ਅਮਸਾਲ 10 : 1 (PAV)
ਸੁਲੇਮਾਨ ਦੀਆਂ ਕਹਾਉਤਾਂ, - ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤ੍ਰ ਆਪਣੀ ਮਾਂ ਦੇ ਲਈ ਦੁਖ ਹੈ।
ਅਮਸਾਲ 10 : 2 (PAV)
ਬਦੀ ਦੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾ ਹੈ।
ਅਮਸਾਲ 10 : 3 (PAV)
ਧਰਮੀ ਦੀ ਜਾਨ ਨੂੰ ਯਹੋਵਾਹ ਭੁੱਖਾ ਨਾ ਰਹਿਣ ਦੇਵੇਗਾ, ਪਰ ਦੁਸ਼ਟ ਦੀ ਲੋਚ ਉਹ ਦਫਾ ਕਰੇਗਾ।
ਅਮਸਾਲ 10 : 4 (PAV)
ਢਿੱਲਾ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
ਅਮਸਾਲ 10 : 5 (PAV)
ਜਿਹੜਾ ਉਨ੍ਹਾਂਲ ਵਿੱਚ ਇਕੱਠਿਆਂ ਕਰਦਾ ਹੈ ਉਹ ਸਿਆਣਾ ਪੁੱਤ੍ਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੌਂ ਰਹਿੰਦਾ ਹੈ ਉਹ ਸ਼ਰਮਿੰਦਾ ਕਰਨ ਵਾਲਾ ਪੁੱਤ੍ਰ ਹੈ।
ਅਮਸਾਲ 10 : 6 (PAV)
ਧਰਮੀ ਦੇ ਸਿਰ ਨੂੰ ਅਸੀਸਾਂ ਮਿਲਦੀਆਂ ਹਨ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।
ਅਮਸਾਲ 10 : 7 (PAV)
ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਉਂ ਸੜ ਜਾਵੇਗਾ।
ਅਮਸਾਲ 10 : 8 (PAV)
ਮਨ ਦਾ ਬੁੱਧਵਾਨ ਹੁਕਮ ਨੂੰ ਮੰਨੇਗਾ, ਪਰ ਬਕਵਾਸੀ ਮੂਰਖ ਡਿੱਗ ਪਵੇਗਾ।
ਅਮਸਾਲ 10 : 9 (PAV)
ਸਿੱਧਾ ਤੁਰਨ ਵਾਲਾ ਬੇਖਟਕੇ ਤੁਰਦਾ ਹੈ, ਅਤੇ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਜਾਗਰ ਹੋ ਜਾਵੇਗਾ।
ਅਮਸਾਲ 10 : 10 (PAV)
ਜਿਹੜਾ ਅੱਖੀਆਂ ਮਟਕਾਉਂਦਾ ਹੈ ਉਹ ਸੋਗ ਪਾਉਂਦਾ ਹੈ, ਅਤੇ ਬਕਵਾਸੀ ਮੂਰਖ ਡਿੱਗ ਪਵੇਗਾ।
ਅਮਸਾਲ 10 : 11 (PAV)
ਧਰਮੀ ਦਾ ਮੂੰਹ ਜੀਉਣ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।
ਅਮਸਾਲ 10 : 12 (PAV)
ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਭਨਾਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
ਅਮਸਾਲ 10 : 13 (PAV)
ਸਮਝ ਵਾਲੇ ਦਿਆਂ ਬੁੱਲ੍ਹਾਂ ਵਿੱਚ ਬੁੱਧ ਲੱਭਦੀ ਹੈ, ਪਰ ਬੇਸਮਝ ਦੀ ਪਿੱਠ ਲਈ ਛੂਛਕ ਹੈ।
ਅਮਸਾਲ 10 : 14 (PAV)
ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ ਦੇ ਨੇੜੇ ਹੈ।
ਅਮਸਾਲ 10 : 15 (PAV)
ਧਨੀ ਦਾ ਧਨ ਉਹਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦਾ ਵਿਨਾਸ ਓਹਨਾਂ ਦੀ ਥੁੜੋਂ ਹੈ।
ਅਮਸਾਲ 10 : 16 (PAV)
ਧਰਮੀ ਦਾ ਮਿਹਨਤ ਜੀਉਣ ਲਈ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ।
ਅਮਸਾਲ 10 : 17 (PAV)
ਜਿਹੜਾ ਸਿੱਖਿਆ ਨੂੰ ਮੰਨਦਾ ਉਹ ਤਾਂ ਜੀਉਣ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
ਅਮਸਾਲ 10 : 18 (PAV)
ਜਿਹੜਾ ਵੈਰ ਨੂੰ ਢੱਕ ਰੱਖਦਾ ਹੈ ਉਹ ਝੂਠੇ ਬੁੱਲ੍ਹਾਂ ਵਾਲਾ ਹੈ, ਅਤੇ ਜਿਹੜਾ ਊਜ ਲਾਉਂਦਾ ਹੈ ਉਹ ਮੂਰਖ ਹੈ।
ਅਮਸਾਲ 10 : 19 (PAV)
ਗੱਪਾਂ ਦੇ ਵਾਧੇ ਵਿੱਚ ਅਪਰਾਧ ਦੀ ਕਮੀ ਨਹੀਂ, ਪਰ ਜੋ ਆਪਣਿਆਂ ਬੁੱਲ੍ਹਾਂ ਨੂੰ ਰੋਕਦਾ ਹੈ ਉਹ ਦਾਨਾ ਹੈ।
ਅਮਸਾਲ 10 : 20 (PAV)
ਧਰਮੀ ਦੀ ਰਸਨਾ ਖਰੀ ਚਾਂਦੀ ਹੈ, ਦੁਸ਼ਟ ਦਾ ਮਨ ਤੁੱਛ ਹੈ।
ਅਮਸਾਲ 10 : 21 (PAV)
ਧਰਮੀ ਦੇ ਬੁੱਲ੍ਹ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।
ਅਮਸਾਲ 10 : 22 (PAV)
ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਸੋਗ ਨਹੀਂ ਮਿਲਾਉਂਦਾ।
ਅਮਸਾਲ 10 : 23 (PAV)
ਮੂਰਖ ਲਈ ਤਾਂ ਸ਼ਰਾਰਤ ਕਰਨੀ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਲਈ ਬੁੱਧ ਹੈ।
ਅਮਸਾਲ 10 : 24 (PAV)
ਦੁਸ਼ਟ ਦਾ ਭੈ ਓਹ ਉਸ ਉੱਤੇ ਆਣ ਪਵੇਗਾ, ਪਰ ਧਰਮੀ ਦੀ ਇੱਛਆ ਪੂਰੀ ਕੀਤੀ ਜਾਵੇਗੀ।
ਅਮਸਾਲ 10 : 25 (PAV)
ਜਿਵੇਂ ਵਾਵਰੋਲਾ ਲੰਘ ਜਾਂਦਾ ਹੈ ਓਵੇਂ ਦੁਸ਼ਟ ਨਹੀਂ ਰਹਿੰਦਾ, ਪਰ ਧਰਮੀ ਇੱਕ ਅਟੱਲ ਨੀਉਂ ਹੈ।
ਅਮਸਾਲ 10 : 26 (PAV)
ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖੀਆਂ ਲਈ ਧੂੰਆਂ ਹੈ, ਓਵੇਂ ਹੀ ਆਲਸੀ ਆਪਣੇ ਘੱਲਣ ਵਾਲਿਆਂ ਲਈ ਹੈ।
ਅਮਸਾਲ 10 : 27 (PAV)
ਯਹੋਵਾਹ ਦਾ ਭੈ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੇ ਵਰਹੇ ਥੋੜੇ ਹੋਣਗੇ।
ਅਮਸਾਲ 10 : 28 (PAV)
ਧਰਮੀ ਦੀ ਆਸ ਅਨੰਦਤਾ ਹੈ, ਪਰ ਦੁਸ਼ਟ ਦੀ ਉਡੀਕ ਮਿਟ ਜਾਵੇਗੀ।
ਅਮਸਾਲ 10 : 29 (PAV)
ਯਹੋਵਾਹ ਦਾ ਰਾਹ ਖਰਿਆਂ ਲਈ ਪੱਕਾ ਕਿਲ੍ਹਾ ਹੈ, ਪਰ ਕੁਕਰਮੀਆਂ ਲਈ ਵਿਨਾਸ ਹੈ।
ਅਮਸਾਲ 10 : 30 (PAV)
ਧਰਮੀ ਤਾਂ ਸਦਾ ਅਟੱਲ ਰਹਿਣਗੇ, ਪਰ ਦੁਸ਼ਟ ਧਰਤੀ ਉੱਤੇ ਨਾ ਵੱਸਣਗੇ।
ਅਮਸਾਲ 10 : 31 (PAV)
ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ।
ਅਮਸਾਲ 10 : 32 (PAV)
ਧਰਮੀ ਦੇ ਬੁੱਲ੍ਹ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਉਲਟੀਆਂ ਗੱਲਾਂ ਬੋਲਦਾ ਹੈ।।
❮
❯