ਅਮਸਾਲ 3 : 1 (PAV)
ਹੇ ਮੇਰੇ ਪੁੱਤ੍ਰ, ਤੂੰ ਮੇਰੀ ਤਾਲੀਮ ਨੂੰ ਨਾ ਭੁੱਲ, ਸਗੋਂ ਆਪਣੇ ਚਿੱਤ ਨਾਲ ਮੇਰੇ ਹੁਕਮਾਂ ਨੂੰ ਮੰਨ,
ਅਮਸਾਲ 3 : 2 (PAV)
ਕਿਉਂ ਜੋ ਓਹ ਉਮਰ ਦੀ ਲੰਬਾਈ, ਜੀਉਂਣ ਦੇ ਵਰ੍ਹੇ, ਅਤੇ ਸ਼ਾਂਤੀ ਤੇਰੇ ਲਈ ਵਧਾਉਣਗੇ।
ਅਮਸਾਲ 3 : 3 (PAV)
ਦਯਾ ਅਤੇ ਸਚਿਆਈ ਤੈਨੂੰ ਨਾ ਛੱਡਣ, ਓਹਨਾਂ ਨੂੰ ਆਪਣੇ ਗਲ ਦੇ ਦੁਆਲੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ,
ਅਮਸਾਲ 3 : 4 (PAV)
ਤਾਂ ਤੂੰ ਪਰਮੇਸ਼ੁਰ ਅਤੇ ਆਦਮੀ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕ ਨਾਮੀ ਪਾਏਂਗਾ।
ਅਮਸਾਲ 3 : 5 (PAV)
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ, ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
ਅਮਸਾਲ 3 : 6 (PAV)
ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਪਛਾਣ, ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
ਅਮਸਾਲ 3 : 7 (PAV)
ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈ ਰੱਖ ਅਤੇ ਬੁਰਿਆਈ ਤੋਂ ਲਾਂਭੇ ਰਹੁ।
ਅਮਸਾਲ 3 : 8 (PAV)
ਏਸ ਤੋਂ ਤੇਰੀ ਨਾਭੀ ਨਿਰੋਗ, ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
ਅਮਸਾਲ 3 : 9 (PAV)
ਆਪਣਾ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
ਅਮਸਾਲ 3 : 10 (PAV)
ਤਾਂ ਤੇਰੇ ਖਾਤੇ ਪੈਦਾਵਾਰ ਨਾਲ ਭਰੇ ਪੂਰੇ ਰਹਿਣਗੇ, ਅਤੇ ਤੇਰੇ ਦਾਖਾਂ ਦੇ ਵੇਲਣੇ ਨਵੇਂ ਰਸ ਨਾਲ ਛਲਕਣਗੇ।
ਅਮਸਾਲ 3 : 11 (PAV)
ਹੇ ਮੇਰੇ ਪੁੱਤ੍ਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਾਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ,
ਅਮਸਾਲ 3 : 12 (PAV)
ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ ਜਿਹ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਉ ਉਸ ਪੁੱਤ੍ਰ ਨੂੰ ਜਿਸ ਤੋਂ ਉਹ ਪਰਸੰਨ ਹੈ।
ਅਮਸਾਲ 3 : 13 (PAV)
ਧੰਨ ਹੈ ਉਹ ਆਦਮੀ ਜਿਹ ਨੂੰ ਬੁੱਧ ਲੱਭਦੀ ਹੈ, ਅਤੇ ਉਹ ਪੁਰਸ਼ ਜਿਹ ਨੂੰ ਸਮਝ ਪ੍ਰਾਪਤ ਹੁੰਦੀ ਹੈ,
ਅਮਸਾਲ 3 : 14 (PAV)
ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ, ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।
ਅਮਸਾਲ 3 : 15 (PAV)
ਉਹ ਤਾਂ ਲਾਲਾਂ ਨਾਲੋਂ ਵੀ ਅਣਮੁੱਲ ਹੈ, ਅਤੇ ਜਿੰਨੀਆਂ ਵਸਤਾਂ ਦੀ ਤੈਨੂੰ ਲੋਚ ਹੈ ਓਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।
ਅਮਸਾਲ 3 : 16 (PAV)
ਵੱਡੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ, ਅਤੇ ਖੱਬੇ ਹੱਥ ਵਿੱਚ ਧਨ ਤੇ ਆਦਰ ਹੈ।
ਅਮਸਾਲ 3 : 17 (PAV)
ਉਹ ਦੇ ਰਾਹ ਮਨ ਭਾਉਂਦੇ, ਅਤੇ ਉਹ ਦੇ ਸਾਰੇ ਪਹੇ ਸ਼ਾਂਤੀ ਦੇ ਹਨ।
ਅਮਸਾਲ 3 : 18 (PAV)
ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ ਉਹ ਓਹਨਾਂ ਲਈ ਜੀਉਣ ਦਾ ਬਿਰਛ ਹੈ, ਅਤੇ ਜੋ ਕੋਈ ਉਹ ਨੂੰ ਫੜੀ ਰੱਖਦਾ ਹੈ ਉਹ ਖੁਸ਼ ਰਹਿੰਦਾ ਹੈ।।
ਅਮਸਾਲ 3 : 19 (PAV)
ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨਿਉਂ ਧਰੀ, ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।
ਅਮਸਾਲ 3 : 20 (PAV)
ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ, ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।।
ਅਮਸਾਲ 3 : 21 (PAV)
ਹੇ ਮੇਰੇ ਪੁੱਤ੍ਰ, ਦਨਾਈ ਅਤੇ ਸੋਝੀ ਨੂੰ ਸਾਂਭ ਕੇ ਰੱਖ, ਏਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਪਰੋਖੇ ਨਾ ਹੋਣ ਦੇਹ।
ਅਮਸਾਲ 3 : 22 (PAV)
ਓਹ ਤੇਰੇ ਜੀ ਲਈ ਜੀਉਣ, ਅਤੇ ਤੇਰੇ ਗਲ ਲਈ ਸਿੰਗਾਰ ਹੋਣਗੀਆਂ।
ਅਮਸਾਲ 3 : 23 (PAV)
ਫੇਰ ਤੂੰ ਆਪਣੇ ਰਾਹ ਵਿੱਚ ਬੇਖਟਕੇ ਚੱਲੇਂਗਾ, ਅਤੇ ਤੇਰਾ ਪੈਰ ਠੇਡਾ ਨਾ ਖਾਵਗਾ।
ਅਮਸਾਲ 3 : 24 (PAV)
ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, - ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿਠੀ ਹੋਵੇਗੀ।
ਅਮਸਾਲ 3 : 25 (PAV)
ਅਚਾਣਕ ਦੇ ਭੈ ਤੋਂ ਨਾ ਡਰੀਂ, ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਵਿਰਾਨੀ ਤੋਂ,
ਅਮਸਾਲ 3 : 26 (PAV)
ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ, ਅਤੇ ਉਹ ਤੇਰੇ ਪੈਰ ਨੂੰ ਫਸਣ ਤੋਂ ਬਚਾਵੇਗਾ
ਅਮਸਾਲ 3 : 27 (PAV)
ਜੇ ਤੇਰੇ ਹੱਥ ਵੱਸ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ ਉਨ੍ਹਾਂ ਦਾ ਭਲਾ ਕਰਨੋਂ ਨਾ ਰੁੱਕੀਂ ।।
ਅਮਸਾਲ 3 : 28 (PAV)
ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਭਈ ਤੂੰ ਜਾਹ, ਫੇਰ ਆਵੀਂ, ਮੈਂ ਭਲਕੇ ਤੈਨੂੰ ਦੇਵਾਂਗਾ।
ਅਮਸਾਲ 3 : 29 (PAV)
ਜਦ ਤੇਰਾ ਗੁਆਂਢੀ ਨਿਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਬੁਰਿਆਈ ਦੀ ਜੁਗਤ ਨਾ ਕਰ।
ਅਮਸਾਲ 3 : 30 (PAV)
ਜਿਹ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਹ ਦੇ ਨਾਲ ਐਵੇਂ ਬਖੇੜਾ ਨਾ ਕਰ।
ਅਮਸਾਲ 3 : 31 (PAV)
ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕੋਈ ਚੁਣ,
ਅਮਸਾਲ 3 : 32 (PAV)
ਕਿਉਂ ਜੋ ਕੱਬੇ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
ਅਮਸਾਲ 3 : 33 (PAV)
ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।
ਅਮਸਾਲ 3 : 34 (PAV)
ਸੱਚੀ ਮੁੱਚੀ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਮਸਕੀਨਾਂ ਉੱਤੇ ਉਹ ਕਿਰਪਾ ਕਰਦਾ ਹੈ।
ਅਮਸਾਲ 3 : 35 (PAV)
ਬੁੱਧਵਾਨ ਆਦਰ ਦੇ ਵਾਰਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਬੱਸ ਸ਼ਰਮ ਹੀ ਹੋਵੇਗੀ!।।
❮
❯