ਅਮਸਾਲ 6 : 1 (PAV)
ਹੇ ਮੇਰੇ ਪੁੱਤ੍ਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਾਮਨ ਹੋਇਆ, ਅਥਵਾ ਕਿਸੇ ਪਰਾਏ ਦੇ ਹੱਥ ਉੱਤੇ ਹੱਥ ਮਾਰਿਆ ਹੋਵੇ,
ਅਮਸਾਲ 6 : 2 (PAV)
ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ, ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜਿਆ ਗਿਆ।
ਅਮਸਾਲ 6 : 3 (PAV)
ਸੋ ਹੇ ਮੇਰੇ ਪੁੱਤ੍ਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਇਉਂ ਕਰ ਤਾਂ ਤੂੰ ਛੁਟੇਂਗਾ, ਜਾਹ, ਨੀਵਾਂ ਹੋ ਕੇ ਆਪਣੇ ਗੁਆਂਢੀਂ ਨੂੰ ਮਨਾ ਲੈ।
ਅਮਸਾਲ 6 : 4 (PAV)
ਨਾ ਆਪਣੀਆਂ ਅੱਖਾਂ ਲੱਗਣ ਦੇਹ, ਨਾ ਆਪਣੀਆਂ ਪਲਕਾਂ ਵਿੱਚ ਨੀਂਦ ਆਉਣ ਦੇਹ।
ਅਮਸਾਲ 6 : 5 (PAV)
ਜਿਵੇਂ ਸ਼ਿਕਾਰੀ ਦੇ ਹੱਥੋਂ ਹਰਨੀ ਅਤੇ ਚਿੜੀਮਾਰ ਦੇ ਹੱਥੋਂ ਚਿੜੀ, ਓਵੇਂ ਆਪਣੇ ਆਪ ਨੂੰ ਛੁਡਾ ਲੈ।।
ਅਮਸਾਲ 6 : 6 (PAV)
ਹੇ ਆਲਸੀ, ਤੂੰ ਕੀੜੀ ਕੋਲ ਜਾਹ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ
ਅਮਸਾਲ 6 : 7 (PAV)
ਜਿਹ ਦਾ ਨਾ ਕੋਈ ਆਗੂ, ਨਾ ਹੁੱਦੇਦਾਰ ਨਾ ਹਾਕਮ ਹੈ,
ਅਮਸਾਲ 6 : 8 (PAV)
ਉਹ ਆਪਣਾ ਅਹਾਰ ਗਰਮੀ ਵਿੱਚ ਜੋੜਦੀ, ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।
ਅਮਸਾਲ 6 : 9 (PAV)
ਹੇ ਆਲਸੀ, ਤੂੰ ਕਦੋਂ ਤੋੜੀ ਪਿਆ ਰਹੇਂਗਾॽ ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਗਾॽ
ਅਮਸਾਲ 6 : 10 (PAV)
ਰਤੀ ਕੁ ਨੀਂਦ, ਰਤੀ ਕੁ ਊਂਘ, ਰਤੀ ਕੁ ਹੱਥ ਇਕੱਠੇ ਕਰ ਕੇ ਲੰਮਾ ਪੈਣਾ, -
ਅਮਸਾਲ 6 : 11 (PAV)
ਏਸੇ ਤਰਾਂ ਗਰੀਬੀ ਧਾੜਵੀ ਵਾਂਙੁ, ਅਤੇ ਤੰਗੀ ਸ਼ਸਤ੍ਰ ਧਾਰੀ ਵਾਂਙੁ ਤੇਰੇ ਉੱਤੇ ਆ ਪਵੇਗੀ!
ਅਮਸਾਲ 6 : 12 (PAV)
ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠਾ ਮੂੰਹ ਲਈ ਫਿਰਦਾ ਹੈ।
ਅਮਸਾਲ 6 : 13 (PAV)
ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਸੈਨਤਾਂ ਮਾਰਦਾ ਹੈ।
ਅਮਸਾਲ 6 : 14 (PAV)
ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ ਹੈ। ਅਤੇ ਝਗੜਾ ਪਾਉਂਦਾ ਹੈ।
ਅਮਸਾਲ 6 : 15 (PAV)
ਤਾਂ ਹੀ ਉਹ ਦੇ ਉੱਤੇ ਬਿਪਤਾ ਅਚਾਣਕ ਆ ਪਵੇਗੀ, ਇੱਕ ਪਲ ਵਿੱਚ ਉਹ ਬੇਇਲਾਜਾ ਭੰਨਿਆ ਜਾਵੇਗਾ।
ਅਮਸਾਲ 6 : 16 (PAV)
ਛੀਆਂ ਵਸਤਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਦੇ ਜੀ ਨੂੰ ਘਿਣਾਉਣੀਆਂ ਲਗਦੀਆਂ ਹਨ, -
ਅਮਸਾਲ 6 : 17 (PAV)
ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ੇ ਦਾ ਖ਼ੂਨ ਕਰਨ ਵਾਲੇ ਹੱਥ,
ਅਮਸਾਲ 6 : 18 (PAV)
ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਓਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
