ਅਮਸਾਲ 7 : 1 (PAV)
ਹੇ ਮੇਰੇ ਪੁੱਤ੍ਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
ਅਮਸਾਲ 7 : 2 (PAV)
ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹੁ, ਅਤੇ ਮੇਰੀ ਤਾਲੀਮ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।
ਅਮਸਾਲ 7 : 3 (PAV)
ਓਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।
ਅਮਸਾਲ 7 : 4 (PAV)
ਬੁੱਧ ਨੂੰ ਕਹੁ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਜਾਣੂ ਆਖ,
ਅਮਸਾਲ 7 : 5 (PAV)
ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਬਚਾਈ ਰੱਖਣ, ਉਸ ਓਪਰੀ ਤੋਂ ਜਿਹੜੀ ਲੱਲੋ ਪੱਤੋਂ ਦੀਆਂ ਗੱਲਾਂ ਕਰਦੀ ਹੈ।।
ਅਮਸਾਲ 7 : 6 (PAV)
ਮੈਂ ਆਪਣੇ ਘਰ ਦੀ ਤਾਕੀ ਕੋਲ ਹੋ ਕੇ ਝਰੋਖੇ ਦੇ ਵਿੱਚੋਂ ਦੀ ਝਾਕਿਆ,
ਅਮਸਾਲ 7 : 7 (PAV)
ਤਾਂ ਮੈਂ ਵੇਖਿਆ ਭਈ ਭੋਲਿਆਂ ਵਿੱਚੋਂ, ਗੱਭਰੂਆਂ ਵਿੱਚੋਂ ਇੱਕ ਜੁਆਨ ਨਿਰਬੁੱਧ ਜਿਹਾ,
ਅਮਸਾਲ 7 : 8 (PAV)
ਉਸ ਤੀਵੀਂ ਦੀ ਨੁੱਕਰ ਦੇ ਲਾਗੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜਿਆ,
ਅਮਸਾਲ 7 : 9 (PAV)
ਦਿਨ ਢਲੇ, ਸੰਝ ਦੇ ਵੇਲੇ, ਤੇ ਕਾਲੀ ਰਾਤ ਦੇ ਅਨ੍ਹੇਰੇ ਵਿੱਚ।
ਅਮਸਾਲ 7 : 10 (PAV)
ਤਾਂ ਵੇਖੋ ਇੱਕ ਤੀਵੀਂ ਕੰਜਰੀ ਦਾ ਭੇਸ ਪਹਿਨੀ, ਅਤੇ ਮਨ ਮੋਹਣੀ ਉਹ ਨੂੰ ਆ ਮਿਲੀ।
ਅਮਸਾਲ 7 : 11 (PAV)
ਉਹ ਬੜਬੋਲੀ ਅਤੇ ਮਨ ਮਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।
ਅਮਸਾਲ 7 : 12 (PAV)
ਉਹ ਕਦੀ ਸੜਕਾਂ ਉੱਤੇ, ਕਦੀ ਚੌਕਾਂ ਵਿੱਚ ਹੈ, ਅਤੇ ਹਰੇਕ ਮੋੜ ਕੋਲ ਦਾਉਂ ਲਾਉਂਦੀ ਹੈ।
ਅਮਸਾਲ 7 : 13 (PAV)
ਸੋ ਉਹ ਨੇ ਉਸ ਨੂੰ ਫੜ ਕੇ ਉਸ ਦਾ ਚੁੰਮਾ ਲਿਆ, ਤੇ ਬਿਸ਼ਰਮ ਮੂੰਹ ਨਾਲ ਉਸ ਨੂੰ ਆਖਿਆ,
ਅਮਸਾਲ 7 : 14 (PAV)
ਮੇਲ ਦੀਆਂ ਭੇਟਾਂ ਮੈਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਾਂ ਭਰ ਦਿੱਤੀਆਂ
ਅਮਸਾਲ 7 : 15 (PAV)
ਤਾਹੀਏਂ ਮੈਂ ਤੈਨੂੰ ਮਿਲਣ ਅਤੇ ਆਹਰ ਨਾਲ ਤੈਨੂੰ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ!
ਅਮਸਾਲ 7 : 16 (PAV)
ਮੈਂ ਆਪਣੀ ਮੇਜ ਉੱਤੇ ਪਲੰਘ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ।
ਅਮਸਾਲ 7 : 17 (PAV)
ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ, ਅਤੇ ਦਾਰਚੀਨੀ ਛਿੜਕੀ ਹੈ।
ਅਮਸਾਲ 7 : 18 (PAV)
ਆ, ਅਸੀਂ ਸਵੇਰ ਤਾਂਈ ਪ੍ਰੇਮ ਨਾਲ ਰੱਤੇ ਜਾਈਏ, ਲਾਡ ਪਿਆਰ ਨਾਲ ਅਸੀਂ ਜੀ ਬਹਿਲਾਈਏ,
ਅਮਸਾਲ 7 : 19 (PAV)
ਕਿਉਂ ਜੋ ਮੇਰਾ ਭਰਤਾ ਘਰ ਵਿੱਚ ਨਹੀਂ ਹੈ, ਉਹ ਦੂਰ ਦੇ ਪੈਂਡੇ ਗਿਆ ਹੋਇਆ ਹੈ।
ਅਮਸਾਲ 7 : 20 (PAV)
ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
ਅਮਸਾਲ 7 : 21 (PAV)
ਉਹ ਨੇ ਆਪਣੀਆਂ ਬਾਹਲੀਆਂ ਚਿਕਣੀਆਂ ਚੋਪੜੀਆਂ ਗੱਲਾਂ ਨਾਲ ਉਹ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁਲ੍ਹਾਂ ਦੇ ਲੱਲੋ ਪੱਤੋਂ ਨਾਲ ਧੱਕੋ ਧੱਕੀ ਉਹ ਨੂੰ ਲੈ ਗਈ।
ਅਮਸਾਲ 7 : 22 (PAV)
ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲਦ ਕੱਟਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਦੀ ਸਜ਼ਾ ਲਈ ਜਾਵੇ,
ਅਮਸਾਲ 7 : 23 (PAV)
ਜਦ ਤੀਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨ੍ਹੇ, - ਜਿਵੇਂ ਪੰਛੀ ਫਾਹੇ ਨੂੰ ਛੇਤੀ ਕਰੇ, ਅਤੇ ਨਹੀਂ ਜਾਣਦਾ ਭਈ ਉਹ ਉਸ ਦੀ ਜਾਨ ਲਈ ਹੈ।।
ਅਮਸਾਲ 7 : 24 (PAV)
ਹੁਣ ਹੇ ਮੇਰੇ ਪੁੱਤ੍ਰੋਂ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਚਿੱਤ ਲਾਓ।
ਅਮਸਾਲ 7 : 25 (PAV)
ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਪਹਿਆਂ ਵਿੱਚ ਨਾ ਭਟਕਦਾ ਫਿਰੀਂ,
ਅਮਸਾਲ 7 : 26 (PAV)
ਕਿਉਂ ਜੋ ਉਹ ਨੇ ਬਾਹਲਿਆਂ ਨੂੰ ਘਾਇਲ ਕਰ ਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ!
ਅਮਸਾਲ 7 : 27 (PAV)
ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵਿੱਚ ਲਹਿ ਪੈਂਦਾ ਹੈ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27

BG:

Opacity:

Color:


Size:


Font: