ਅਮਸਾਲ 16 : 1 (PAV)
ਮਨ ਦੀਆਂ ਜੁਗਤਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ਬਾਨੋਂ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
ਅਮਸਾਲ 16 : 2 (PAV)
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸੁੱਧ ਹੈ, ਪਰ ਯਹੋਵਾਹ ਰੂਹਾਂ ਨੂੰ ਜਾਣਦਾ ਹੈ।
ਅਮਸਾਲ 16 : 3 (PAV)
ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇਹ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
ਅਮਸਾਲ 16 : 4 (PAV)
ਯਹੋਵਾਹ ਨੇ ਸਾਰੀਆਂ ਵਸਤਾਂ ਖਾਸ ਪਰੋਜਨ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ।
ਅਮਸਾਲ 16 : 5 (PAV)
ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪੱਕ ਮੰਨੋ ਉਹ ਬਿਨਾ ਡੰਨ ਨਾ ਛੁੱਟੇਗਾ।
ਅਮਸਾਲ 16 : 6 (PAV)
ਦਯਾ ਅਤੇ ਸਚਿਆਈ ਨਾਲ ਕੁੱਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈ ਮੰਨਣ ਕਰਕੇ ਲੋਕ ਬੁਰਿਆਈ ਤੋਂ ਪਰੇ ਰਹਿੰਦੇ ਹਨ।
ਅਮਸਾਲ 16 : 7 (PAV)
ਜਦ ਕਿਸੇ ਦਾ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਦਾ ਵੀ ਉਸ ਨਾਲ ਮੇਲ ਕਰਾਉਂਦਾ ਹੈ।
ਅਮਸਾਲ 16 : 8 (PAV)
ਧਰਮ ਨਾਲ ਥੋੜਾ ਜਿਹਾ ਕੁਨਿਆਉਂ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।
ਅਮਸਾਲ 16 : 9 (PAV)
ਆਦਮੀ ਦਾ ਮਨ ਉਹ ਦਾ ਰਾਹ ਠਹਿਰਾਉਂਦਾ ਹੈ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
ਅਮਸਾਲ 16 : 10 (PAV)
ਪਾਤਸ਼ਾਹ ਦੇ ਬੁੱਲ੍ਹਾਂ ਤੋਂ ਸੁਰਗੀ ਬਚਨ ਨਿੱਕਲਦਾ ਹੈ, ਨਿਆਉਂ ਵਿੱਚ ਉਹ ਦਾ ਮੂੰਹ ਭੁੱਲ ਨਹੀਂ ਕਰਦਾ।
ਅਮਸਾਲ 16 : 11 (PAV)
ਸੱਚੀ ਤਕੜੀ ਤੇ ਪਲੜੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।
ਅਮਸਾਲ 16 : 12 (PAV)
ਬੁਰਿਆਈ ਕਰਨੀ ਪਾਤਸ਼ਾਹਾਂ ਲਈ ਘਿਣਾਉਣੀ ਹੈ, ਕਿਉਂ ਜੋ ਉਨ੍ਹਾਂ ਦੀ ਗੱਦੀ ਦਾ ਧਰਮ ਨਾਲ ਹੀ ਟਿਕਾਓ ਹੁੰਦਾ ਹੈ।
ਅਮਸਾਲ 16 : 13 (PAV)
ਧਰਮੀ ਬੁੱਲ੍ਹਾਂ ਤੋਂ ਪਾਤਸ਼ਾਹ ਪਰਸੰਨ ਹੁੰਦੇ ਹਨ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।
ਅਮਸਾਲ 16 : 14 (PAV)
ਪਾਤਸ਼ਾਹ ਦਾ ਗੁੱਸਾ ਮੌਤ ਦੇ ਦੂਤਾਂ ਵਰਗਾ ਹੈ, ਪਰ ਬੁੱਧਵਾਨ ਪੁਰਸ਼ ਉਹ ਨੂੰ ਠੰਡਿਆਂ ਕਰਦਾ ਹੈ।
ਅਮਸਾਲ 16 : 15 (PAV)
ਪਾਤਸ਼ਾਹ ਦੇ ਮੁਖ ਦੇ ਚਾਨਣ ਵਿੱਚ ਜੀਉਣ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੇ ਛੇਕੜ ਦੀ ਬੱਦਲੀ ਵਰਗੀ ਹੁੰਦੀ ਹੈ।
ਅਮਸਾਲ 16 : 16 (PAV)
ਬੁੱਧ ਦੀ ਪ੍ਰਾਪਤੀ ਸੋਨੇ ਨਾਲੋਂ ਕਿੰਨੀ ਵਧੀਕ ਚੰਗੀ ਹੈ! ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