ਅਮਸਾਲ 6 : 19 (PAV)
ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ, ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।।
ਅਮਸਾਲ 6 : 20 (PAV)
ਹੇ ਮੇਰੇ ਪੁੱਤ੍ਰ, ਤੂੰ ਆਪਣੇ ਪਿਤਾ ਦੀ ਆਗਿਆ ਮੰਨ, ਅਤੇ ਆਪਣੀ ਮਾਤਾ ਦੀ ਤਾਲੀਮ ਨੂੰ ਨਾ ਛੱਡ।
ਅਮਸਾਲ 6 : 21 (PAV)
ਓਹਨਾਂ ਨੂੰ ਸਦਾ ਆਪਣੇ ਮਨ ਉੱਤੇ ਬੰਨ੍ਹੀ ਰੱਖੀ, ਅਤੇ ਓਹਨਾਂ ਨੂੰ ਆਪਣੇ ਗਲ ਉੱਤੇ ਲਪੇਟ ਛੱਡ।
ਅਮਸਾਲ 6 : 22 (PAV)
ਜਦ ਤੂੰ ਕਿਤੇ ਜਾਏਂਗਾ ਤਾਂ ਓਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾਂ ਪਵੇਂਗਾ ਤਾਂ ਓਹ ਤੇਰੀ ਰਾਖੀ ਕਰਨਗੀਆਂ, ਅਤੇ ਜਦ ਤੂੰ ਜਾਗੇਂਗਾ ਤਾਂ ਓਹ ਤੇਰੇ ਨਾਲ ਗੱਲਾਂ ਕਰਨਗੀਆਂ,
ਅਮਸਾਲ 6 : 23 (PAV)
ਕਿਉਂ ਜੋ ਹੁਕਮ ਦੀਵਾ, ਤਾਲੀਮ ਜੋਤ, ਅਤੇ ਸਿੱਖਿਆ ਦੀ ਤਾੜ ਜੀਉਣ ਦਾ ਰਾਹ ਹੈ।
ਅਮਸਾਲ 6 : 24 (PAV)
ਤਾਂ ਜੋ ਓਹ ਤੈਨੂੰ ਬੁਰੀ ਤੀਵੀਂ ਤੋਂ, ਅਤੇ ਓਪਰੀ ਦੀ ਜੀਭ ਦੇ ਲੱਲੋ ਪੱਤੋਂ ਤੋਂ ਬਚਾਉਣ।
ਅਮਸਾਲ 6 : 25 (PAV)
ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਣਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,
ਅਮਸਾਲ 6 : 26 (PAV)
ਕਿਉਂ ਜੋ ਕੰਜਰੀ ਦੇ ਕਾਰਨ ਆਦਮੀ ਰੋਟੀ ਦੇ ਟੁਕੜੇ ਤੀਕ ਮੁਤਾਜ ਹੋ ਜਾਂਦਾ ਹੈ, ਅਤੇ ਵਿਭਚਾਰਨ ਅਣਮੁੱਲ ਜਾਨ ਦਾ ਸ਼ਿਕਾਰ ਕਰਦੀ ਹੈ।
ਅਮਸਾਲ 6 : 27 (PAV)
ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸੱਕਦਾ ਹੈ, ਤੇ ਉਹ ਦੇ ਲੀੜੇ ਨਾ ਸੜਨॽ
ਅਮਸਾਲ 6 : 28 (PAV)
ਕੋਈ ਅੰਗਿਆਰਿਆਂ ਉੱਤੇ ਤੁਰੇ, ਤੇ ਉਹ ਦੇ ਪੈਰ ਨਾ ਝੁਲਸਣॽ
ਅਮਸਾਲ 6 : 29 (PAV)
ਅਜਿਹਾ ਉਹ ਹੈ ਜੋ ਆਪਣੇ ਗੁਆਂਢੀ ਦੀ ਤੀਵੀਂ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨਾ ਡੰਨ ਭੋਗੇ ਨਾ ਛੁੱਟੇਗਾ।
ਅਮਸਾਲ 6 : 30 (PAV)
ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ,
ਅਮਸਾਲ 6 : 31 (PAV)
ਪਰ ਜੇ ਫੜਿਆ ਜਾਵੇ ਤਾਂ ਉਹ ਨੂੰ ਸੱਤ ਗੁਣਾ ਭਰਨਾ, ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ।
ਅਮਸਾਲ 6 : 32 (PAV)
ਜਿਹੜਾ ਕਿਸੇ ਤੀਵੀਂ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਦਮੀ ਆਪਣੀ ਜਾਨ ਦਾ ਨਾਸ ਕਰਦਾ ਹੈ।
ਅਮਸਾਲ 6 : 33 (PAV)
ਉਹ ਨੂੰ ਘਾਉ ਅਤੇ ਬੇਇੱਜ਼ਤੀ ਹੋਵੇਗੀ, ਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।
ਅਮਸਾਲ 6 : 34 (PAV)
ਅਣਖ ਤਾਂ ਮਰਦ ਲਈ ਜਲਨ ਹੈ, ਤੇ ਵੱਟਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
ਅਮਸਾਲ 6 : 35 (PAV)
ਉਹ ਕੋਈ ਚੱਟੀ ਨਹੀਂ ਕਬੂਲ ਕਰੇਗਾ, ਅਤੇ ਭਾਵੇਂ ਤੂੰ ਬਹੁਤੀਆਂ ਵੱਢੀਆਂ ਦੇਵੇਂ ਪਰ ਉਹ ਨਹੀਂ ਮੰਨੇਗਾ।।
❮
❯