ ਤਾਂ ਵੇਖੋ ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ
ਖ਼ਰੋਜ 3 : 3 (PAV)
ਤਾਂ ਮੂਸਾ ਨੇ ਆਖਿਆ, ਮੈਂ ਇੱਕ ਪਾਸੇ ਦੀ ਹੋਕੇ ਜਾਵਾਂਗਾ ਅਰ ਏਸ ਵੱਡੇ ਨਜ਼ਾਰੇ ਨੂੰ ਵੇਖਾਂਗਾ ਕਿ ਕਿਉਂ ਏਹ ਝਾੜੀ ਨਹੀਂ ਸੜਦੀ
ਖ਼ਰੋਜ 3 : 4 (PAV)
ਜਾਂ ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਾਂ ਪਰਮੇਸ਼ੁਰ ਨੇ ਉਸ ਝਾੜੀ ਦੇ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, ਹੇ ਮੂਸਾ, ਹੇ ਮੂਸਾ! ਤਾਂ ਉਸ ਆਖਿਆ, ਮੈਂ ਹਾਜ਼ਰ ਹਾਂ
ਖ਼ਰੋਜ 3 : 5 (PAV)
ਫੇਰ ਉਸ ਆਖਿਆ, ਐਧਰ ਨੇੜੇ ਨਾ ਆ। ਆਪਣੇ ਪੈਰਾਂ ਤੋਂ ਜੁੱਤੀ ਲਾਹ ਦੇਹ ਕਿਉਂ ਜੋ ਏਹ ਥਾਂ ਜਿੱਥੇ ਤੂੰ ਖੜਾ ਹੈਂ ਪਵਿਤ੍ਰ ਭੂਮੀ ਹੈ
ਖ਼ਰੋਜ 3 : 6 (PAV)
ਨਾਲੇ ਉਸ ਆਖਿਆ, ਮੈਂ ਤੇਰੇ ਪਿਤਾ ਦਾ ਪਰਮੇਸ਼ੁਰ ਹਾਂ, ਅਬਰਾਹਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਤੇ ਯਾਕੂਬ ਦਾ ਪਰਮੇਸ਼ੁਰ ਹਾਂ। ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਵੇਖਣ ਤੋਂ ਡਰਦਾ ਸੀ
ਖ਼ਰੋਜ 3 : 7 (PAV)
ਯਹੋਵਾਹ ਨੇ ਆਖਿਆ, ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ ਸੱਚ ਮੁੱਚ ਵੇਖਿਆ ਹੈ ਅਰ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗਾਰ ਕਰਾਉਣ ਵਾਲਿਆਂ ਦੇ ਕਾਰਨ ਹੈ ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ
ਖ਼ਰੋਜ 3 : 8 (PAV)
ਅਤੇ ਮੈਂ ਉੱਤਰਿਆ ਹਾਂ ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਅੱਛੀ ਅਤੇ ਮੋਕਲੀ ਧਰਤੀ ਵਿੱਚ ਜਿੱਥੇ ਦੁੱਧ ਅਰ ਸ਼ਹਿਤ ਵੱਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿਜ਼ੀਆਂ, ਹਿੱਵੀਆਂ ਅਰ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ
ਖ਼ਰੋਜ 3 : 9 (PAV)
ਸੋ ਹੁਣ ਵੇਖ ਇਸਰਾਏਲੀਆਂ ਦੀ ਦੁਹਾਈ ਮੇਰੇ ਤੀਕ ਅੱਪੜੀ ਅਤੇ ਮੈਂ ਉਸ ਅਨ੍ਹੇਰ ਨੂੰ ਵੀ ਜੋ ਮਿਸਰੀ ਉਨ੍ਹਾਂ ਉੱਤੇ ਕਰਦੇ ਹਨ ਡਿੱਠਾ ਹੈ
ਖ਼ਰੋਜ 3 : 10 (PAV)
ਹੁਣ ਤੂੰ ਆ। ਮੈਂ ਤੈਨੂੰ ਫ਼ਿਰਊਨ ਕੋਲ ਘੱਲਾਂਗਾ ਤਾਂ ਜੋ ਤੂੰ ਮੇਰੀ ਪਰਜਾ ਅਰਥਾਤ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂ
ਖ਼ਰੋਜ 3 : 11 (PAV)
ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਕੌਣ ਹਾਂ ਜੋ ਫ਼ਿਰਊਨ ਕੋਲ ਜਾਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?
ਖ਼ਰੋਜ 3 : 12 (PAV)
ਉਸ ਆਖਿਆ, ਮੈਂ ਤੇਰੇ ਨਾਲ ਹੋਵਾਂਗਾਈ ਅਤੇ ਤੇਰੇ ਲਈ ਏਹ ਪਤਾ ਹੋਵੇਗਾ ਕਿ ਮੈਂ ਤੈਨੂੰ ਘੱਲਿਆ ਭਈ ਜਦ ਤੂੰ ਏਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਗਾਂ ਤਾਂ ਤੁਸੀਂ ਏਸ ਪਹਾੜ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ।।
ਖ਼ਰੋਜ 3 : 13 (PAV)
ਫੇਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ ਜਦ ਮੈਂ ਇਸਰਾਏਲੀਆਂ ਦੇ ਕੋਲ ਜਾਵਾਂ ਅਰ ਉਨ੍ਹਾਂ ਨੂੰ ਆਖਾਂ ਭਈ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ ਤਾਂ ਓਹ ਮੈਨੂੰ ਆਖਣਗੇ ਭਈ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ?