ਅਮਸਾਲ 16 : 17 (PAV)
ਬੁਰਿਆਈ ਤੋਂ ਲਾਂਭੇ ਰਹਿਣਾ ਸਚਿਆਰਾਂ ਦਾ ਸ਼ਾਹ ਰਾਹ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।
ਅਮਸਾਲ 16 : 18 (PAV)
ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘੁਮੰਡੀ ਰੂਹ ਹੁੰਦੀ ਹੈ।
ਅਮਸਾਲ 16 : 19 (PAV)
ਘੁਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਮਸਕੀਨਾਂ ਦੇ ਸੰਗ ਅੱਝਾ ਹੋ ਕੇ ਰਹਿਣਾ ਚੰਗਾ ਹੈ।
ਅਮਸਾਲ 16 : 20 (PAV)
ਜਿਹੜਾ ਬਚਨ ਉੱਤੇ ਚਿੱਤ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੈ!
ਅਮਸਾਲ 16 : 21 (PAV)
ਜਿਹੜਾ ਬੁੱਧਵਾਨ ਹੈ ਉਹ ਬਿਬੇਕੀ ਕਹਾਉਂਦਾ ਹੈ, ਅਤੇ ਮਿੱਠੇ ਬੋਲਣ ਨਾਲ ਕਾਇਲ ਕਰਨ ਦੀ ਸ਼ਕਤੀ ਵੱਧ ਜਾਂਦੀ ਹੈ।
ਅਮਸਾਲ 16 : 22 (PAV)
ਬੁੱਧਵਾਨ ਦੇ ਲਈ ਬੁੱਧ ਜੀਉਣ ਦਾ ਸੋਤਾ ਹੈ, ਪਰ ਮੂਰਖਾਂ ਦੀ ਸਿੱਖਿਆ ਮੂਰਖਤਾਈ ਹੀ ਹੈ।
ਅਮਸਾਲ 16 : 23 (PAV)
ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੁੱਲ੍ਹਾਂ ਨੂੰ ਗਿਆਨ ਦਿੰਦਾ ਹੈ।
ਅਮਸਾਲ 16 : 24 (PAV)
ਸ਼ੁਭ ਬਚਨ ਮਖੀਰ ਦੀ ਛੱਲੀ ਵਾਂਙੁ ਹਨ, ਓਹ ਜੀ ਨੂੰ ਮਿੱਠੇ ਲੱਗਦੇ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
ਅਮਸਾਲ 16 : 25 (PAV)
ਇੱਕ ਅਜਿਹਾ ਰਾਹ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ।
ਅਮਸਾਲ 16 : 26 (PAV)
ਮਜੂਰ ਦੀ ਭੁੱਖ ਉਸ ਤੋਂ ਮਜੂਰੀ ਕਰਾਉਂਦੀ ਹੈ, ਉਹ ਦਾ ਮੂੰਹ ਜੋ ਉਹ ਨੂੰ ਉਭਾਰਦਾ ਹੈ।
ਅਮਸਾਲ 16 : 27 (PAV)
ਨਿਕੰਮਾ ਪੁਰਸ਼ ਬੁਰਿਆਈ ਨੂੰ ਪੁੱਟਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।
ਅਮਸਾਲ 16 : 28 (PAV)
ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਜਾਨੀ ਮਿੱਤ੍ਰਾਂ ਵਿੱਚ ਫੁੱਟ ਪਾ ਦਿੰਦਾ ਹੈ।
ਅਮਸਾਲ 16 : 29 (PAV)
ਅਨ੍ਹੇਰੇ ਕਰਨ ਵਾਲਾ ਆਪਣੇ ਗੁਆਂਢੀ ਨੂੰ ਫ਼ੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ।
ਅਮਸਾਲ 16 : 30 (PAV)
ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁਟਣ ਵਾਲਾ ਬੁਰਿਆਈ ਕਰ ਛੱਡਦਾ ਹੈ।
ਅਮਸਾਲ 16 : 31 (PAV)
ਧੌਲਾ ਸਿਰ ਸਜ਼ਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
ਅਮਸਾਲ 16 : 32 (PAV)
ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲ ਨਾਲੋਂ ਚੰਗਾ ਹੈ।
ਅਮਸਾਲ 16 : 33 (PAV)
ਬੁੱਕਲ ਵਿੱਚ ਗੁਣੇ ਪਾਏ ਜਾਂਦੇ ਹਨ, ਪਰ ਉਨ੍ਹਾਂ ਦਾ ਫ਼ੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33

BG:

Opacity:

Color:


Size:


Font: