ਅਮਸਾਲ 5 : 1 (PAV)
ਹੇ ਮੇਰੇ ਪੁੱਤ੍ਰ, ਮੇਰੀ ਬੁੱਧ ਵੱਲ ਧਿਆਨ ਦੇਹ, ਮੇਰੀ ਸਮਝ ਵੱਲ ਕੰਨ ਲਾ,
ਅਮਸਾਲ 5 : 2 (PAV)
ਤਾਂ ਜੋ ਤੇਰੀ ਮੱਤ ਬਣੀ ਰਹੇ, ਅਤੇ ਤੇਰੇ ਬੁੱਲ ਗਿਆਨ ਨੂੰ ਫੜੀ ਰੱਖਣ,
ਅਮਸਾਲ 5 : 3 (PAV)
ਕਿਉਂ ਜੋ ਪਰਾਈ ਤੀਵੀਂ ਦੇ ਬੁੱਲ੍ਹਾਂ ਤੋਂ ਸ਼ਹਿਤ ਟਪਕਦਾ ਹੈ, ਅਤੇ ਉਹ ਦਾ ਮੂੰਹ ਤੇਲ ਨਾਲੋਂ ਵੀ ਚਿਕਣਾ ਹੈ,
ਅਮਸਾਲ 5 : 4 (PAV)
ਪਰ ਓੜਕ ਉਹ ਨਾਗ ਦਾਉਣੇ ਵਰਗੀ ਕੌੜੀ, ਅਤੇ ਦੋ ਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
ਅਮਸਾਲ 5 : 5 (PAV)
ਉਹ ਦੇ ਪੈਰ ਮੌਤ ਦੇ ਰਾਹ ਲਹਿ ਪੈਂਦੇ ਹਨ, ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।
ਅਮਸਾਲ 5 : 6 (PAV)
ਜੀਉਣ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਦਾਉ ਪੇਚ ਵਾਲੀਆਂ ਹਨ ਤੇ ਉਹ ਜਾਣਦੀ ਨਹੀਂ।।
ਅਮਸਾਲ 5 : 7 (PAV)
ਉਪਰੰਤ ਹੇ ਮੇਰੇ ਪੁੱਤ੍ਰ, ਤੂੰ ਮੇਰੀ ਸੁਣ, ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
ਅਮਸਾਲ 5 : 8 (PAV)
ਉਸ ਤੀਵੀਂ ਤੋਂ ਆਪਣੇ ਰਾਹ ਦੂਰ ਹੀ ਰੱਖ, ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾਹ,
ਅਮਸਾਲ 5 : 9 (PAV)
ਮਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਦੇਵੇਂ, ਅਤੇ ਆਪਣੀ ਉਮਰ ਨਿਰਦਈਆਂ ਨੂੰ, -
ਅਮਸਾਲ 5 : 10 (PAV)
ਮਤੇ ਪਰਾਏ ਤੇਰੇ ਬਲ ਨਾਲ ਰੱਜ ਜਾਣ, ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ,
ਅਮਸਾਲ 5 : 11 (PAV)
ਅਤੇ ਜਦ ਤੇਰਾ ਮਾਸ ਤੇ ਤੇਰੀ ਦੇਹ ਮਿਟ ਜਾਵੇ, ਤਾਂ ਤੂੰ ਓੜਕ ਨੂੰ ਰੋਵੇਂ,
ਅਮਸਾਲ 5 : 12 (PAV)
ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ, ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
ਅਮਸਾਲ 5 : 13 (PAV)
ਮੈਂ ਆਪਣੇ ਗੁਰੂਆਂ ਦੇ ਆਖੇ ਨਾ ਲੱਗਾ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
ਅਮਸਾਲ 5 : 14 (PAV)
ਮੰਡਲੀ ਅਤੇ ਸਭਾ ਦੇ ਵਿੱਚ ਮੈਂ ਪੂਰੀ ਬਰਬਾਦੀ ਦੇ ਨੇੜੇ ਤੇੜੇ ਸਾਂ।।
ਅਮਸਾਲ 5 : 15 (PAV)
ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ, ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
ਅਮਸਾਲ 5 : 16 (PAV)
ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ, ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚॽ
ਅਮਸਾਲ 5 : 17 (PAV)
ਓਹ ਇਕੱਲੇ ਤੇਰੇ ਲਈ ਹੋਣ, ਨਾ ਤੇਰੇ ਨਾਲ ਓਪਰਿਆਂ ਲਈ ਵੀ ਹੋਣ।
ਅਮਸਾਲ 5 : 18 (PAV)
ਤੇਰਾ ਸੋਤਾ ਮੁਬਾਰਕ ਹੋਵੇ, ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹੁ।
ਅਮਸਾਲ 5 : 19 (PAV)
ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੋਂ ਸਦਾ ਤੈਨੂੰ ਤ੍ਰਿਪਤ ਆਵੇ, ਅਤੇ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹੁ।
ਅਮਸਾਲ 5 : 20 (PAV)
ਹੇ ਮੇਰੇ ਪੁੱਤ੍ਰ, ਤੂੰ ਕਾਹਨੂੰ ਪਰਾਈ ਤੀਵੀਂ ਨਾਲ ਮੋਹਿਤ ਹੋਵੇ, ਅਤੇ ਓਪਰੀ ਨੂੰ ਕਾਹਨੂੰ ਛਾਤੀ ਨਾਲ ਲਾਵੇਂॽ
ਅਮਸਾਲ 5 : 21 (PAV)
ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ, ਅਤੇ ਉਹ ਉਸ ਦੇ ਸਾਰੇ ਪਹਿਆਂ ਨੂੰ ਜਾਚਦਾ ਹੈ।
ਅਮਸਾਲ 5 : 22 (PAV)
ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ, ਅਤੇ ਉਹ ਆਪਣੇ ਹੀ ਪਾਪਾਂ ਦੇ ਬੰਧਣਾਂ ਨਾਲ ਬੱਧਾ ਜਾਵੇਗਾ।
ਅਮਸਾਲ 5 : 23 (PAV)
ਉਹ ਸਿਖਿਆ ਪਾਏ ਬਿਨਾ ਮਰੇਗਾ, ਅਤੇ ਆਪਣੀ ਡਾਢੀ ਮੂਰਖਤਾਈ ਦੇ ਕਾਰਨ ਭੁੱਲਿਆ ਫਿਰੇਗਾ।।
❮
❯