ਖ਼ਰੋਜ 3 : 14 (PAV)
ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਐਉਂ ਆਖੀਂ ਕਿ “ਮੈਂ ਹਾਂ” ਨਾਮੀ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ
ਖ਼ਰੋਜ 3 : 15 (PAV)
ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, ਤੂੰ ਇਸਰਾਏਲੀਆਂ ਨੂੰ ਐਉਂ ਆਖੀਂ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ, ਅਰ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ। ਸਦੀਪ ਕਾਲ ਤੋਂ ਮੇਰਾ ਏਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਏਹੋ ਹੀ ਯਾਦਗਾਰੀ ਹੈ
ਖ਼ਰੋਜ 3 : 16 (PAV)
ਜਾਹ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ, ਯਾਕੂਬ ਦੇ ਪਰਮੇਸ਼ੁਰ ਐਉਂ ਆਖਦਿਆਂ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜਰੂਰ ਤੁਹਾਡੀ ਖ਼ਬਰ ਲਈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ ਡਿੱਠਾ
ਖ਼ਰੋਜ 3 : 17 (PAV)
ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜੀਆਂ, ਹਿੱਵੀਆਂ ਅਰ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜੇਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ ਉਤਾਹਾਂ ਲਿਆਵਾਂਗਾ
ਖ਼ਰੋਜ 3 : 18 (PAV)
ਓਹ ਤੇਰਾ ਬੋਲ ਸੁਣਨਗੇ ਅਤੇ ਤੂੰ ਅਰ ਇਸਰਾਏਲ ਦੇ ਬਜ਼ੁਰਗ ਮਿਸਰ ਦੇ ਰਾਜੇ ਦੇ ਕੋਲ ਜਾ ਕੇ ਉਸ ਨੂੰ ਆਖਿਓ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ ਹੈ। ਹੁਣ ਤੂੰ ਸਾਨੂੰ ਤਿੰਨਾਂ ਦਿਨਾਂ ਦੇ ਪੈਂਡੇ ਲਈ ਉਜਾੜ ਵਿੱਚ ਜਾਣ ਦੇਹ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ
ਖ਼ਰੋਜ 3 : 19 (PAV)
ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਨਾ ਜਾਣ ਦੇਵੇਗਾ, ਹਾਂ, ਤਕੜੇ ਹੱਥੀਂ ਵੀ ਨਹੀਂ
ਖ਼ਰੋਜ 3 : 20 (PAV)
ਮੈਂ ਆਪਣਾ ਹੱਥ ਪਸਾਰਾਂਗਾ ਅਤੇ ਮਿਸਰ ਨੂੰ ਆਪਣਿਆਂ ਸਭ ਅਚਰਜ ਕੰਮਾਂ ਨਾਲ ਜੋ ਮੈਂ ਉਸ ਵਿੱਚ ਵਿਖਾਂਵਾਗਾ ਮਾਰਾਂਗਾ। ਉਸ ਦੇ ਪਿੱਛੋਂ ਉਹ ਤੁਹਾਨੂੰ ਜਾਣ ਦੇਵੇਗਾ
ਖ਼ਰੋਜ 3 : 21 (PAV)
ਅਤੇ ਮੈਂ ਇਸ ਪਰਜਾ ਲਈ ਮਿਸਰੀਆਂ ਦੀਆਂ ਅੱਖਾਂ ਵਿੱਚ ਦਯਾ ਪਾਵਾਂਗਾ ਅਤੇ ਐਉਂ ਹੋਵੇਗਾ ਕਿ ਜਾਂ ਤੁਸੀਂ ਜਾਓਗੇ ਤਾਂ ਖਾਲੀ ਹੱਥੀਂ ਨਾ ਜਾਓਗੇ
ਖ਼ਰੋਜ 3 : 22 (PAV)
ਸਗੋਂ ਇੱਕ ਇੱਕ ਤੀਵੀਂ ਆਪਣੀ ਗਵਾਂਢਣ ਤੋਂ ਅਰ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ ਚਾਂਦੀ ਦੇ ਗਹਿਣੇ ਅਰ ਸੋਨੇ ਦੇ ਗਹਿਣੇ ਅਰ ਬਸਤ੍ਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤ੍ਰਾਂ ਅਤੇ ਧੀਆਂ ਦੇ ਪਾਓਗੇ ਅਰ ਮਿਸਰੀਆਂ ਨੂੰ ਲੁੱਟ ਲਓਗੇ।।

1 2 3 4 5 6 7 8 9 10 11 12 13 14 15 16 17 18 19 20 21 22

BG:

Opacity:

Color:


Size:


Font: