ਅਮਸਾਲ 27 : 1 (PAV)
ਭਲਕ ਦਾ ਗਰਭ ਨਾ ਕਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।
ਅਮਸਾਲ 27 : 2 (PAV)
ਤੇਰੀ ਸਲਾਹੁਤ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ੍ਹ।
ਅਮਸਾਲ 27 : 3 (PAV)
ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਓਹਨਾਂ ਦੋਹਾਂ ਨਾਲੋਂ ਭਾਰਾ ਹੈ।
ਅਮਸਾਲ 27 : 4 (PAV)
ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖਲੋ ਸੱਕਦਾ ਹੈॽ
ਅਮਸਾਲ 27 : 5 (PAV)
ਗੁੱਝੀ ਪ੍ਰੀਤ ਨਾਲੋਂ ਖੁੱਲ੍ਹੀ ਤਾੜ ਚੰਗੀ ਹੈ।
ਅਮਸਾਲ 27 : 6 (PAV)
ਹਿੱਤਕਾਰੀ ਵੱਲੋਂ ਘਾਉ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
ਅਮਸਾਲ 27 : 7 (PAV)
ਰੱਜਿਆ ਹੋਇਆ ਜੀ ਸ਼ਹਿਤ ਦੇ ਛੱਤੇ ਤੋਂ ਵੀ ਗਲਿਆਣ ਕਰਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
ਅਮਸਾਲ 27 : 8 (PAV)
ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
ਅਮਸਾਲ 27 : 9 (PAV)
ਫੁਲੇਲ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਉਸ ਦੇ ਮਿੱਤ੍ਰ ਹੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
ਅਮਸਾਲ 27 : 10 (PAV)
ਆਪਣੇ ਅਤੇ ਆਪਣੇ ਪਿਉ ਦੇ ਮਿੱਤ੍ਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾਹ, - ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
ਅਮਸਾਲ 27 : 11 (PAV)
ਹੇ ਮੇਰੇ ਪੁੱਤ੍ਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸੱਕਾਂ ਜਿਹੜਾ ਮੈਨੂੰ ਮੇਹਣਾ ਮਾਰਦਾ ਹੈ।
ਅਮਸਾਲ 27 : 12 (PAV)
ਸਿਆਣਾ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ, ਪਰ ਭੋਲੇ ਅੱਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।
ਅਮਸਾਲ 27 : 13 (PAV)
ਜਿਹੜਾ ਪਰਦੇਸੀ ਦਾ ਜ਼ਾਮਨ ਹੋਵੇ ਉਹ ਦੇ ਲੀੜੇ ਲਾਹ ਲੈ, ਅਤੇ ਜਿਹੜਾ ਓਪਰੀ ਤੀਵੀਂ ਦਾ ਜ਼ਾਮਨ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।
ਅਮਸਾਲ 27 : 14 (PAV)
ਜਿਹੜਾ ਤੜਕੇ ਈ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
ਅਮਸਾਲ 27 : 15 (PAV)
ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਤੀਵੀਂ ਦੋਵੋਂ ਇੱਕੋ ਸਮਾਨ ਹਨ!
ਅਮਸਾਲ 27 : 16 (PAV)
ਜਿਹੜਾ ਉਹ ਨੂੰ ਡੱਕਦਾ ਹੈ ਉਹ ਪੌਣ ਨੂੰ ਡੱਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
ਅਮਸਾਲ 27 : 17 (PAV)
ਲੋਹਾ ਲੋਹੇ ਨੂੰ ਤਿੱਖਾ ਕਰਦਾ ਹੈ, ਇਉਂ ਮਨੁੱਖ ਆਪਣੇ ਮਿੱਤ੍ਰ ਦੇ ਮੁਖ ਨੂੰ ਤਿੱਖਾ ਕਰਦਾ ਹੈ।
ਅਮਸਾਲ 27 : 18 (PAV)
ਜਿਹੜਾ ਹੰਜੀਰ ਦੇ ਰੁੱਖ ਦੀ ਰਾਖੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਛਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।
ਅਮਸਾਲ 27 : 19 (PAV)
ਜਿਵੇਂ ਜਾਲ ਵਿੱਚ ਮੂੰਹ ਮੂੰਹ ਨਾਲ ਮਿਲਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨਾਲ।
ਅਮਸਾਲ 27 : 20 (PAV)
ਪਤਾਲ ਅਤੇ ਹਲਾਕਤ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਅੱਖੀਆਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।
ਅਮਸਾਲ 27 : 21 (PAV)
ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।
ਅਮਸਾਲ 27 : 22 (PAV)
ਭਾਵੇਂ ਤੂੰ ਮੂਰਖ ਨੂੰ ਉੱਖਲੀ ਵਿੱਚ ਦਾਣਿਆਂ ਸੰਗ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹਟਣੀ।
ਅਮਸਾਲ 27 : 23 (PAV)
ਆਪਣੇ ਇੱਜੜਾਂ ਦਾ ਹਾਲ ਚੰਗੀ ਤਰਾਂ ਬੁੱਝ ਲੈ, ਅਤੇ ਆਪਣੇ ਵੱਗਾਂ ਦੀ ਸੁੱਧ ਰੱਖ
ਅਮਸਾਲ 27 : 24 (PAV)
ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, - ਭਲਾ, ਮੁਕਟ ਪੀਹੜੀਓਂ ਪੀਹੜੀ ਬਣਿਆ ਰਹਿੰਦਾ ਹੈॽ
ਅਮਸਾਲ 27 : 25 (PAV)
ਜਦ ਘਾਹ ਚੁੱਕਿਆ ਗਿਆ ਤਾਂ ਨੰਨ੍ਹਾ ਘਾਹ ਵਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
ਅਮਸਾਲ 27 : 26 (PAV)
ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
ਅਮਸਾਲ 27 : 27 (PAV)
ਅਤੇ ਬਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਜੋਗਾ, ਨਾਲੇ ਤੇਰੀਆਂ ਟਹਿਲਣਾਂ ਦੇ ਗੁਜ਼ਾਰੇ ਲਈ ਹੋਵੇਗਾ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27

BG:

Opacity:

Color:


Size:


Font: