ਖ਼ਰੋਜ 37 : 1 (PAV)
ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਹ ਦੀ ਲੰਬਾਈ ਢਾਈ ਹੱਥ ਚੁੜਾਈ ਡੂਢ ਹੱਥ ਅਤੇ ਉਚਾਈ ਡੂਢ ਹੱਥ ਸੀ
ਖ਼ਰੋਜ 37 : 2 (PAV)
ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਉੱਤੇ ਚੁਫੇਰੇ ਸੋਨੇ ਦੀ ਬਨੇਰੀ ਬਣਾਈਂ
ਖ਼ਰੋਜ 37 : 3 (PAV)
ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ
ਖ਼ਰੋਜ 37 : 4 (PAV)
ਅਰ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ
ਖ਼ਰੋਜ 37 : 5 (PAV)
ਉਸ ਨੇ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ
ਖ਼ਰੋਜ 37 : 6 (PAV)
ਅਰ ਉਸ ਨੇ ਪਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜੇਹ ਦੀ ਲੰਬਾਈ ਢਾਈ ਹੱਥ ਅਰ ਚੁੜਾਈ ਡੂਢ ਹੱਥ ਸੀ
ਖ਼ਰੋਜ 37 : 7 (PAV)
ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜ ਕੇ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ
ਖ਼ਰੋਜ 37 : 8 (PAV)
ਇੱਕ ਕਰੂਬੀ ਇੱਕ ਸਿਰੇ ਤੇ ਅਰ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ
ਖ਼ਰੋਜ 37 : 9 (PAV)
ਅਤੇ ਓਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿੰਡਾਏ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਰ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪਰਾਸਚਿਤ ਦੇ ਸਰਪੋਸ਼ ਵੱਲ ਸਨ।।
ਖ਼ਰੋਜ 37 : 10 (PAV)
ਉਸ ਨੇ ਸ਼ਿੱਟੀਮ ਦੀ ਲੱਕੜੀ ਦੀ ਇੱਕ ਮੇਜ਼ ਬਣਾਈ। ਉਸ ਦੀ ਲੰਬਾਈ ਦੋ ਹੱਥ ਅਰ ਉਸ ਦੀ ਚੁੜਾਈ ਇੱਕ ਹੱਥ ਅਰ ਉਸ ਦੀ ਉਚਾਈ ਡੂਢ ਹੱਥ ਸੀ
ਖ਼ਰੋਜ 37 : 11 (PAV)
ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਚੁਫੇਰੇ ਸੋਨੇ ਦੀ ਬਨੇਰੀ ਬਣਾਈ
ਖ਼ਰੋਜ 37 : 12 (PAV)
ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਨਾਰੀ ਚੁਫੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਨਾਰੀ ਦੇ ਚੁਫੇਰੇ ਬਣਾਈ
ਖ਼ਰੋਜ 37 : 13 (PAV)
ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਬਣਾਏ ਅਰ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ
ਖ਼ਰੋਜ 37 : 14 (PAV)
ਕਨਾਰੀ ਦੇ ਕੋਲ ਹੀ ਕੜੇ ਸਨ ਅਤੇ ਓਹ ਮੇਜ਼ ਦੇ ਚੁੱਕਣ ਨੂੰ ਚੋਬਾਂ ਪਾਉਣ ਲਈ ਸਨ
ਖ਼ਰੋਜ 37 : 15 (PAV)
ਅਰ ਓਹ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ
ਖ਼ਰੋਜ 37 : 16 (PAV)
ਉਸ ਨੇ ਮੇਜ਼ ਦੇ ਉਤਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗਾਗਰਾਂ ਅਰ ਡੋਹਲਣ ਦੇ ਕਟੋਰੇ।।
ਖ਼ਰੋਜ 37 : 17 (PAV)
ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ ਕੇ ਬਣਾਇਆ। ਉਸ ਦਾ ਪਾਏਦਾਨ ਅਰ ਡੰਡਾ ਅਰ ਕਟੋਰੇ ਅਰ ਗੋਲੇ ਅਰ ਫੁੱਲ ਉਸ ਵਿੱਚੋਂ ਹੀ ਸਨ
ਖ਼ਰੋਜ 37 : 18 (PAV)
ਅਰ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ
ਖ਼ਰੋਜ 37 : 19 (PAV)
ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਰ ਫੁੱਲ ਅਰ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਰ ਗੋਲੇ ਅਰ ਫੁੱਲ ਸਨ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ
ਖ਼ਰੋਜ 37 : 20 (PAV)
ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਰ ਉਹ ਦੇ ਫੁੱਲ ਸਨ
ਖ਼ਰੋਜ 37 : 21 (PAV)
ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਰ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਐਉਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ
ਖ਼ਰੋਜ 37 : 22 (PAV)
ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਏਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦਾ ਇੱਕ ਟੁਕੜੇ ਤੋਂ ਸੀ
ਖ਼ਰੋਜ 37 : 23 (PAV)
ਉਸ ਦੇ ਉਸ ਨੇ ਸੱਤ ਦੀਵੇ ਬਣਾਏ ਅਰ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ
ਖ਼ਰੋਜ 37 : 24 (PAV)
ਅਤੇ ਉਸ ਨੇ ਇੱਕ ਮਣ ਦੇ ਲਗ ਭਗ ਕੁੰਦਨ ਸੋਨੇ ਤੋਂ ਏਹ ਸਾਰੇ ਭਾਂਡੇ ਬਣਾਏ।।
ਖ਼ਰੋਜ 37 : 25 (PAV)
ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ
ਖ਼ਰੋਜ 37 : 26 (PAV)
ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈ
ਖ਼ਰੋਜ 37 : 27 (PAV)
ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ
ਖ਼ਰੋਜ 37 : 28 (PAV)
ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ
ਖ਼ਰੋਜ 37 : 29 (PAV)
ਉਸ ਨੇ ਮਸਹ ਕਰਨ ਦਾ ਪਵਿਤ੍ਰ ਤੇਲ ਅਤੇ ਨਿਰੋਲ ਧੂਪ ਨੂੰ ਗਾਂਧੀ ਦੇ ਕੰਮ ਅਨੁਸਾਰ ਬਣਾਇਆ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29

BG:

Opacity:

Color:


Size:


Font: