ਅਮਸਾਲ 11 : 1 (PAV)
ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰੰਸਨ ਹੁੰਦਾ ਹੈ।
ਅਮਸਾਲ 11 : 2 (PAV)
ਹੰਕਾਰ ਦੇ ਨਾਲ ਖੁਆਰੀ ਆਉਂਦੀ ਹੈ, ਪਰ ਦੀਨਾਂ ਦੇ ਨਾਲ ਬੁੱਧ ਹੈ।
ਅਮਸਾਲ 11 : 3 (PAV)
ਸਿੱਧਿਆਂ ਦੀ ਖਰਿਆਈ ਓਹਨਾਂ ਦੀ ਅਗਵਾਈ ਕਰੇਗੀ, ਪਰ ਛਲੀਆਂ ਦੀ ਟੇਢ ਉਨ੍ਹਾਂ ਦਾ ਨਾਸ ਕਰੇਗੀ।
ਅਮਸਾਲ 11 : 4 (PAV)
ਕ੍ਰੋਧ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾਂ ਹੈ।
ਅਮਸਾਲ 11 : 5 (PAV)
ਸੰਪੂਰਨ ਆਦਮੀ ਦਾ ਧਰਮ ਉਹ ਦਾ ਰਾਹ ਸਿੱਧਾ ਰੱਖੇਗਾ, ਪਰ ਦੁਸ਼ਟ ਜਨ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪਵੇਗਾ।
ਅਮਸਾਲ 11 : 6 (PAV)
ਸਿੱਧਿਆਂ ਦਾ ਧਰਮ ਓਹਨਾਂ ਨੂੰ ਛੁਡਾਉਂਦਾ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
ਅਮਸਾਲ 11 : 7 (PAV)
ਜਦ ਦੁਸ਼ਟ ਜਨ ਮਰਦਾ ਹੈ ਤਦ ਉਹ ਦੀ ਉਡੀਕ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
ਅਮਸਾਲ 11 : 8 (PAV)
ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਓਸੇ ਵਿੱਚ ਆ ਪੈਂਦਾ ਹੈ।
ਅਮਸਾਲ 11 : 9 (PAV)
ਬੇਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
ਅਮਸਾਲ 11 : 10 (PAV)
ਜਦ ਧਰਮੀਆਂ ਨੂੰ ਸੁਖ ਹੁੰਦਾ ਹੈ ਤਦ ਨਗਰ ਬਾਗ਼ ਬਾਗ਼ ਹੁੰਦਾ ਹੈ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
ਅਮਸਾਲ 11 : 11 (PAV)
ਸਚਿਆਰਾ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹੀ ਜਾਂਦਾ ਹੈ।
ਅਮਸਾਲ 11 : 12 (PAV)
ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਬੁੱਧ ਵਾਲਾ ਪੁਰਸ਼ ਚੁੱਪ ਕਰ ਰਹਿੰਦਾ ਹੈ।
ਅਮਸਾਲ 11 : 13 (PAV)
ਬਕਵਾਸੀ ਛਿਪੀਆਂ ਗੱਲਾਂ ਨੂੰ ਪਰਗਟ ਕਰਦਾ ਹੈ, ਪਰ ਮਾਤਬਰ ਰੂਹ ਵਾਲਾ ਗੱਲ ਨੂੰ ਲੁੱਕੋ ਰੱਖਦਾ ਹੈ।
ਅਮਸਾਲ 11 : 14 (PAV)
ਜਦੋਂ ਅਗਵਾਈ ਨਹੀਂ ਤਾਂ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹੁਆਂ ਨਾਲ ਬਚਾਉ ਹੈ।
ਅਮਸਾਲ 11 : 15 (PAV)
ਜਿਹੜਾ ਪਰਾਏ ਮਨੁੱਖ ਦਾ ਜਾਮਨ ਬਣੇ, ਉਹ ਵੱਡਾ ਦੁੱਖੀ ਹੋਵੇਗਾ, ਪਰ ਜਿਹੜਾ ਜ਼ਾਮਨੀ ਤੋਂ ਘਿਣ ਕਰਦਾ ਹੈ ਉਹ ਸੁਖੀ ਰਹੇਗਾ।
ਅਮਸਾਲ 11 : 16 (PAV)
ਦਯਾਵਾਨ ਤੀਵੀਂ ਦਾ ਆਦਰ ਹੁੰਦਾ ਹੈ, ਅਤੇ ਭਿਆਣਕ ਪੁਰਸ਼ਾਂ ਨੂੰ ਧਨ ਹੀ ਪ੍ਰਾਪਤ ਹੁੰਦਾ ਹੈ।
ਅਮਸਾਲ 11 : 17 (PAV)
ਦਿਆਲੂ ਮਨੁੱਖ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
ਅਮਸਾਲ 11 : 18 (PAV)
ਦੁਸ਼ਟ ਝੂਠੀ ਮਜੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ ਉਹ ਨੂੰ ਸੱਚਾ ਫਲ ਮਿਲਦਾ ਹੈ।
ਅਮਸਾਲ 11 : 19 (PAV)
ਧਰਮ ਸੱਚ ਮੁੱਚ ਜੀਉਣ ਦੇ ਲਈ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ ਆਪਣੀ ਮੌਤ ਲਈ ਕਰਦਾ ਹੈ।
ਅਮਸਾਲ 11 : 20 (PAV)
ਜਿਹੜੇ ਮਨ ਦੇ ਟੇਢੇ ਹਨ ਓਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
ਅਮਸਾਲ 11 : 21 (PAV)
ਇਹ ਪੱਕ ਮੰਨੋ ਭਈ ਡੰਨ ਬਿਨਾ ਦੁਸ਼ਟ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
ਅਮਸਾਲ 11 : 22 (PAV)
ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ,- ਰੂਪਵੰਤ ਇਸਤ੍ਰੀ ਜੋ ਬਿਬੇਕਹੀਨ ਹੈ ਇਹੋ ਜਿਹੀ ਹੈ।
ਅਮਸਾਲ 11 : 23 (PAV)
ਧਰਮੀ ਦਾ ਮਨੋਰਥ ਨੇਕ ਹੀ ਹੈ, ਪਰ ਦੁਸ਼ਟ ਦੀ ਉਡੀਕ ਕਹਿਰ ਹੈ।
ਅਮਸਾਲ 11 : 24 (PAV)
ਕੋਈ ਤਾਂ ਵੰਡਦਾ ਹੈ ਫੇਰ ਵੀ ਉਹ ਦਾ ਮਾਲ ਵਧਦਾ ਹੈ, ਅਤੇ ਕੋਈ ਜੋਗ ਖਰਚ ਤੋਂ ਸਰਫਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
ਅਮਸਾਲ 11 : 25 (PAV)
ਸਖੀ ਜਨ ਮੋਟਾ ਹੋ ਜਾਵੇਗਾ, ਤੇ ਜੋ ਸਿੰਜਦਾ ਹੈ ਉਹ ਆਪ ਵੀ ਸਿੰਜਿਆ ਜਾਵੇਗਾ।
ਅਮਸਾਲ 11 : 26 (PAV)
ਜਿਹੜਾ ਅਨਾਜ ਨੂੰ ਦੱਬ ਛੱਡਦਾ ਹੈ ਉਹ ਨੂੰ ਤਾਂ ਲੋਕ ਫਿਟਕਾਰ ਦਿੰਦੇ ਹਨ, ਪਰ ਜਿਹੜਾ ਵੇਚ ਛੱਡਦਾ ਹੈ ਉਹ ਦੇ ਸਿਰ ਨੂੰ ਅਸੀਸਾਂ ਦਿੰਦੇ ਹਨ।
ਅਮਸਾਲ 11 : 27 (PAV)
ਜਿਹੜਾ ਉੱਦਮ ਨਾਲ ਭਲਿਆਈ ਨੂੰ ਭਾਲਦਾ, ਉਹ ਪਰਸੰਨਤਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਢੂੰਡਦਾ ਹੈ, ਉਹੀ ਉਸ ਉੱਤੇ ਆ ਪਵੇਗੀ।
ਅਮਸਾਲ 11 : 28 (PAV)
ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਙੁ ਲਹਿਲਹਾਉਣਗੇ।।
ਅਮਸਾਲ 11 : 29 (PAV)
ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਗੋੱਲਾ ਹੋਵੇਗਾ।
ਅਮਸਾਲ 11 : 30 (PAV)
ਧਰਮੀ ਦਾ ਫਲ ਜੀਉਣ ਦਾ ਬਿਰਛ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।
ਅਮਸਾਲ 11 : 31 (PAV)
ਵੇਖੋ, ਧਰਮੀ ਵੀ ਇਸ ਲੋਕ ਵਿੱਚ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨਾ ਵਧੀਕ ਭੋਗਣਗੇ!।।
❮
❯