ਅਮਸਾਲ 12 : 1 (PAV)
ਜੋ ਸੁਧਾਰ ਨਾਲ ਪ੍ਰੀਤ ਰੱਖਦਾ ਹੈ, ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜ ਨੂੰ ਬੁਰਾ ਜਾਣਦਾ ਹੈ ਉਹ ਪਸੂ ਵਰਗਾ ਹੈ।
ਅਮਸਾਲ 12 : 2 (PAV)
ਭਲੇ ਮਾਨਸ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।
ਅਮਸਾਲ 12 : 3 (PAV)
ਖੋਟ ਨਾਲ ਕੋਈ ਮਨੁੱਖ ਅਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ।
ਅਮਸਾਲ 12 : 4 (PAV)
ਪਤਵੰਤੀ ਤੀਵੀਂ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀਆਂ ਹੱਡੀਆਂ ਦਾ ਸਾੜਾ ਹੈ।
ਅਮਸਾਲ 12 : 5 (PAV)
ਧਰਮੀਆਂ ਦੀਆਂ ਚਿਤਮਣੀਆਂ ਤਾਂ ਨਿਆਉਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਤੇ ਮਤੇ ਛਲ ਹੁੰਦੇ ਹਨ।
ਅਮਸਾਲ 12 : 6 (PAV)
ਦੁਸ਼ਟਾਂ ਦੀਆਂ ਗੱਲਾਂ ਖ਼ੂਨ ਦੇ ਘਾਤ ਦੀਆਂ ਹਨ, ਪਰ ਸਚਿਆਰਾਂ ਦੇ ਮੂੰਹ ਓਹਨਾਂ ਨੂੰ ਛੁਡਾ ਲੈਂਦੇ ਹਨ।
ਅਮਸਾਲ 12 : 7 (PAV)
ਦੁਸ਼ਟ ਉਲਟਾਏ ਜਾਂਦੇ ਅਤੇ ਓਹ ਹੁੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਖੜਾ ਰਹੇਗਾ।
ਅਮਸਾਲ 12 : 8 (PAV)
ਆਦਮੀ ਦਾ ਜਸ ਉਹ ਦੀ ਚਤਰਾਈ ਦੇ ਅਨੁਸਾਰ ਹੁੰਦਾ ਹੈ, ਪਰ ਪੁੱਠੇ ਦਿਲ ਵਾਲਾ ਤੁੱਛ ਸਮਝਿਆ ਜਾਂਦਾ ਹੈ।
ਅਮਸਾਲ 12 : 9 (PAV)
ਪਤਹੀਣ ਜਿਹ ਦੇ ਕੋਲ ਟਹਿਲੂਆ ਹੈ, ਉਸ ਨਾਲੋਂ ਚੰਗਾ ਹੈ ਜੋ ਵਡਿਆਈ ਮਾਰਦਾ ਪਰ ਰੋਟੀਓਂ ਵੀ ਤੰਗ ਹੈ।
ਅਮਸਾਲ 12 : 10 (PAV)
ਧਰਮੀ ਆਪਣੇ ਪਸੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟਾਂ ਦਾ ਰਹਮ ਨਿਰਦਈ ਹੀ ਹੈ।
ਅਮਸਾਲ 12 : 11 (PAV)
ਜਿਹੜਾ ਆਪਣੀ ਭੋਂ ਨੂੰ ਦੱਬ ਕੇ ਵਾਹੇਗਾ ਉਹ ਰੱਜ ਕੇ ਖਾਏਗਾ, ਤੇ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
ਅਮਸਾਲ 12 : 12 (PAV)
ਦੁਸ਼ਟ ਬੁਰਿਆਰਾਂ ਦੇ ਜਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
ਅਮਸਾਲ 12 : 13 (PAV)
ਬੁਰਿਆਰ ਆਪਣੇ ਬੁਲ੍ਹਾਂ ਦੇ ਅਪਰਾਧ ਨਾਲ ਫੱਸ ਜਾਂਦਾ ਹੈ, ਪਰ ਧਰਮੀ ਦੁਖ ਤੋਂ ਬਚ ਨਿੱਕਲਦਾ ਹੈ।
ਅਮਸਾਲ 12 : 14 (PAV)
ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ, ਅਤੇ ਜੇਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ।
ਅਮਸਾਲ 12 : 15 (PAV)
ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
ਅਮਸਾਲ 12 : 16 (PAV)
ਮੂਰਖ ਦੀ ਖੱਚ ਝੱਟ ਪਰਗਟ ਹੋ ਜਾਂਦੀ ਹੈ, ਪਰ ਸਿਆਣਾ ਅਪਜਸ ਨੂੰ ਛਿਪਾ ਲੈਂਦਾ ਹੈਂ।
ਅਮਸਾਲ 12 : 17 (PAV)
ਜਿਹੜਾ ਸੱਚ ਬੋਲਦਾ ਹੈ ਉਹ ਧਰਮ ਨੂੰ ਦੱਸਦਾ ਹੈ, ਪਰ ਝੂਠਾ ਗਵਾਹ ਛਲ ਨੂੰ।
ਅਮਸਾਲ 12 : 18 (PAV)
ਬੇਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਙੁ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੀ ਜ਼ਬਾਨ ਚੰਗਾ ਕਰ ਦਿੰਦੀ ਹੈ।
ਅਮਸਾਲ 12 : 19 (PAV)
ਸੱਚੇ ਬੁੱਲ੍ਹ ਸਦਾ ਤਾਈਂ ਰਹਿਣਗੇ, ਪਰ ਝੂਠੀ ਜੀਭ ਛਿਨ ਮਾਤ੍ਰ ਦੀ ਹੈ।
ਅਮਸਾਲ 12 : 20 (PAV)
ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹੂਆਂ ਲਈ ਅਨੰਦ ਹੁੰਦਾ ਹੈ।
ਅਮਸਾਲ 12 : 21 (PAV)
ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ।
ਅਮਸਾਲ 12 : 22 (PAV)
ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰੀ ਵਰਤਦੇ ਹਨ ਉਹ ਓਹਨਾਂ ਨੂੰ ਪਸੰਦ ਕਰਦਾ ਹੈ।
ਅਮਸਾਲ 12 : 23 (PAV)
ਸਿਆਣਾ ਆਦਮੀ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪਰਚਾਰ ਕਰਦਾ ਹੈ।
ਅਮਸਾਲ 12 : 24 (PAV)
ਉੱਦਮੀ ਦਾ ਹੱਥ ਹਾਕਮੀ ਕਰੇਗਾ, ਪਰ ਆਲਸੀ ਕਰ ਦੇਣ ਵਾਲਾ ਬਣੇਗਾ।
ਅਮਸਾਲ 12 : 25 (PAV)
ਮਨੁੱਖ ਦੇ ਦਿਲ ਵਿੱਚ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
ਅਮਸਾਲ 12 : 26 (PAV)
ਧਰਮੀ ਆਪਣੇ ਗੁਆਂਢੀ ਨੂੰ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭੁਲਾ ਦਿੰਦੀ ਹੈ।
ਅਮਸਾਲ 12 : 27 (PAV)
ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਆਦਮੀ ਦਾ ਅਨਮੋਲ ਪਦਾਰਥ ਉੱਦਮੀ ਲਈ ਹੈ।
ਅਮਸਾਲ 12 : 28 (PAV)
ਧਰਮ ਦੇ ਰਾਹ ਵਿੱਚ ਜੀਉਣ ਹੈ, ਅਤੇ ਉਹ ਦੇ ਪਹੇ ਵਿੱਚ ਮੂਲੋਂ ਮੌਤ ਨਹੀਂ।।
❮
❯